- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਨੇ ਹੋਟਲ ਮਾਲਕ ਵਿਜੈ ਕੁਮਾਰ ਵਾਸੀ ਛਾਪਿਆਂਵਾਲੀ, ਜ਼ਿਲ੍ਹਾ ਮਾਨਸਾ, ਹਰਵਿੰਦਰ ਸਿੰਘ ਉਰਫ਼ ਕਮਲ ਵਾਸੀ ਭਲੇਰੀਆਂ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਲਵੀ ਵਾਸੀ ਝੁਨੀਰ ਅਤੇ ਨਾਜ਼ੀਆ ਵਾਸੀ ਤਲਵੰਡੀ ਸਾਬੋ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਅਨੁਸਾਰ ਹਰਵਿੰਦਰ ਸਿੰਘ ਅਤੇ ਨਾਜ਼ੀਆ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਵਿਜੈ ਕੁਮਾਰ ਅਤੇ ਲਵੀ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ। ਤਲਵੰਡੀ ਸਾਬੋ ਦੇ ਰੋੜੀ ਰੋਡ ਸਥਿਤ ਸਿਟੀ ਕਰਾਊਨ ਹੋਟਲ ’ਚ ਕਥਿਤ ਦੇਹ ਵਪਾਰ ਦੇ ਮਾਮਲੇ ’ਚ ਪੁਲਿਸ ਨੇ ਹੋਟਲ ਮਾਲਕ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੇ ਕਾਰਵਾਈ ਦੌਰਾਨ ਹੋਟਲ ’ਚੋਂ ਛੇ ਲੜਕੀਆਂ ਨੂੰ ਰੈਸਕਿਊ ਕੀਤਾ ਹੈ। ਮਾਮਲੇ ’ਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਦੋ ਹੋਰਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਥਾਣਾ ਤਲਵੰਡੀ ਸਾਬੋ ਦੀ ਇੰਸਪੈਕਟਰ ਸੁਮਨਦੀਪ ਕੌਰ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰੋੜੀ ਰੋਡ ਸਥਿਤ ਸਿਟੀ ਕਰਾਊਨ ਹੋਟਲ ’ਚ ਕਥਿਤ ਤੌਰ ’ਤੇ ਦੇਹ ਵਪਾਰ ਦਾ ਗੈਰ-ਕਾਨੂੰਨੀ ਧੰਦਾ ਚੱਲ ਰਿਹਾ ਹੈ। ਸੂਚਨਾ ਦੇ ਆਧਾਰ ’ਤੇ ਪੁਲਿਸ ਟੀਮ ਨੇ ਹੋਟਲ ’ਚ ਛਾਪੇਮਾਰੀ ਕੀਤੀ। ਕਾਰਵਾਈ ਦੌਰਾਨ ਛੇ ਲੜਕੀਆਂ ਨੂੰ ਰੈਸਕਿਊ ਕੀਤਾ ਗਿਆ। ਇਸ ਤੋਂ ਇਲਾਵਾ ਹੋਟਲ ’ਚ ਕੰਮ ਕਰਨ ਵਾਲੇ ਇਕ ਨੌਜਵਾਨ ਤੇ ਇਕ ਲੜਕੀ ਨੂੰ ਵੀ ਹਿਰਾਸਤ ’ਚ ਲੈ ਕੇ ਪੁੱਛਗਿੱਛ ਕੀਤੀ ਗਈ।
ਪੈਸੇ ਤੇ ਨਸ਼ੇ ਦਾ ਲਾਲਚ ਦੇਣ ਦੇ ਦੋਸ਼
ਪੁਲਿਸ ਅਨੁਸਾਰ ਰੈਸਕਿਊ ਕੀਤੀਆਂ ਲੜਕੀਆਂ ਦੇ ਬਿਆਨਾਂ ਤੇ ਮੁੱਢਲੀ ਜਾਂਚ ਦੌਰਾਨ ਇਹ ਦੋਸ਼ ਸਾਹਮਣੇ ਆਏ ਹਨ ਕਿ ਉਨ੍ਹਾਂ ਨੂੰ ਪੈਸਿਆਂ ਅਤੇ ਨਸ਼ੇ ਦਾ ਲਾਲਚ ਦੇ ਕੇ ਹੋਟਲ ਵਿੱਚ ਬੁਲਾਇਆ ਜਾਂਦਾ ਸੀ। ਇਹ ਵੀ ਦੋਸ਼ ਲਗਾਇਆ ਗਿਆ ਹੈ ਕਿ ਗਾਹਕਾਂ ਕੋਲ ਭੇਜਣ ਤੋਂ ਪਹਿਲਾਂ ਉਨ੍ਹਾਂ ਨੂੰ ਨਸ਼ੀਲੇ ਪਦਾਰਥ ਦਿੱਤੇ ਜਾਂਦੇ ਸਨ। ਪੁਲਿਸ ਵੱਲੋਂ ਇਨ੍ਹਾਂ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੁੱਛਗਿੱਛ ਦੇ ਆਧਾਰ ’ਤੇ ਮਾਮਲੇ ਦੀਆਂ ਹੋਰ ਕੜੀਆਂ ਜੋੜੀਆਂ ਜਾ ਰਹੀਆਂ ਹਨ।
ਪੁਲਿਸ ਨੇ ਹੋਟਲ ਮਾਲਕ ਵਿਜੈ ਕੁਮਾਰ ਵਾਸੀ ਛਾਪਿਆਂਵਾਲੀ, ਜ਼ਿਲ੍ਹਾ ਮਾਨਸਾ, ਹਰਵਿੰਦਰ ਸਿੰਘ ਉਰਫ਼ ਕਮਲ ਵਾਸੀ ਭਲੇਰੀਆਂ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਲਵੀ ਵਾਸੀ ਝੁਨੀਰ ਅਤੇ ਨਾਜ਼ੀਆ ਵਾਸੀ ਤਲਵੰਡੀ ਸਾਬੋ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਅਨੁਸਾਰ ਹਰਵਿੰਦਰ ਸਿੰਘ ਅਤੇ ਨਾਜ਼ੀਆ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਵਿਜੈ ਕੁਮਾਰ ਅਤੇ ਲਵੀ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।
ਰੋਜ਼ਾਨਾ 30 ਤੋਂ 40 ਗਾਹਕ ਆਉਣ ਦਾ ਦਾਅਵਾ
ਪੁਲਿਸ ਦੀ ਮੁੱਢਲੀ ਜਾਂਚ ’ਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਹੋਟਲ ਵਿੱਚ ਕਥਿਤ ਦੇਹ ਵਪਾਰ ਲਈ ਰੋਜ਼ਾਨਾ 30 ਤੋਂ 40 ਗਾਹਕ ਆਉਂਦੇ ਸਨ। ਇਨ੍ਹਾਂ ਵਿੱਚ ਬਠਿੰਡਾ ਤੋਂ ਇਲਾਵਾ ਆਸ-ਪਾਸ ਦੇ ਖੇਤਰਾਂ ਦੇ ਲੋਕ ਵੀ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਹੈ। ਪੁਲਿਸ ਹੁਣ ਹੋਟਲ ਦੇ ਮਾਲਕ ਅਤੇ ਸਟਾਫ਼ ਤੋਂ ਪੁੱਛਗਿੱਛ ਕਰਕੇ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਕਥਿਤ ਗੈਰ-ਕਾਨੂੰਨੀ ਗਤੀਵਿਧੀ ਕਿੰਨੇ ਸਮੇਂ ਤੋਂ ਚੱਲ ਰਹੀ ਸੀ ਅਤੇ ਇਸ ਵਿੱਚ ਹੋਰ ਕੌਣ-ਕੌਣ ਲੋਕ ਸ਼ਾਮਲ ਹਨ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।