ਮਾਤਾ ਸੁੰਦਰੀ ਗਰਲਜ਼ ਕਾਲਜ ਵਿਖੇ ਭ੍ਰਿਸ਼ਟਾਚਾਰ ਤੇ ਮਨੁੱਖੀ ਅਧਿਕਾਰਾਂ ਬਾਰੇ ਸੈਮੀਨਾਰ ਮਾਤਾ ਸੁੰਦਰੀ ਗਰਲਜ਼ ਕਾਲਜ ਵਿਖੇ ਭ੍ਰਿਸ਼ਟਾਚਾਰ ਤੇ ਮਨੁੱਖੀ ਅਧਿਕਾਰਾਂ ਬਾਰੇ ਸੈਮੀਨਾਰ
Publish Date: Sat, 31 Oct 2026 04:34 PM (IST)
Updated Date: Sat, 31 Oct 2026 04:35 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਢੱਡੇ ਸਥਿਤ ਮਾਤਾ ਸੁੰਦਰੀ ਗਰਲਜ਼ ਕਾਲਜ ਵਿਖੇ ਭ੍ਰਿਸ਼ਟਾਚਾਰ ਤੇ ਮਨੁੱਖੀ ਅਧਿਕਾਰਾਂ ਪ੍ਰਤੀ ਵਿਦਿਆਰਥਣਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਪੋਸਟਰ ਮੇਕਿੰਗ, ਸਲੋਗਨ ਲੇਖਣ, ਭਾਸ਼ਣ ਅਤੇ ਕਵਿਤਾ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿਚ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਕਾਲਜ ਦੇ ਚੇਅਰਮੈਨ ਕੁਲਵੰਤ ਸਿੰਘ ਸਿੱਧੂ, ਐੱਮਡੀ ਗੁਰਬਿੰਦਰ ਸਿੰਘ ਬੱਲੀ ਅਤੇ ਡਾਇਰੈਕਟਰ ਐਡਮਨਿਸਟ੍ਰੇਸ਼ਨ ਪਰਮਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸਿੱਖਿਆ ਦਾ ਮਕਸਦ ਸਿਰਫ਼ ਕਿਤਾਬੀ ਗਿਆਨ ਦੇਣਾ ਹੀ ਨਹੀਂ, ਸਗੋਂ ਵਿਦਿਆਰਥੀਆਂ ਨੂੰ ਇਮਾਨਦਾਰ, ਜ਼ਿੰਮੇਵਾਰ ਅਤੇ ਜਾਗਰੂਕ ਨਾਗਰਿਕ ਬਣਾਉਣਾ ਵੀ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਨੌਜਵਾਨ ਪੀੜ੍ਹੀ ਵਿਚ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰਨਾ ਜ਼ਰੂਰੀ ਹੈ। ਕਾਲਜ ਦੇ ਪ੍ਰਿੰਸੀਪਲ ਰਾਜ ਸਿੰਘ ਬਾਘਾ ਨੇ ਕਿਹਾ ਕਿ ਵਿਦਿਆਰਥਣਾਂ ਨੂੰ ਆਪਣੇ ਅਧਿਕਾਰਾਂ ਦੇ ਨਾਲ-ਨਾਲ ਸਮਾਜ ਪ੍ਰਤੀ ਆਪਣੇ ਫ਼ਰਜ਼ਾਂ ਦੀ ਵੀ ਜਾਣਕਾਰੀ ਹੋਣੀ ਚਾਹੀਦੀ ਹੈ। ਅਜਿਹੇ ਜਾਗਰੂਕਤਾ ਪ੍ਰੋਗਰਾਮ ਉਨ੍ਹਾਂ ਵਿਚ ਆਤਮ-ਵਿਸ਼ਵਾਸ, ਨੈਤਿਕਤਾ ਅਤੇ ਸਮਾਜਿਕ ਚੇਤਨਾ ਪੈਦਾ ਕਰਨ ਵਿਚ ਸਹਾਈ ਹੁੰਦੇ ਹਨ। ਮੁਕਾਬਲਿਆਂ ਦੇ ਨਤੀਜਿਆਂ ਵਿਚ ਪੋਸਟਰ ਮੇਕਿੰਗ ਮੁਕਾਬਲੇ ਵਿਚ ਜਗਮੀਤ ਕੌਰ ਅਤੇ ਪ੍ਰਭਜੋਤ ਕੌਰ ਨੇ ਪਹਿਲਾ, ਕਮਲਪ੍ਰੀਤ ਕੌਰ ਅਤੇ ਜਸ਼ਨਪ੍ਰੀਤ ਕੌਰ ਨੇ ਦੂਜਾ ਅਤੇ ਮਨਦੀਪ ਕੌਰ ਤੇ ਸੁਖਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਸਲੋਗਨ ਲੇਖਣ ਮੁਕਾਬਲੇ ਵਿਚ ਰਮਨਦੀਪ ਕੌਰ ਅਤੇ ਜਸਮੀਤ ਕੌਰ ਪਹਿਲੇ, ਕਮਲਜੋਤ ਕੌਰ ਅਤੇ ਖੁਸ਼ਪ੍ਰੀਤ ਕੌਰ ਦੂਜੇ ਅਤੇ ਮਨਦੀਪ ਕੌਰ ਤੇ ਮਨਪ੍ਰੀਤ ਕੌਰ ਤੀਜੇ ਸਥਾਨ ’ਤੇ ਰਹੀਆਂ। ਭਾਸ਼ਣ ਮੁਕਾਬਲੇ ਵਿੱਚ ਹਰਮਨਦੀਪ ਕੌਰ ਨੇ ਪਹਿਲਾ ਅਤੇ ਸ਼ਰਨਪ੍ਰੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਕਵਿਤਾ ਗਾਇਨ ਮੁਕਾਬਲੇ ਵਿਚ ਕਰੀਨਾ ਪਹਿਲੇ ਅਤੇ ਖੁਸ਼ਪ੍ਰੀਤ ਕੌਰ ਦੂਜੇ ਸਥਾਨ ’ਤੇ ਰਹੀ। ਇਸ ਮੌਕੇ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਸੀਨੀਅਰ ਮੈਨੇਜਰ ਸੁਖਵਿੰਦਰ ਸਿੰਘ, ਅਸਿਸਟੈਂਟ ਮੈਨੇਜਰ ਸੁਖਵਿੰਦਰ ਸਿੰਘ, ਲਵੀਸ ਗੋਇਲ ਅਤੇ ਰਘਵੀਰ ਸਿੰਘ ਸਮੇਤ ਸਮੂਹ ਸਟਾਫ ਨੇ ਸ਼ਿਰਕਤ ਕੀਤੀ। ਉਨ੍ਹਾਂ ਵਿਦਿਆਰਥਣਾਂ ਨੂੰ ਇਮਾਨਦਾਰੀ, ਪਾਰਦਰਸ਼ਤਾ ਅਤੇ ਸਮਾਜਿਕ ਜ਼ਿੰਮੇਵਾਰੀਆਂ ਦੇ ਸਿਧਾਂਤ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾਇਰੈਕਟਰ ਸਿੰਬਲਜੀਤ ਕੌਰ, ਖਜ਼ਾਨਚੀ ਪ੍ਰਸ਼ੋਤਮ ਕੌਰ, ਦੀ ਪੋਲਰ ਸਟਾਰ ਸਕੂਲ ਦੇ ਪ੍ਰਿੰਸੀਪਲ ਕੰਵਰਦੀਪ ਸਿੰਘ ਗਿੱਲ ਅਤੇ ਐੱਫਟੀ ਵਿਭਾਗ ਦੇ ਅਧਿਆਪਕਾਂ ਸਮੇਤ ਸਮੂਹ ਸਟਾਫ ਹਾਜ਼ਰ ਸੀ। ਅੰਤ ਵਿੱਚ ਕਾਲਜ ਪ੍ਰਬੰਧਕਾਂ ਵੱਲੋਂ ਇੰਡੀਅਨ ਆਇਲ ਕਾਰਪੋਰੇਸ਼ਨ ਦੀ ਟੀਮ ਦਾ ਧੰਨਵਾਦ ਕੀਤਾ ਗਿਆ।