Sad News : ਖੇਡ ਪ੍ਰੇਮੀਆਂ 'ਚ ਸੋਗ ਦੀ ਲਹਿਰ, ਕੋਠਾ ਗੁਰੂ ਕਾ ਦੇ ਕ੍ਰਿਕਟ ਖਿਡਾਰੀ ਦੀ ਕਰੰਟ ਲੱਗਣ ਨਾਲ ਮੌਤ
ਪਿੰਡ ਕੋਠਾ ਗੁਰੂ ਵਿਖੇ ਅੱਜ ਸ਼ਾਮ ਨੂੰ ਇਕ ਨੌਜਵਾਨ ਕ੍ਰਿਕਟ ਖਿਡਾਰੀ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੈ। ਨੌਜਵਾਨ ਦੀ ਬੇਵਕਤੀ ਮੌਤ ਦੀ ਖਬਰ ਸੁਣਦੇ ਹੀ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ।
Publish Date: Sat, 04 Apr 2026 05:32 PM (IST)
Updated Date: Sat, 04 Apr 2026 05:35 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ : ਪਿੰਡ ਕੋਠਾ ਗੁਰੂ ਵਿਖੇ ਅੱਜ ਸ਼ਾਮ ਨੂੰ ਇਕ ਨੌਜਵਾਨ ਕ੍ਰਿਕਟ ਖਿਡਾਰੀ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੈ। ਨੌਜਵਾਨ ਦੀ ਬੇਵਕਤੀ ਮੌਤ ਦੀ ਖਬਰ ਸੁਣਦੇ ਹੀ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ।
ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਦੇ ਘਰ ਉਸਾਰੀ ਦਾ ਕੰਮ ਚੱਲ ਰਿਹਾ ਸੀ। ਘਰ ਦੇ ਇੰਨਵਾਟਰ ਨੂੰ ਲਗਾਉਂਦੇ ਸਮੇਂ ਨੌਜਵਾਨ ਨੂੰ ਬਿਜਲੀ ਕਰੰਟ ਨੇ ਆਪਣੀ ਲਪੇਟ ਵਿਚ ਲੈ ਲਿਆ। ਇਸ ਘਟਨਾ ਦੌਰਾਨ ਨੌਜਵਾਨ ਕ੍ਰਿਕਟ ਖਿਡਾਰੀ ਗਗਨਦੀਪ ਸਿੰਘ ਸਿੱਧੂ ਪੁੱਤਰ ਅਜੈਬ ਸਿੰਘ ਸਿੱਧੂ ਦੀ ਮੌਤ ਹੋ ਗਈ। ਬਾਰਵੀਂ ਜਮਾਤ ਪਾਸ ਨੌਜਵਾਨ ਗਗਨਦੀਪ ਸਿੰਘ ਕ੍ਰਿਕਟ ਦਾ ਬਹੁਤ ਵਧੀਆ ਖਿਡਾਰੀ ਸੀ। ਉਹ ਆਪਣੀ ਭੈਣ ਦਾ ਇਕਲੌਤਾ ਭਰਾ ਸੀ।