ਜਲਾਲ ਵਿਖੇ ਸੰਤ ਬਾਬਾ ਖੇਮ ਦਾਸ ਦੀ ਸਲਾਨਾ ਬਰਸੀ 17 ਨੂੰ ਜਲਾਲ ਵਿਖੇ ਸੰਤ ਬਾਬਾ ਖੇਮ ਦਾਸ ਦੀ ਸਲਾਨਾ ਬਰਸੀ 17 ਨੂੰ
Publish Date: Sun, 13 Sep 2026 04:08 PM (IST)
Updated Date: Sun, 13 Sep 2026 04:11 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ ਵਿਵੇਕ ਆਸ਼ਰਮ ਜਲਾਲ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਖੇਮ ਦਾਸ ਜੀ ਦੀ ਸਲਾਨਾ ਬਰਸੀ ਸ਼ਰਧਾ ਅਤੇ ਧੂਮਧਾਮ ਨਾਲ 17 ਸਤੰਬਰ ਨੂੰ ਮਨਾਈ ਜਾ ਰਹੀ ਹੈ। ਇਹ ਸਮਾਗਮ ਬ੍ਰਹਮਲੀਨ ਬ੍ਰਹਮ-ਗਿਆਨੀ ਸੰਤ ਬਾਬਾ ਕਰਨੈਲ ਦਾਸ ਜਲਾਲ ਵਾਲਿਆਂ ਦੇ ਅਸ਼ੀਰਵਾਦ ਨਾਲ ਅਤੇ ਸੁਆਮੀ ਬ੍ਰਹਮ ਮੁਨੀ ਜਲਾਲ ਵਾਲਿਆਂ ਦੀ ਦੇਖ-ਰੇਖ ਅਤੇ ਰਹਿਨੁਮਾਈ ਹੇਠ ਕਰਵਾਇਆ ਜਾ ਰਿਹਾ ਹੈ। ਸੰਸਥਾ ਦੇ ਮੁੱਖ ਪ੍ਰਬੰਧਕ ਬਾਬਾ ਗੰਗਾ ਰਾਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 17 ਸਤੰਬਰ ਨੂੰ ਕਰਵਾਏ ਜਾਣ ਵਾਲੇ ਇਸ ਸਮਾਗਮ ਦਾ ਸਮਾਂ ਸਵੇਰੇ 9.00 ਵਜੇ ਤੋਂ ਦੁਪਹਿਰ 3.00 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਮੌਕੇ ਦੇਸ਼-ਵਿਦੇਸ਼ ਤੋਂ ਪੁੱਜ ਰਹੇ ਮਹਾਨ ਵਿਦਵਾਨ, ਕਥਾਵਾਚਕ ਅਤੇ ਰਾਗੀ ਜੱਥੇ ਆਪਣੀ ਰਸਭਿੰਨੀ ਬਾਣੀ, ਕਥਾ-ਕੀਰਤਨ ਅਤੇ ਅਨਮੋਲ ਪ੍ਰਵਚਨਾਂ ਰਾਹੀਂ ਆਈਆਂ ਹੋਈਆਂ ਸੰਗਤਾਂ ਨੂੰ ਨਾਮ-ਬਾਣੀ ਨਾਲ ਜੋੜਨਗੇ। ਸਮਾਗਮ ਦੌਰਾਨ ਧਾਰਮਿਕ ਵਿਚਾਰਾਂ ਦਾ ਪ੍ਰਵਾਹ ਚੱਲੇਗਾ ਜੋ ਮਨੁੱਖੀ ਜੀਵਨ ਨੂੰ ਸਹੀ ਦਿਸ਼ਾ ਦੇਣ ਵਿੱਚ ਸਹਾਈ ਹੋਵੇਗਾ। ਆਸ਼ਰਮ ਦੇ ਪ੍ਰਬੰਧਕਾਂ ਵੱਲੋਂ ਸਮੂਹ ਇਲਾਕਾ ਨਿਵਾਸੀਆਂ ਅਤੇ ਦੂਰ-ਦੁਰਾਡੇ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਆਪਣੇ ਪਰਿਵਾਰਾਂ ਅਤੇ ਸਨੇਹੀਆਂ ਸਮੇਤ ਵੱਧ-ਚੜ੍ਹ ਕੇ ਇਸ ਧਾਰਮਿਕ ਸਮਾਗਮ ਵਿੱਚ ਹਾਜ਼ਰੀ ਭਰਨ, ਗੁਰਬਾਣੀ ਦਾ ਅੰਮ੍ਰਿਤ ਰਸ ਮਾਣਨ ਅਤੇ ਆਪਣਾ ਜੀਵਨ ਸਫਲ ਬਣਾਉਣ। ਇਸ ਸਮਾਗਮ ਦੌਰਾਨ ਆਈਆਂ ਹੋਈਆਂ ਸੰਗਤਾਂ ਦੀ ਸੁਵਿਧਾ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਗਏ ਹਨ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।