ਬਠਿੰਡਾ ਦੇ ਹੋਟਲ 'ਚ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼; ਮਾਲਕ ਸਮੇਤ ਤਿੰਨ ਵਿਰੁੱਧ ਮਾਮਲਾ ਦਰਜ
ਇਸ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦੇ ਹੋਏ, ਇੰਸਪੈਕਟਰ ਪਰਮਿੰਦਰ ਸਿੰਘ ਦੀ ਅਗਵਾਈ ਵਾਲੀ ਇੱਕ ਪੁਲਿਸ ਟੀਮ ਨੇ ਸ਼ੱਕੀ ਗਤੀਵਿਧੀਆਂ ਦੀ ਜਾਂਚ ਕਰਨ ਲਈ ਹੋਟਲ 'ਤੇ ਛਾਪਾ ਮਾਰਿਆ।
Publish Date: Sat, 18 Apr 2026 01:45 PM (IST)
Updated Date: Sat, 18 Apr 2026 04:37 PM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ: ਸ਼ਹਿਰ ਵਿੱਚ ਗੈਰਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਥਾਣਾ ਕੋਤਵਾਲੀ ਪੁਲਿਸ ਨੇ ਹੋਟਲ ਬਾਹੀਆ ਫੋਰਟ ਵਿੱਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਮੌਕੇ ਤੋਂ ਤਿੰਨ ਲੜਕੀਆਂ ਨੂੰ ਸੁਰੱਖਿਅਤ ਰੈਸਕਿਊ ਕੀਤਾ ਹੈ, ਜਦਕਿ ਪੰਜ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਸ ਮਾਮਲੇ ਦੇ ਮੁੱਖ ਦੋਸ਼ੀ ਸਮੇਤ ਤਿੰਨ ਲੋਕ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਰਹੇ।
ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਦੇ ਐਸਐਚਓ ਇੰਸਪੈਕਟਰ ਪਰਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਮਾਲ ਰੋਡ ਦੇ ਡਿੱਗੀ ਇਲਾਕੇ ਵਿੱਚ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਹੋਟਲ ਬਾਹੀਆ ਫੋਰਟ ਦੀ ਦੂਜੀ ਮੰਜ਼ਿਲ ‘ਤੇ ਕਿੱਟੀ ਪਾਰਟੀ ਦੇ ਨਾਂ ‘ਤੇ ਗੈਰਕਾਨੂੰਨੀ ਗਤੀਵਿਧੀਆਂ ਚਲ ਰਹੀਆਂ ਹਨ।