ਮੀਟਿੰਗਾਂ ਦਾ ਸਿਲਸਿਲਾ ਸ਼ੁਰੂ, ਕਾਂਗਰਸ ਦੀ ਮਜ਼ਬੂਤੀ ਲਈ ਵਰਕਰ ਇਕਜੁੱਟ ਹੋ ਕੇ ਕੰਮ ਕਰਨ : ਕ੍ਰਿਸ਼ਨ ਸਿੰਘ ਭਾਗੀਵਾਂਦਰ
ਇਸੇ ਲੜੀ ਤਹਿਤ ਪਿੰਡ ਫੱਲੜ ਵਿਖੇ ਕਾਂਗਰਸੀ ਵਰਕਰਾਂ ਅਤੇ ਲੋਕਾਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਹੱਕਾਂ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਆਵਾਜ਼ ਬੁਲੰਦ ਕਰਦੀ ਆ ਰਹੀ ਹੈ।
Publish Date: Sun, 23 Aug 2026 04:53 PM (IST)
Updated Date: Sun, 23 Aug 2026 05:00 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਾਂ ਮੰਡੀ। ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਤਲਵੰਡੀ ਸਾਬੋ ਦੇ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਅਤੇ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ।
ਇਸੇ ਲੜੀ ਤਹਿਤ ਪਿੰਡ ਫੱਲੜ ਵਿਖੇ ਕਾਂਗਰਸੀ ਵਰਕਰਾਂ ਅਤੇ ਲੋਕਾਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕ੍ਰਿਸ਼ਨ ਸਿੰਘ ਭਾਗੀਵਾਂਦਰ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਹੱਕਾਂ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਆਵਾਜ਼ ਬੁਲੰਦ ਕਰਦੀ ਆ ਰਹੀ ਹੈ।
ਸੂਬੇ ਅੰਦਰ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਵਰਕਰ ਹੁਣ ਤੋਂ ਹੀ ਪੂਰੀ ਤਨਦੇਹੀ ਨਾਲ ਲੋਕਾਂ ਨਾਲ ਰਾਬਤਾ ਕਾਇਮ ਕਰਨ ਅਤੇ ਕਾਂਗਰਸ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਦੀ ਉਮੀਦ ਨਾਲ ਕਾਂਗਰਸ ਵੱਲ ਦੇਖ ਰਹੇ ਹਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਹਰ ਵਰਕਰ ਦੀ ਭੂਮਿਕਾ ਅਹਿਮ ਹੈ।
ਉਨ੍ਹਾਂ ਵਰਕਰਾਂ ਨੂੰ ਆਪਸੀ ਏਕਤਾ ਕਾਇਮ ਰੱਖਣ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਰਣਵੀਰ ਸਿੰਘ ਸ਼ੇਖਪੁਰਾ ਜਿਲਾ ਉਪ ਪ੍ਰਧਾਨ ਬਠਿੰਡਾ ਦਿਹਾਤੀ ਕਾਂਗਰਸ , ਸਾਬਕਾ ਬਲਾਕ ਪ੍ਰਧਾਨ ਦਿਲਪ੍ਰੀਤ ਸਿੰਘ ਜਗਰਾਮ ਤੀਰਥ, ਬੇਅੰਤ ਸਿੰਘ ਸਾਬਕਾ ਚੇਅਰਮੈਨ ਬਲਾਕ ਸੰਮਤੀ, ਰਾਜਾ ਸਿੰਘ ਕਮਾਲੂ,ਯੂਥ ਆਗੂ ਬਲਜੀਤ ਸਿੰਘ ਭਾਗੀਵਾਂਦਰ, ਜਗਤਾਰ ਸਿੰਘ ਮੈਨੂੰਆਨਾ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ।