ਲੋਕਾਂ ਦੀ ਸੇਵਾ ਕਰਨਾ ਮੇਰਾ ਮਕਸਦ : ਕਮਾਲੂ
ਲੋਕਾਂ ਦੀ ਸੇਵਾ ਕਰਨਾ ਮੇਰਾ ਮਕਸਦ : ਜਗਦੇਵ ਸਿੰਘ ਕਮਾਲੂ
Publish Date: Fri, 20 Nov 2026 09:22 PM (IST)
Updated Date: Fri, 20 Nov 2026 09:25 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ : ਹਲਕਾ ਮੌੜ ਤੋਂ ਸਾਬਕਾ ਵਿਧਾਇਕ ਅਤੇ ਕਾਂਗਰਸੀ ਆਗੂ ਜਗਦੇਵ ਸਿੰਘ ਕਮਾਲੂ ਨੇ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ ਉਨ੍ਹਾਂ ਦੀ ਹਮੇਸ਼ਾ ਪਹਿਲ ਰਹੀ ਹੈ ਅਤੇ ਉਹ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਰਾਜਨੀਤੀ ਉਨ੍ਹਾਂ ਲਈ ਸੱਤਾ ਹਾਸਲ ਕਰਨ ਦਾ ਸਾਧਨ ਨਹੀਂ, ਸਗੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦਾ ਹੱਲ ਕਰਵਾਉਣ ਦਾ ਮਾਧਿਅਮ ਹੈ। ਉਨ੍ਹਾਂ ਕਿਹਾ ਕਿ ਆਪਣੇ ਪਿਛਲੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨ ਕੀਤੇ ਅਤੇ ਲੋਕਾਂ ਨਾਲ ਆਪਣਾ ਸੰਪਰਕ ਹਮੇਸ਼ਾ ਬਣਾਈ ਰੱਖਿਆ। ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕਾ ਮੌੜ ਦੀ ਸਿਆਸਤ ਵਿੱਚ ਵੀ ਸਰਗਰਮੀਆਂ ਤੇਜ਼ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਪਾਰਟੀ ਉਨ੍ਹਾਂ ਨੂੰ ਹਲਕਾ ਮੌੜ ਤੋਂ ਚੋਣ ਲੜਨ ਦਾ ਮੌਕਾ ਦਿੰਦੀ ਹੈ ਤਾਂ ਉਹ ਲੋਕਾਂ ਦੇ ਪਿਆਰ, ਸਹਿਯੋਗ ਅਤੇ ਪਰਮਾਤਮਾ ਦੇ ਆਸ਼ੀਰਵਾਦ ਸਦਕਾ ਵੱਡੇ ਫਰਕ ਨਾਲ ਜਿੱਤ ਹਾਸਲ ਕਰਕੇ ਇਹ ਸੀਟ ਕਾਂਗਰਸ ਪਾਰਟੀ ਦੀ ਝੋਲੀ ਪਾਉਣਗੇ।