ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ ਵੱਲੋਂ ਐਮਰਜੈਂਸੀ ਮਰੀਜ਼ਾਂ ਲਈ 9 ਯੂਨਿਟ ਖੂਨਦਾਨ
ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ ਵੱਲੋਂ ਐਮਰਜੈਂਸੀ ਮਰੀਜ਼ਾਂ ਲਈ 9 ਯੂਨਿਟ ਖੂਨਦਾਨ
Publish Date: Wed, 11 Nov 2026 06:28 PM (IST)
Updated Date: Wed, 11 Nov 2026 06:30 PM (IST)
ਸੀਨੀਅਰ ਰਿਪੋਰਟਰ ਬਠਿੰਡਾ, ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ ਰਜਿ. ਬਠਿੰਡਾ ਵੱਲੋਂ ਐਮਰਜੈਂਸੀ ਮਰੀਜ਼ਾਂ ਦੀ ਮਦਦ ਲਈ 9 ਯੂਨਿਟ ਖੂਨਦਾਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਅਵਤਾਰ ਸਿੰਘ ਗੋਗਾ ਨੇ ਦੱਸਿਆ ਕਿ ਏਮਜ਼ ਹਸਪਤਾਲ, ਸ਼ਹੀਦ ਭਾਈ ਮਨੀ ਸਿੰਘ ਬਲੱਡ ਸੈਂਟਰ ਅਤੇ ਬਠਿੰਡਾ ਦੇ ਨਿੱਜੀ ਹਸਪਤਾਲਾਂ ਵਿਚ ਥੈਲਾਸੀਮੀਆ, ਹਾਦਸਿਆਂ, ਕੈਂਸਰ ਤੇ ਡਿਲੀਵਰੀ ਕੇਸਾਂ ਨਾਲ ਸਬੰਧਤ ਮਰੀਜ਼ਾਂ ਲਈ ਖੂਨ ਦੀ ਤੁਰੰਤ ਲੋੜ ਸੀ। ਸੂਚਨਾ ਮਿਲਦਿਆਂ ਹੀ ਸੁਸਾਇਟੀ ਦੇ ਮੈਂਬਰਾਂ ਨੇ ਅੱਗੇ ਆ ਕੇ ਖੂਨਦਾਨ ਕੀਤਾ। ਇਸ ਮੌਕੇ ਅਮਨਦੀਪ ਸਿੰਘ, ਗੁਰਿੰਦਰਜੀਤ ਸਿੰਘ, ਦੀਪਕ ਕੁਮਾਰ, ਪੰਕਜ ਗੋਇਲ, ਮਲਕੀਤ ਸਿੰਘ, ਗੋਬਿੰਦ ਸਿੰਘ, ਨਰਿੰਦਰ ਕੁਮਾਰ, ਰਵੀ ਕੁਮਾਰ ਤੇ ਅਮੀਤੋਸ਼ ਕੁਮਾਰ ਨੇ ਵੱਖ-ਵੱਖ ਬਲੱਡ ਗਰੁੱਪਾਂ ਦੇ ਕੁੱਲ 9 ਯੂਨਿਟ ਖੂਨਦਾਨ ਕਰਕੇ ਮਰੀਜ਼ਾਂ ਦੀ ਮਦਦ ਕੀਤੀ। ਸੁਸਾਇਟੀ ਪ੍ਰਧਾਨ ਅਵਤਾਰ ਸਿੰਘ ਗੋਗਾ ਨੇ ਸਮੂਹ ਖੂਨਦਾਨੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਖੂਨਦਾਨ ਇਕ ਮਹਾਨ ਸੇਵਾ ਹੈ, ਜਿਸ ਨਾਲ ਕਿਸੇ ਲੋੜਵੰਦ ਦੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਮਨੁੱਖਤਾ ਦੀ ਭਲਾਈ ਲਈ ਖੂਨਦਾਨ ਵਰਗੇ ਨੇਕ ਕਾਰਜਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ।