- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਤਾ ਸਾਹਿਬ ਕੌਰ ਗਰਲਜ਼ ਕਾਲਜ ’ਚ ਦੂਜਾ ਵੋਟਰ ਰਜਿਸਟ੍ਰੇਸ਼ਨ ਕੈਂਪ

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ,
ਤਲਵੰਡੀਸਾਬੋ
ਪੰਜਾਬ ਸਰਕਾਰ ਦੇ ਉੱਚ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਤਲਵੰਡੀ ਸਾਬੋ ਵਿਖੇ ਪੋਲੀਟੀਕਲ ਸਾਇੰਸ ਵਿਭਾਗ ਵੱਲੋਂ ਵਿਦਿਆਰਥਣਾਂ ਨੂੰ ਲੋਕਤੰਤਰਿਕ ਪ੍ਰਕਿਰਿਆ ਨਾਲ ਜੋੜਨ ਅਤੇ ਉਨ੍ਹਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਦੂਜਾ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਸਵੀਪ ਟੀਮ ਵੱਲੋਂ ਯੋਗ ਵਿਦਿਆਰਥਣਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਦੀ ਪ੍ਰਕਿਰਿਆ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਟੀਮ ਨੇ ਵਿਦਿਆਰਥਣਾਂ ਨੂੰ ਵੋਟ ਦੀ ਮਹੱਤਤਾ, ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ, ਵੋਟਰ ਕਾਰਡ ਬਣਵਾਉਣ ਅਤੇ ਚੋਣਾਂ ਨਾਲ ਸਬੰਧਤ ਵੱਖ-ਵੱਖ ਸਹੂਲਤਾਂ ਬਾਰੇ ਜਾਣੂ ਕਰਵਾਇਆ।
ਇਸ ਮੌਕੇ ਵਿਦਿਆਰਥਣਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਿੰਮੇਵਾਰੀ ਅਤੇ ਨਿਰਪੱਖਤਾ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ।ਕੈਂਪ ਦੌਰਾਨ “ਆਪਣੀ ਵੋਟ ਬਣਾਓ, ਲੋਕਤੰਤਰ ਨੂੰ ਮਜ਼ਬੂਤ ਬਣਾਓ” ਦਾ ਸੰਦੇਸ਼ ਦਿੰਦਿਆਂ ਯੋਗ ਨੌਜਵਾਨਾਂ ਨੂੰ ਵੱਧ ਤੋਂ ਵੱਧ ਵੋਟਰ ਵਜੋਂ ਰਜਿਸਟਰ ਹੋਣ ਲਈ ਪ੍ਰੇਰਿਤ ਕੀਤਾ ਗਿਆ। ਅੰਤ ਵਿਚ ਕਾਲਜ ਪ੍ਰਬੰਧਕਾਂ ਵੱਲੋਂ ਕੈਂਪ ਨੂੰ ਸਫਲ ਬਣਾਉਣ ਲਈ ਸਵੀਪ ਟੀਮ, ਸਮੂਹ ਅਧਿਆਪਕਾਂ ਅਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ ਗਿਆ।