Sad News : ਇੰਗਲੈਂਡ 'ਚ ਪਿੰਡ ਨਿਉਰ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ, ਇਲਾਕੇ 'ਚ ਸੋਗ ਦੀ ਲਹਿਰ
ਉਕਤ ਨੌਜਵਾਨ ਨੂੰ ਕੰਮ ਕਰਦੇ ਸਮੇਂ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਇਸ ਘਟਨਾ ਨਾਲ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਲਈ ਵਿਦੇਸ਼ ਗਿਆ ਸੀ।
Publish Date: Sun, 15 Mar 2026 05:39 PM (IST)
Updated Date: Sun, 15 Mar 2026 05:42 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਬਠਿੰਡਾ : ਪਿੰਡ ਨਿਉਰ ਦੇ ਇਕ ਨੌਜਵਾਨ ਦੀ ਇੰਗਲੈਡ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ, ਜਿਸ ਦੀ ਖਬਰ ਸੁਣਦਿਆਂ ਹੀ ਇਲਾਕੇ ਭਰ ਵਿਚ ਸੋਗ ਦੀ ਲਹਿਰ ਦੌੜ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਉੱਘੇ ਸਮਾਜ ਸੇਵੀ ਜਗਤਾਰ ਸਿੰਘ ਥਰਾਜ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦ ਉਨਾਂ ਦੇ ਸਾਲੇ ਲਖਵਿੰਦਰ ਸਿੰਘ(32) ਵਾਸੀ ਨਿਉਰ (ਬਠਿੰਡਾ) ਦਾ ਇੰਗਲੈਂਡ ਵਿੱਚ ਹਾਰਟ ਅਟੈਕ ਆਉਣ ਨਾਲ ਦੇਹਾਂਤ ਹੋ ਗਿਆ।
ਮ੍ਰਿਤਕ ਲਖਵਿੰਦਰ ਸਿੰਘ ਕਰੀਬ ਪੰਜ ਸਾਲ ਪਹਿਲਾਂ ਵਰਕ ਪਰਮਿਟ ਹਾਸਲ ਕਰਨ ਉਪਰੰਤ ਇੰਗਲੈਂਡ ਗਿਆ ਸੀ। ਮਿਲੀ ਜਾਣਕਾਰੀ ਅਨੁਸਾਰ ਉਕਤ ਨੌਜਵਾਨ ਨੂੰ ਕੰਮ ਕਰਦੇ ਸਮੇਂ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਇਸ ਘਟਨਾ ਨਾਲ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਲਈ ਵਿਦੇਸ਼ ਗਿਆ ਸੀ।
ਨੌਜਵਾਨ ਦੀ ਅਚਾਨਕ ਮੌਤ ਨਾਲ ਪਰਿਵਾਰ ਉੱਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪਿੰਡ ਵਾਸੀਆਂ ਅਤੇ ਰਿਸ਼ਤੇਦਾਰਾਂ ਵੱਲੋਂ ਪਰਿਵਾਰ ਨਾਲ ਡੂੰਘਾ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਅਤੇ ਨੌਜਵਾਨ ਦੀ ਦੇਹ ਨੂੰ ਭਾਰਤ ਲਿਆਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਸਵਰਨਜੀਤ ਸਿੰਘ ਗਿੱਲ ਆਸਟਰੇਲੀਆ, ਹਰਕਮਲ ਆਸਟਰੇਲੀਆ, ਪ੍ਰਧਾਨ ਗੁਰਪਾਲ ਸਿੰਘ ਢਿੱਲੋ ਢਿਲਵਾਂ, ਪ੍ਰੈਸ ਕਲੱਬ ਭਗਤਾ ਭਾਈ ਦੇ ਪ੍ਰਧਾਨ ਸੁਖਪਾਲ ਸਿੰਘ ਸੋਨੀ, ਪੰਜਾਬ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੂਬਾ ਸਕੱਤਰ ਵੀਰਪਾਲ ਭਗਤਾ, ਪ੍ਰੈੱਸ ਕਲੱਬ ਭਗਤਾ ਦੀ ਅਨੁਸ਼ਾਸਨੀ ਕਮੇਟੀ ਮੈਂਬਰ ਹਰਜੀਤ ਸਿੰਘ ਗਿੱਲ, ਰਣਧੀਰ ਸਿੰਘ ਧੀਰਾ ਥਰਾਜ, ਇਕੱਤਰ ਸਿੰਘ ਥਰਾਜ, ਢਾਡੀ ਬਲਵਿੰਦਰ ਸਿੰਘ ਭਗਤਾ, ਬੀਕੇਯੂ ਲੱਖੋਵਾਲ ਦੇ ਬਲਾਕ ਪ੍ਰਧਾਨ ਮੇਜਰ ਸਿੰਘ, ਸਕੱਤਰ ਬਲਰਾਜ ਸਿੰਘ ਕਿੰਗਰਾ ਨੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾਂ ਕੀਤਾ।