ਰੁਪਿੰਦਰ ਕੌਰ ਗਿੱਲ ਵੱਲੋਂ ਮੋੜ ਹਲਕੇ ਦੇ ਪਿੰਡਾਂ ਵਿਚ ਘਰ-ਘਰ ਜਾ ਕੇ ਸਰਕਾਰੀ ਸਕੀਮਾਂ ਬਾਰੇ ਲੋਕਾਂ ਨੂੰ ਕੀਤਾ ਗਿਆ ਜਾਗਰੂਕ ਰੁਪਿੰਦਰ ਕੌਰ ਗਿੱਲ ਵੱਲੋਂ ਮੋੜ ਹਲਕੇ ਦੇ ਪਿੰਡਾਂ ਵਿਚ ਘਰ-ਘਰ ਜਾ ਕੇ ਸਰਕਾਰੀ ਸਕੀਮਾਂ ਬਾਰੇ ਲੋਕਾਂ ਨੂੰ ਕੀਤਾ ਗਿਆ ਜਾਗਰੂਕ
Publish Date: Tue, 27 Oct 2026 04:31 PM (IST)
Updated Date: Tue, 27 Oct 2026 04:34 PM (IST)
ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ ਮੌੜ ਮੰਡੀ ਆਮ ਆਦਮੀ ਪਾਰਟੀ ਦੀ ਲੋਕ ਸੰਪਰਕ ਮੁਹਿੰਮ ਤਹਿਤ ਮੋੜ ਹਲਕੇ ਦੇ ਸੀਨੀਅਰ ਆਗੂ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਪਰਸਨ ਰੁਪਿੰਦਰ ਕੌਰ ਗਿੱਲ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਘਰ-ਘਰ ਜਾ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਦਿਆਂ ਘਰ-ਘਰ ਪ੍ਰਚਾਰ ਦੌਰਾਨ ਰੁਪਿੰਦਰ ਕੌਰ ਗਿੱਲ ਨੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਸਮੇਂ ਜਨਤਾ ਨਾਲ ਜੋ ਵੀ ਵਾਅਦੇ ਕੀਤੇ ਸਨ, ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਉਨ੍ਹਾਂ ਸਾਰੇ ਵਾਅਦਿਆਂ ਨੂੰ ਇਕ-ਇਕ ਕਰਕੇ ਪੂਰਾ ਕਰ ਰਹੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਆਮ ਜਨਤਾ ਦੀ ਸਹੂਲਤ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਜਿਵੇਂ ਕਿ ਪੰਜਾਬ ਦੀਆਂ ਮਹਿਲਾਵਾਂ ਨੂੰ ਮਾਨ ਸਨਮਾਨ ਤੇ ਆਰਥਿਕ ਪੱਖੋਂ ਮਜ਼ਬੂਤ ਕਰਨ ਲਈ ਚਲਾਈ ਜਾ ਰਹੀ ਮਾਵਾਂ ਭੈਣਾਂ ਸਤਿਕਾਰ ਯੋਜਨਾ, ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਵਧੀਆ ਸਿੱਖਿਆ ਸਹੂਲਤਾਂ ਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕਿਆਂ ਦਾ ਉਚੇਚੇ ਤੌਰ ਤੇ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਦਾ ਲਾਭ ਹਰ ਆਮ ਪਰਿਵਾਰ ਤੱਕ ਪਹੁੰਚ ਰਿਹਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਸਥਾਨਕ ਆਗੂ, ਵਰਕਰ ਤੇ ਵੱਡੀ ਗਿਣਤੀ ਵਿਚ ਮਹਿਲਾਵਾਂ ਹਾਜ਼ਰ ਸਨ।