ਸੰਤ ਰਣਜੀਤ ਸਿੰਘ ਦਾ ਦੇਹਾਂਤ
ਗੁਰਦੁਆਰਾ ਟਿਕਾਣਾ ਭਾਈ ਜਗਤਾ ਜੀ ਦੇ ਸੇਵਾਦਾਰ ਸੰਤ ਰਣਜੀਤ ਸਿੰਘ ਦਾ ਦਿਹਾਂਤ
Publish Date: Wed, 09 Sep 2026 06:20 PM (IST)
Updated Date: Thu, 10 Sep 2026 04:02 AM (IST)
ਫੋਟੋ : 20 ਕੈਪਸ਼ਨ - ਸੰਤ ਰਣਜੀਤ ਸਿੰਘ ਦੀ ਫਾਈਲ ਫੋਟੋ। ਮਨਦੀਪ ਸਿੰਘ ਮੱਕੜ, ਪੰਜਾਬੀ ਜਾਗਰਣ, ਗੋਨਿਆਣਾ ਮੰਡੀ : ਗੁਰਦੁਆਰਾ ਟਿਕਾਣਾ ਭਾਈ ਜਗਤਾ ਜੀ ਗੋਨਿਆਣਾ ਮੰਡੀ ਦੇ ਸੇਵਾਦਾਰ ਸੰਤ ਰਣਜੀਤ ਸਿੰਘ ਦਾ ਦੇਹਾਂਤ ਹੋ ਗਿਆ। ਉਨ੍ਹਾਂ ਆਪਣੇ ਆਖਰੀ ਸਾਹ ਲੁਧਿਆਣਾ ਵਿਖੇ ਲਏ। ਉਨ੍ਹਾਂ ਦੇ ਦੇਹਾਂਤ ਦੀ ਸੂਚਨਾ ਮਿਲਦਿਆਂ ਹੀ ਇਲਾਕੇ ਦੀ ਸੰਗਤ ਤੇ ਸੇਵਾ ਪੰਥੀ ਸੰਪਰਦਾਇ ਨਾਲ ਜੁੜੀ ਸੰਗਤ ’ਚ ਸੋਗ ਦੀ ਲਹਿਰ ਫੈਲ ਗਈ। ਸੰਤ ਰਣਜੀਤ ਸਿੰਘ ਨੇ ਬਚਪਨ ਤੋਂ ਹੀ ਗੁਰਦੁਆਰਾ ਟਿਕਾਣਾ ਭਾਈ ਜਗਤਾ ਜੀ ਸਾਹਿਬ ਵਿਖੇ ਸੇਵਾ ਕਰਨੀ ਸ਼ੁਰੂ ਕੀਤੀ ਸੀ। ਉਹ ਜੀਵਨ ਭਰ ਗੁਰਦੁਆਰਾ ਸਾਹਿਬ ਦੀ ਸੇਵਾ ਨਾਲ ਜੁੜੇ ਰਹੇ। ਇਸ ਤੋਂ ਇਲਾਵਾ ਉਨ੍ਹਾਂ ਨੇ ਸੇਵਾ ਪੰਥੀ ਸੰਪਰਦਾਇ ਦੇ ਅਧੀਨ ਆਉਂਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਵੀ ਆਪਣੀਆਂ ਸੇਵਾਵਾਂ ਨਿਭਾਈਆਂ। ਸੰਤ ਰਣਜੀਤ ਸਿੰਘ ਦਾ ਅੰਤਿਮ ਸੰਸਕਾਰ ਵੀਰਵਾਰ ਸਵੇਰੇ 11 ਵਜੇ ਗੋਨਿਆਣਾ ਮੰਡੀ ਸਥਿਤ ਭਾਈ ਜਗਤਾ ਜੀ ਕਾਲਜ ਵਿਖੇ ਕੀਤਾ ਜਾਵੇਗਾ। ਇਸ ਮੌਕੇ ਮਹੰਤ ਭਾਈ ਕਾਹਨ ਸਿੰਘ ਮੁੱਖ ਸੇਵਾਦਾਰ ਟਿਕਾਣਾ ਭਾਈ ਜਗਤਾ ਜੀ ਤੇ ਵੱਡੀ ਗਿਣਤੀ ’ਚ ਇਲਾਕੇ ਦੀਆਂ ਧਾਰਮਿਕ, ਸਮਾਜਿਕ ਤੇ ਰਾਜਨੀਤਕ ਜਥੇਬੰਦੀਆਂ ਦੇ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ।