ਸਰਪੰਚ ਸਰਬਜੀਤ ਕੌਰ ਨੇ ਭੂੰਦੜ ’ਚ ਲਵਾਏ 500 ਬੂਟੇ ਸਰਪੰਚ ਸਰਬਜੀਤ ਕੌਰ ਨੇ ਭੂੰਦੜ ’ਚ ਲਵਾਏ 500 ਪੌਦੇ
Publish Date: Tue, 29 Sep 2026 04:16 PM (IST)
Updated Date: Tue, 29 Sep 2026 04:18 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਨੇੜਲੇ ਪਿੰਡ ਭੂੰਦੜ ਦੀ ਸਰਪੰਚ ਸਰਬਜੀਤ ਕੌਰ ਅਤੇ ਸਮੂਹ ਗ੍ਰਾਮ ਪੰਚਾਇਤ ਦੀ ਅਗਵਾਈ ਹੇਠ ਵਣ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਗਰੀਨ ਪੰਜਾਬ ਮਿਸ਼ਨ ਤਹਿਤ ਪੰਚਾਇਤੀ ਜ਼ਮੀਨ ’ਤੇ ਨਾਨਕ ਬਗੀਚੀ ਦੀ ਸਥਾਪਨਾ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲਗਭਗ 500 ਵੱਖ-ਵੱਖ ਕਿਸਮਾਂ ਦੇ ਪੌਦੇ ਲਾਏ ਗਏ। ਇਹ ਮੁਹਿੰਮ ਵਣ ਮੰਡਲ ਅਫ਼ਸਰ ਬਠਿੰਡਾ ਅੰਮ੍ਰਿਤ ਚੌਹਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਣ ਰੇਂਜ ਅਫ਼ਸਰ ਰਾਮਪੁਰਾ ਮਨਦੀਪ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਰਵਾਈ ਗਈ। ਨਾਨਕ ਬਗੀਚੀ ਦੀ ਸਥਾਪਨਾ ਦੀ ਸ਼ੁਰੂਆਤ ਸਰਪੰਚ ਸਰਬਜੀਤ ਕੌਰ ਤੇ ਸਮੂਹ ਪੰਚਾਇਤ ਵੱਲੋਂ ਕੀਤੀ ਗਈ। ਇਸ ਮੌਕੇ ਵਣ ਬਲਾਕ ਅਫ਼ਸਰ ਗੁਰਵਿੰਦਰ ਸਿੰਘ ਤੇ ਬੀਟ ਇੰਚਾਰਜ ਸਰਬਜੀਤ ਕੌਰ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਪੌਦੇ ਲਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸਾਂਭ-ਸੰਭਾਲ ਕਰਨਾ ਵੀ ਬੇਹੱਦ ਜ਼ਰੂਰੀ ਹੈ। ਬੂਟੇ ਰੁੱਖ ਬਣ ਕੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਦੇ ਨਾਲ ਮਨੁੱਖੀ ਜੀਵਨ ਲਈ ਲੋੜੀਂਦੀ ਆਕਸੀਜਨ ਮੁਹੱਈਆ ਕਰਵਾਉਂਦੇ ਹਨ। ਉਨ੍ਹਾਂ ਪਿੰਡ ਵਾਸੀਆਂ ਨੂੰ ਨਾਨਕ ਬਗੀਚੀ ਦੀ ਸੰਭਾਲ ਕਰਨ ਅਤੇ ਵੱਧ ਤੋਂ ਵੱਧ ਪੌਦੇ ਲਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮਾਜ ਸੇਵੀ ਗੁਰਮੀਤ ਸਿੰਘ, ਪ੍ਰਧਾਨ ਜਗਸੀਰ ਸਿੰਘ ਸੀਰਾ, ਬਲਾਕ ਸੰਮਤੀ ਵਾਈਸ ਚੇਅਰਮੈਨ ਮਨਪ੍ਰੀਤ ਕੌਰ, ਪਾਲ ਕੌਰ, ਸਰਬਜੀਤ ਕੌਰ, ਲਖਵੀਰ ਸਿੰਘ, ਭੋਲਾ ਸਿੰਘ, ਕਰਮ ਸਿੰਘ, ਜਗਸੀਰ ਸਿੰਘ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ।