ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਵਿਖੇ ਸਰਪੰਚਾਂ ਤੇ ਪੰਚਾਇਤ ਮੈਂਬਰਾਂ ਨੇ ਪੌਦੇ ਲਾ ਕੇ ਦਿੱਤਾ ਵਾਤਾਵਰਨ ਸੰਭਾਲ ਦਾ ਸੰਦੇਸ਼ ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਵਿਖੇ ਸਰਪੰਚਾਂ ਤੇ ਪੰਚਾਇਤ ਮੈਂਬਰਾਂ ਨੇ ਪੌਦੇ ਲਾ ਕੇ ਦਿੱਤਾ ਵਾਤਾਵਰਨ ਸੰਭਾਲ ਦਾ ਸੰਦੇਸ਼
Publish Date: Thu, 15 Oct 2026 04:54 PM (IST)
Updated Date: Thu, 15 Oct 2026 04:57 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ, ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਭਾਗੀਵਾਂਦਰ ਵਿਖੇ ਪਿੰਡ ਭਾਗੀਵਾਂਦਰ ਅਤੇ ਮਾਹੀਨੰਗਲ ਦੇ ਸਰਪੰਚਾਂ ਤੇ ਪੰਚਾਇਤ ਮੈਂਬਰਾਂ ਵੱਲੋਂ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਮੌਕੇ ਪੰਚਾਇਤੀ ਨੁਮਾਇੰਦਿਆਂ ਨੇ ਸਕੂਲ ਦੇ ਵਿਹੜੇ ਵਿੱਚ ਪੌਦੇ ਲਗਾ ਕੇ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਵਧਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਸਕੂਲ ਦੇ ਪ੍ਰਧਾਨ ਲਗਨ ਖੁਰਾਣਾ, ਚੇਅਰਮੈਨ ਵਿਨੋਦ ਖੁਰਾਣਾ ਅਤੇ ਪ੍ਰਿੰਸੀਪਲ ਮੀਨੂੰ ਗਰਗ ਵੱਲੋਂ ਪਹੁੰਚੇ ਪੰਚਾਇਤੀ ਨੁਮਾਇੰਦਿਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਪਿੰਡ ਭਾਗੀਵਾਂਦਰ ਦੇ ਸਰਪੰਚ ਜਗਸੀਰ ਸਿੰਘ ਅਤੇ ਪੰਚਾਇਤ ਮੈਂਬਰ ਦਰਸ਼ਨ ਸਿੰਘ, ਦਰਸ਼ਨ ਸਿੰਘ, ਜਗਜੀਤ ਸਿੰਘ, ਜਗਤਾਰ ਸਿੰਘ, ਜਸਵੀਰ ਸਿੰਘ, ਨਛੱਤਰ ਸਿੰਘ ਤੇ ਗੁਰਵਿੰਦਰ ਸਿੰਘ ਤੋਂ ਇਲਾਵਾ ਪਿੰਡ ਮਾਹੀਨੰਗਲ ਦੇ ਸਰਪੰਚ ਸੁਖਮੰਦਰ ਸਿੰਘ ਅਤੇ ਪੰਚਾਇਤ ਮੈਂਬਰ ਸੁਖਵਿੰਦਰਪਾਲ ਸਿੰਘ ਤੇ ਨਾਇਬ ਸਿੰਘ ਮੌਜੂਦ ਸਨ। ਪੰਚਾਇਤੀ ਨੁਮਾਇੰਦਿਆਂ ਨੇ ਸਕੂਲ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕਰਦਿਆਂ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿੱਖਿਆ ਸਬੰਧੀ ਸਹੂਲਤਾਂ, ਅਨੁਸ਼ਾਸਨ ਅਤੇ ਹੋਰ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਸਕੂਲ ਦੇ ਸਿੱਖਿਆ ਪ੍ਰਬੰਧਾਂ ਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਪ੍ਰਧਾਨ ਲਗਨ ਖੁਰਾਣਾ, ਚੇਅਰਮੈਨ ਵਿਨੋਦ ਖੁਰਾਣਾ, ਪ੍ਰਿੰਸੀਪਲ ਮੀਨੂੰ ਗਰਗ, ਸੀਨੀਅਰ ਕੋਆਰਡੀਨੇਟਰ ਬੇਅੰਤ ਕੌਰ ਤੇ ਸੁਨੀਤਾ ਰਾਣੀ ਵੱਲੋਂ ਸਮੂਹ ਸਰਪੰਚਾਂ ਤੇ ਪੰਚਾਇਤ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ। ਸਕੂਲ ਪ੍ਰਬੰਧਕਾਂ ਵੱਲੋਂ ਪਹੁੰਚੇ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਵੀ ਭੇਟ ਕੀਤੇ ਗਏ। ਇਹ ਉਪਰਾਲਾ ਵਾਤਾਵਰਨ ਦੀ ਸੰਭਾਲ ਦੇ ਨਾਲ-ਨਾਲ ਸਕੂਲ ਅਤੇ ਪਿੰਡਾਂ ਦੀਆਂ ਪੰਚਾਇਤਾਂ ਵਿਚਕਾਰ ਆਪਸੀ ਸਾਂਝ ਤੇ ਸਹਿਯੋਗ ਨੂੰ ਮਜ਼ਬੂਤ ਕਰਨ ਵੱਲ ਇੱਕ ਸ਼ਲਾਘਾਯੋਗ ਕਦਮ ਸਾਬਤ ਹੋਇਆ।