v> ਗੁਰਤੇਜ ਸਿੰਘ ਸਿੱਧੂ, ਬਠਿੰਡਾ : ਸੰਯੁਕਤ ਕਿਸਾਨ ਮੋਰਚੇ ਨੂੰ ਕੋਰੋਨਾ ਮਹਾਮਾਰੀ ਕਾਰਨ ਲਾਏ ਲਾਕਡਾਊਨ ਦੌਰਾਨ ਸ਼ਨਿਚਰਵਾਰ ਨੂੰ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਪਹਿਲਾਂ ਹੀ ਦੁਕਾਨਾਂ ਤੇ ਕਾਰੋਬਾਰ ਖੋਲ੍ਹਣ ਦੀ ਮੰਗ ਨੂੰ ਲੈ ਕੇ ਰੋਸ ਪ੍ਰਗਟਾ ਰਹੇ ਦੁਕਾਨਦਾਰਾਂ ਦੇ ਹੱਕ ਵਿਚ ਆਏ ਸੰਯੁਕਤ ਕਿਸਾਨ ਮੋਰਚੇ ਨੇ ਲਾਕਡਾਊਨ ਦੇ ਵਿਰੋਧ 'ਚ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀਆ ਵੱਲੋ ਬਠਿੰਡਾ ਦੇ ਟੀਚਰਜ਼ ਹੋਮ ਵਿਖੇ 9 ਜ਼ਿਲ੍ਹਿਆਂ ਦੀ ਮੀਟਿੰਗ ਵਿਚ 32 ਕਿਸਾਨ ਯੂਨੀਅਨ ਜ਼ਿਲ੍ਹਾ ਪ੍ਰਧਾਨਾਂ ਨੇ ਇਹ ਫ਼ੈਸਲਾ ਲਿਆ ਹੈ। 8 ਮਈ ਨੂੰ ਸਮੁੱਚੇ ਪੰਜਾਬ ਵਿੱਚ ਲਾਕਡਾਊਨ ਦੌਰਾਨ ਕਾਰੋਬਾਰ ਤੇ ਦੁਕਾਨਾਂ ਬੰਦ ਕਰਵਾਉਣ ਦਾ ਸਰਕਾਰ ਨੇ ਐਲਾਨ ਕੀਤਾ ਹੈ ਪਰ ਸੰਯੁਕਤ ਮੋਰਚੇ ਦੇ ਫੈਸਲੇ ਅਨੁਸਾਰ ਸਾਰੇ ਬਾਜ਼ਾਰ, ਕਾਰੋਬਾਰ ਖੋਲ੍ਹੇ ਜਾਣਗੇ ਤੇ ਲਾਕਡਾਊਨ ਨਹੀਂ ਲੱਗਣ ਦਿੱਤਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੀਨੀਅਰ ਆਗੂ ਰੇਸ਼ਮ ਸਿੰਘ ਯਾਤਰੀ ਨੇ ਦੁਕਾਨਦਾਰ, ਰੇਹੜੀਆਂ, ਮਜ਼ਦੂਰ ਯੂਨੀਅਨ, ਆੜ੍ਹਤੀਆਂ ਐਸੋਸੀਏਸ਼ਨ ਹੋਰ ਸਾਰੇ ਵਰਗਾਂ ਨੂੰ ਅਪੀਲ ਕੀਤੀ ਕਿ ਅੱਠ ਮਈ ਨੂੰ ਸਵੇਰੇ ਗਿਆਰਾਂ ਵਜੇ ਉਹ ਟੀਚਰ ਹੋਮ ਵਿਚ ਪਹੁੰਚਣ।

Posted By: Seema Anand