ਮਨੁੱਖਤਾ ਦੀ ਸੇਵਾ ਹੀ ਸੰਤਾਂ ਨੂੰ ਸੱਚੀ ਸ਼ਰਧਾਂਜਲੀ: ਬੂਟਾ ਸੰਦੋਹਾ ਮਨੁੱਖਤਾ ਦੀ ਸੇਵਾ ਹੀ ਸੰਤਾਂ ਨੂੰ ਸੱਚੀ ਸ਼ਰਧਾਂਜਲੀ: ਬੂਟਾ ਸੰਦੋਹਾ
Publish Date: Sun, 01 Nov 2026 04:05 PM (IST)
Updated Date: Sun, 01 Nov 2026 04:08 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਪਿੰਡ ਬਦਿਆਲਾ ਵਿਖੇ ਸੰਤ ਬਾਬਾ ਫ਼ਤਿਹ ਸਿੰਘ ਜੀ ਦੀ 54ਵੀਂ ਬਰਸੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਕਰਵਾਏ ਗਏ ਸ਼ਰਧਾਂਜਲੀ ਸਮਾਰੋਹ ਵਿਚ ਜ਼ਿਲ੍ਹਾ ਪਰਿਸ਼ਦ ਮੈਂਬਰ, ਜ਼ਿਲ੍ਹਾ ਯੋਜਨਾ ਬੋਰਡ ਸੀਨੀਅਰ ਤੇ ਸੀਨੀਅਰ ਆਪ ਆਗੂ ਬੂਟਾ ਸਿੰਘ ਸੰਦੋਹਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਤੇ ਸੰਤ ਬਾਬਾ ਫ਼ਤਿਹ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਦੀਆਂ ਸਮਾਜ ਪ੍ਰਤੀ ਮਹਾਨ ਸੇਵਾਵਾਂ ਨੂੰ ਯਾਦ ਕੀਤਾ। ਇਸ ਮੌਕੇ ਸੰਤਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਖੂਨਦਾਨ ਕੈਂਪ ਦਾ ਵੀ ਆਯੋਜਨ ਕੀਤਾ ਗਿਆ, ਜਿਸ ਵਿਚ ਖੂਨਦਾਨੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ। ਇਸ ਮੌਕੇ ਬੂਟਾ ਸਿੰਘ ਸੰਦੋਹਾ ਨੇ ਕਿਹਾ ਕਿ ਸੰਤ-ਮਹਾਂਪੁਰਸ਼ਾਂ ਦਾ ਜੀਵਨ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੁੰਦਾ ਹੈ। ਸੰਤ ਬਾਬਾ ਫ਼ਤਿਹ ਸਿੰਘ ਜੀ ਨੇ ਆਪਣੇ ਜੀਵਨ ਰਾਹੀਂ ਸੇਵਾ, ਸਿਮਰਨ, ਆਪਸੀ ਭਾਈਚਾਰੇ ਤੇ ਮਨੁੱਖਤਾ ਦੇ ਭਲੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦਿਖਾਉਣ ਦਾ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਹਾਨ ਸੰਤਾਂ ਦੀ ਯਾਦ ਵਿਚ ਅਜਿਹੇ ਸਮਾਜ ਸੇਵੀ ਕਾਰਜ ਕਰਵਾਉਣਾ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ। ਖੂਨਦਾਨ ਮਹਾਨ ਦਾਨ ਹੈ, ਕਿਉਂਕਿ ਸਾਡੇ ਵੱਲੋਂ ਕੀਤਾ ਗਿਆ ਖੂਨਦਾਨ ਕਿਸੇ ਲੋੜਵੰਦ ਵਿਅਕਤੀ ਦੀ ਜ਼ਿੰਦਗੀ ਬਚਾਉਣ ਵਿਚ ਸਹਾਈ ਹੋ ਸਕਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਜਿਹੇ ਉਪਰਾਲਿਆਂ ਵਿਚ ਵੱਧ-ਚੜ੍ਹ ਕੇ ਯੋਗਦਾਨ ਪਾਉਣ ਤੇ ਸਮਾਜ ਸੇਵਾ ਦੇ ਕਾਰਜਾਂ ਨਾਲ ਜੁੜਨ ਦੀ ਅਪੀਲ ਕੀਤੀ। ਅੰਤ ਵਿੱਚ ਉਨ੍ਹਾਂ ਸੰਤ ਬਾਬਾ ਫ਼ਤਿਹ ਸਿੰਘ ਜੀ ਦੇ ਚਰਨਾਂ ਵਿਚ ਕੋਟਿ-ਕੋਟਿ ਪ੍ਰਣਾਮ ਕਰਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੱਦਾ ਦਿੱਤਾ।