- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਕਰਯੋਗ ਹੈ ਕਿ ਹਰਜਿੰਦਰ ਮੇਲੇ ਦੀ ਪਿਛਲੇ ਸਾਲ ਗੈਂਗਸਟਰਾਂ ਵੱਲੋਂ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਤੋਂ ਬਾਅਦ ਪਰਿਵਾਰ ਨੂੰ ਡੂੰਘਾ ਸਦਮਾ ਪਹੁੰਚਿਆ ਸੀ। ਸਚਿਨ ਪਾਇਲਟ ਦਾ ਉਨ੍ਹਾਂ ਦੇ ਘਰ ਪਹੁੰਚਣਾ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਵਜੋਂ ਦੇਖਿਆ ਜਾ ਰਿਹਾ ਹੈ।

ਗੁਰਪ੍ਰੇਮ ਲਹਿਰੀ, ਜਾਗਰਣ, ਬਠਿੰਡਾ। ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਬਠਿੰਡਾ ’ਚ ਹਰਜਿੰਦਰ ਮੇਲੇ ਦੇ ਘਰ ਪਹੁੰਚ ਕੇ ਉਨ੍ਹਾਂ ਦੀ ਪਤਨੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਹਰਜਿੰਦਰ ਮੇਲੇ ਦੀ ਹੱਤਿਆ 'ਤੇ ਡੂੰਘੀ ਸੰਵੇਦਨਾ ਪ੍ਰਗਟ ਕੀਤੀ।
ਜ਼ਿਕਰਯੋਗ ਹੈ ਕਿ ਵਪਾਰੀ ਹਰਜਿੰਦਰ ਸਿੰਘ ਮੇਲਾ ਦਾ ਉਨ੍ਹਾਂ ਦੀ ਦੁਕਾਨ ਦੇ ਸਾਹਮਣੇ ਹੀ 28 ਅਕਤੂਬਰ 2023 ਨੂੰ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।