- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਠਿੰਡਾ ਡੱਬਵਾਲੀ ਨੈਸ਼ਨਲ ਹਾਈਵੇ ’ਤੇ ਪੈਂਦੇ ਪਿੰਡ ਪਥਰਾਲਾ ਦੇ ਵਸਨੀਕ ਅਤੇ ਸੀਆਰਪੀਐਫ ਵਿਚ ਸਬ-ਇੰਸਪੈਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਜਸਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਦੀ 9 ਅਗਸਤ ਨੂੰ ਕਰੰਟ ਲੱਗਣ ਕਾਰਨ ਮੌਤ ਹੋ ਗਈ।

ਧਰਮਪਾਲ ਸਿੰਘ, ਪੰਜਾਬੀ ਜਾਗਰਣ, ਸੰਗਤ ਮੰਡੀ : ਬਠਿੰਡਾ ਡੱਬਵਾਲੀ ਨੈਸ਼ਨਲ ਹਾਈਵੇ ’ਤੇ ਪੈਂਦੇ ਪਿੰਡ ਪਥਰਾਲਾ ਦੇ ਵਸਨੀਕ ਅਤੇ ਸੀਆਰਪੀਐਫ ਵਿਚ ਸਬ-ਇੰਸਪੈਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਜਸਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਦੀ 9 ਅਗਸਤ ਨੂੰ ਕਰੰਟ ਲੱਗਣ ਕਾਰਨ ਮੌਤ ਹੋ ਗਈ। ਉਹ 15 ਦਿਨਾਂ ਦੀ ਛੁੱਟੀ ’ਤੇ ਘਰ ਆਏ ਹੋਏ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਪਥਰਾਲਾ ਦੇ ਰਾਮਬਾਗ ਵਿਖੇ ਕੀਤਾ ਗਿਆ। ਇਸ ਮੌਕੇ ਸੀਆਰਪੀਐਫ ਦੇ ਜਵਾਨਾਂ ਵੱਲੋਂ ਆਪਣੇ ਸਾਥੀ ਸਬ-ਇੰਸਪੈਕਟਰ ਨੂੰ ਸਨਮਾਨ ਪੂਰਵਕ ਸਲਾਮੀ ਦਿੱਤੀ ਗਈ। ਅੰਤਿਮ ਵਿਦਾਈ ਮੌਕੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀਆਂ ਅੱਖਾਂ ਨਮ ਸਨ। ਜਸਵਿੰਦਰ ਸਿੰਘ ਦੀ ਅਚਾਨਕ ਮੌਤ ਨਾਲ ਪਰਿਵਾਰ ਅਤੇ ਪਿੰਡ ਪਥਰਾਲਾ ਵਿਚ ਸੋਗ ਦੀ ਲਹਿਰ ਹੈ। ਕਲੱਬ ਪ੍ਰਧਾਨ ਸੁਖਪਾਲ ਸਿੰਘ ਪਾਲਾ ਅਤੇ ਗ੍ਰਾਮ ਪੰਚਾਇਤ ਪਥਰਾਲਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਜਾਣ, ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਜਸਵਿੰਦਰ ਸਿੰਘ ਦੀ ਯਾਦ ਵਿਚ ਪਿੰਡ ਵਿਚ ਯਾਦਗਾਰ ਬਣਾਈ ਜਾਵੇ।