ਆਪ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ 'ਤੇ ਰੁਪਿੰਦਰ ਕੌਰ ਗਿੱਲ ਨੇ ਕੀਤਾ ਸਵਾਗਤ ਆਪ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ 'ਤੇ ਰੁਪਿੰਦਰ ਕੌਰ ਗਿੱਲ ਨੇ ਕੀਤਾ ਸਵਾਗਤ
Publish Date: Sun, 01 Nov 2026 04:44 PM (IST)
Updated Date: Sun, 01 Nov 2026 04:47 PM (IST)
ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ ਮੌੜ ਮੰਡੀ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਦਾ ਮੌੜ ਮੰਡੀ ਤੋਂ ਸੀਨੀਅਰ ਆਮ ਆਦਮੀ ਪਾਰਟੀ ਆਗੂ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਪਰਸਨ ਰੁਪਿੰਦਰ ਕੌਰ ਗਿੱਲ ਨੇ ਪੂਰਨ ਸਵਾਗਤ ਕੀਤਾ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੁਪਿੰਦਰ ਕੌਰ ਗਿੱਲ ਨੇ ਆਖਿਆ ਕਿ ਆਮ ਆਦਮੀ ਪਾਰਟੀ ਨੇ ਹੋਰਨਾਂ ਸਾਰੀਆਂ ਸਿਆਸੀ ਪਾਰਟੀਆਂ ਤੋਂ ਪਹਿਲਕਦਮੀ ਕਰਦਿਆਂ ਇਹ ਲਿਸਟ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਚੋਣ ਵੇਲੇ ਪਾਰਟੀ ਹਾਈਕਮਾਨ ਨੇ ਲੋਕਾਂ ਦੀ ਪਸੰਦ ਅਤੇ ਜ਼ਮੀਨੀ ਸਰਵੇਖਣਾਂ ਨੂੰ ਪੂਰਾ ਮਹੱਤਵ ਦਿੱਤਾ ਹੈ, ਜਿਸ ਨਾਲ ਪਾਰਟੀ ਵਰਕਰਾਂ ਅਤੇ ਆਮ ਜਨਤਾ ਵਿੱਚ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਮੀਦਵਾਰਾਂ ਦਾ ਪਹਿਲਾਂ ਐਲਾਨ ਕਰਨ ਦਾ ਸਭ ਤੋਂ ਵੱਡਾ ਫਾਇਦਾ ਇਹ ਹੋਵੇਗਾ ਕਿ ਉਮੀਦਵਾਰ ਆਪਣੇ ਹਲਕਿਆਂ ਵਿੱਚ ਜਾ ਕੇ ਲੋਕਾਂ ਨੂੰ ਸਰਕਾਰ ਦੇ ਕੰਮਾਂ ਬਾਰੇ ਜਾਣਕਾਰੀ ਦੇ ਸਕਣਗੇ। ਉਨ੍ਹਾਂ ਨੂੰ ਲੋਕਾਂ ਨਾਲ ਸੰਪਰਕ ਬਣਾਉਣ ਅਤੇ ਸਥਾਨਕ ਮੁੱਦਿਆਂ ਨੂੰ ਸਮਝਣ ਦਾ ਵੀ ਸਮਾਂ ਮਿਲੇਗਾ। ਇਸ ਦੇ ਨਾਲ ਹੀ ਟਿਕਟ ਦੀ ਉਮੀਦ ਲਾਈ ਬੈਠੇ ਹੋਰ ਆਗੂਆਂ ਦੀ ਸਥਿਤੀ ਵੀ ਸਪੱਸ਼ਟ ਹੋ ਜਾਵੇਗੀ। ਪਾਰਟੀ ਨੂੰ ਨਾਰਾਜ਼ ਆਗੂਆਂ ਅਤੇ ਵਰਕਰਾਂ ਨੂੰ ਮਨਾਉਣ ਅਤੇ ਉਨ੍ਹਾਂ ਨੂੰ ਸੰਗਠਨ ਵਿਚ ਹੋਰ ਜ਼ਿੰਮੇਵਾਰੀ ਦੇਣ ਦਾ ਮੌਕਾ ਵੀ ਮਿਲੇਗਾ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਕੀਤੇ ਗਏ ਰਿਕਾਰਡ ਤੋੜ ਵਿਕਾਸ ਕਾਰਜਾਂ ਤੇ ਲੋਕ-ਪੱਖੀ ਨੀਤੀਆਂ ਤੇ ਪੰਜਾਬ ਦੇ ਲੋਕ ਇਕ ਵਾਰ ਫਿਰ ਮੋਹਰ ਲਗਾਉਣਗੇ। ਰੁਪਿੰਦਰ ਕੌਰ ਗਿੱਲ ਨੇ ਭਰੋਸਾ ਜਤਾਇਆ ਕਿ ਪੰਜਾਬ ਦੀ ਜਨਤਾ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਭੇਜੇਗੀ ਅਤੇ ਪੰਜਾਬ ਵਿੱਚ ਦੂਸਰੀ ਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਮਜ਼ਬੂਤ ਸਰਕਾਰ ਬਣਾਏਗੀ।