ਬਾਰ ਪਹੁੰਚੇ ‘ਆਪ’ ਲੀਗਲ ਸੈੱਲ ਦੇ ਪੰਜਾਬ ਪ੍ਰਧਾਨ ਗਿਆਨ ਸਿੰਘ ਮੂੰਗੋਂ ਵਕੀਲ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਪਹਿਲਾਂ ਵੀ ਕਈ ਕਦਮ ਚੁੱਕੇ ਜਾਣਗੇ: ਮੂੰਗੋ
Publish Date: Tue, 06 Oct 2026 03:56 PM (IST)
Updated Date: Tue, 06 Oct 2026 03:59 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਆਮ ਆਦਮੀ ਪਾਰਟੀ ਲੀਗਲ ਸੈੱਲ ਦੇ ਪੰਜਾਬ ਪ੍ਰਧਾਨ ਗਿਆਨ ਸਿੰਘ ਮੂੰਗੋਂ ਨੇ ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਵਿਖੇ ਪਹੁੰਚ ਕੇ ਵਕੀਲ ਭਾਈਚਾਰੇ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਬਠਿੰਡਾ ਬਾਰ ਵਿਖੇ ਪਹੁੰਚਣ ’ਤੇ ਆਮ ਆਦਮੀ ਪਾਰਟੀ ਲੀਗਲ ਸੈੱਲ ਦੇ ਇੰਚਾਰਜ ਮਾਲਵਾ ਜ਼ੋਨ ਵੈਸਟ ਐਡਵੋਕੇਟ ਗੁਰਪ੍ਰੀਤ ਸਿੰਘ ਸਿੱਧੂ ਤੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਰਾਕੇਸ਼ ਕੁਮਾਰ ਗੁਪਤਾ ਤੇ ਉਨ੍ਹਾਂ ਦੀ ਟੀਮ ਵੱਲੋਂ ਗਿਆਨ ਸਿੰਘ ਮੂੰਗੋਂ ਦਾ ਸਵਾਗਤ ਕੀਤਾ ਗਿਆ। ਐਡਵੋਕੇਟ ਗੁਰਪ੍ਰੀਤ ਸਿੰਘ ਸਿੱਧੂ ਵੱਲੋਂ ਮੂੰਗੋਂ ਦਾ ਬਠਿੰਡਾ ਬਾਰ ਪਹੁੰਚਣ ’ਤੇ ਸਵਾਗਤ ਕੀਤਾ ਗਿਆ ਤੇ ਵਕੀਲ ਭਾਈਚਾਰੇ ਨਾਲ ਸਬੰਧਤ ਮਸਲਿਆਂ ਸਬੰਧੀ ਵਿਚਾਰ-ਵਟਾਂਦਰੇ ਵਿਚ ਅਹਿਮ ਭੂਮਿਕਾ ਨਿਭਾਈ ਗਈ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਰਾਕੇਸ਼ ਕੁਮਾਰ ਗੁਪਤਾ ਨੇ ਮੂੰਗੋਂ ਦੇ ਸਾਹਮਣੇ ਨਵੇਂ ਵਕੀਲਾਂ ਲਈ ਨਵੇਂ ਚੈਂਬਰ ਬਣਾਉਣ ਦੀ ਮੰਗ ਰੱਖੀ। ਇਸ ਮੌਕੇ ਗਿਆਨ ਸਿੰਘ ਮੂੰਗੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਕੀਲ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਪਹਿਲਾਂ ਵੀ ਕਈ ਕਦਮ ਚੁੱਕੇ ਗਏ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਬਠਿੰਡਾ ਬਾਰ ਵੱਲੋਂ ਰੱਖੀਆਂ ਗਈਆਂ ਨਵੇਂ ਚੈਂਬਰਾਂ ਅਤੇ ਪਾਰਕਿੰਗ ਸਮੇਤ ਹੋਰ ਮੰਗਾਂ ਨੂੰ ਸਬੰਧਤ ਪੱਧਰ ’ਤੇ ਉਠਾਉਣ ਅਤੇ ਇਨ੍ਹਾਂ ਦੇ ਹੱਲ ਲਈ ਉਹ ਆਪਣੀ ਪੂਰੀ ਕੋਸ਼ਿਸ਼ ਕਰਨਗੇ। ਐਡਵੋਕੇਟ ਗੁਰਪ੍ਰੀਤ ਸਿੰਘ ਸਿੱਧੂ, ਇੰਚਾਰਜ ਮਾਲਵਾ ਜ਼ੋਨ ਵੈਸਟ ਨੇ ਕਿਹਾ ਕਿ ਵਕੀਲ ਭਾਈਚਾਰੇ ਨਾਲ ਜੁੜੇ ਮਸਲੇ ਮਹੱਤਵਪੂਰਨ ਹਨ ਅਤੇ ਇਨ੍ਹਾਂ ਸਬੰਧੀ ਬਾਰ ਐਸੋਸੀਏਸ਼ਨ ਨਾਲ ਲਗਾਤਾਰ ਤਾਲਮੇਲ ਬਣਾਈ ਰੱਖਿਆ ਜਾਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਲੀਗਲ ਸੈੱਲ ਬਠਿੰਡਾ ਦੇ ਪ੍ਰਧਾਨ ਐਡਵੋਕੇਟ ਸੁਰਿੰਦਰ ਪਾਲ ਸਿੰਘ ਭਾਗੀਰਥ ਅਤੇ ਸਕੱਤਰ ਐਡਵੋਕੇਟ ਬਾਬੂ ਸਿੰਘ ਮਾਨ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।