ਕਈ ਪਰਿਵਾਰ ਭਾਜਪਾ ’ਚ ਹੋਏ ਸ਼ਾਮਲ ਵਾਰਡ ਨੰਬਰ 11 ਦੇ ਕਈ ਪਰਿਵਾਰ ਭਾਜਪਾ ਵਿਚ ਸ਼ਾਮਲ
Publish Date: Fri, 20 Nov 2026 05:09 PM (IST)
Updated Date: Fri, 20 Nov 2026 05:10 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਰਾਮਾਂ ਮੰਡੀ : ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਆਪਣਾ ਜਨ ਆਧਾਰ ਵਧਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਅੱਜ ਤਲਵੰਡੀ ਸਾਬੋ ਦੇ ਵਾਰਡ ਨੰਬਰ 11 ਦੇ ਬੂਥ ਨੰਬਰ 29 ਵਿੱਚ ਕਈ ਪਰਿਵਾਰ ਭਾਜਪਾ ਵਿੱਚ ਸ਼ਾਮਲ ਹੋ ਗਏ। ਇਹ ਸ਼ਮੂਲੀਅਤ ਜ਼ਿਲ੍ਹਾ ਵਾਈਸ ਪ੍ਰਧਾਨ ਅਤੇ ਹਲਕਾ ਇੰਚਾਰਜ ਨਵਜੋਤ ਸਿੰਘ ਗੁਣੀ ਗਾਟਵਾਲੀ ਦੇ ਯਤਨਾਂ ਸਦਕਾ ਅਤੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਦੇ ਨਿਰਦੇਸ਼ਾਂ ਹੇਠ ਹੋਈ। ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਗੁਰਪ੍ਰੀਤ ਕੌਰ, ਕਿਰਨ ਕੌਰ, ਰਾਜ ਕੌਰ, ਮਨਪ੍ਰੀਤ ਕੌਰ ਪਤਨੀ ਮਨਜੀਤ ਸਿੰਘ, ਮਨਪ੍ਰੀਤ ਕੌਰ ਪਤਨੀ ਗੋਰਾ ਸਿੰਘ, ਮਨਪ੍ਰੀਤ ਕੌਰ, ਗੁਰਪ੍ਰੀਤ ਕੌਰ, ਸੁਖਪ੍ਰੀਤ ਕੌਰ, ਮਨਪ੍ਰੀਤ ਕੌਰ ਪਤਨੀ ਮਿੱਟਾ ਸਿੰਘ ਅਤੇ ਚਰਨਜੀਤ ਕੌਰ ਸਮੇਤ ਹੋਰ ਪਰਿਵਾਰ ਸ਼ਾਮਲ ਹਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਭਲਾਈ ਨੀਤੀਆਂ ਅਤੇ ਨਵਜੋਤ ਸਿੰਘ ਗੁਣੀ ਦੀ ਨਵੀਂ ਸੋਚ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜਨ ਦਾ ਫ਼ੈਸਲਾ ਕੀਤਾ। ਇਸ ਮੌਕੇ ਨਵਜੋਤ ਸਿੰਘ ਗੁਣੀ ਗਾਟਵਾਲੀ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਲੋਕਾਂ ਵੱਲੋਂ ਜਤਾਏ ਗਏ ਭਰੋਸੇ ਤੇ ਪੂਰਾ ਉਤਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਹਰ ਘਰ ਤੱਕ ਪਹੁੰਚਾਉਣਾ ਅਤੇ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਦਾਅਵਾ ਕੀਤਾ ਕਿ ਤਲਵੰਡੀ ਸਾਬੋ ਵਿੱਚ ਭਾਜਪਾ ਪ੍ਰਤੀ ਲੋਕਾਂ ਦਾ ਰੁਝਾਨ ਲਗਾਤਾਰ ਵਧ ਰਿਹਾ ਹੈ। ਇਸ ਮੌਕੇ ਹਲਕੇ ਦੇ ਸੀਨੀਅਰ ਆਗੂ, ਸਰਕਲ ਇੰਚਾਰਜ, ਮੰਡਲ ਟੀਮ ਅਤੇ ਟੀਮ ਨਵਜੋਤ ਗੁਣੀ ਦੇ ਮੈਂਬਰ ਹਾਜ਼ਰ ਸਨ।