ਸ਼੍ਰੋਮਣੀ ਅਕਾਲੀ ਦਲ ਨੇ ਡੋਰ ਟੂ ਡੋਰ ਮੁਹਿੰਮ ਨੂੰ ਲੈ ਕੇ ਵਰਕਰਾਂ ਨਾਲ ਕੀਤੀ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਨੇ ਡੋਰ ਟੂ ਡੋਰ ਮੁਹਿੰਮ ਨੂੰ ਲੈ ਕੇ ਵਰਕਰਾਂ ਨਾਲ ਕੀਤੀ ਮੀਟਿੰਗ
Publish Date: Wed, 14 Oct 2026 04:46 PM (IST)
Updated Date: Wed, 14 Oct 2026 04:48 PM (IST)
ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਹਰ ਘਰ ਵਿਚ ਤਿੰਨ ਕਿਲੋਵਾਟ ਦਾ ਸੋਲਰ ਸਿਸਟਮ ਲਵਾਇਆ ਜਾਵੇਗਾ -ਐਨਕੇ ਸ਼ਰਮਾ ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਰਾਮਾਂ ਮੰਡੀ, ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਡੋਰ-ਟੂ-ਡੋਰ ਪ੍ਰਚਾਰ ਮੁਹਿੰਮ ਨੂੰ ਤੇਜ਼ ਕਰਦਿਆਂ ਐੱਸਐੱਸਡੀ ਧਰਮਸ਼ਾਲਾ ਰਾਮਾਂ ਮੰਡੀ ਵਿਖੇ ਵਰਕਰਾਂ ਦੀ ਭਰਵੀਂ ਮੀਟਿੰਗ ਕੀਤੀ ਗਈ। ਇਹ ਮੀਟਿੰਗ ਦਲ ਦੇ ਸੂਬਾ ਪ੍ਰਧਾਨ ਵਪਾਰ ਸੈੱਲ ਐਨਕੇ ਸ਼ਰਮਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਉਮੀਦਵਾਰ ਰਵੀਪ੍ਰੀਤ ਸਿੰਘ ਸਿੱਧੂ ਸਮੇਤ ਸੂਬਾ ਮੀਤ ਪ੍ਰਧਾਨ ਮੋਹਿਤ ਗੁਪਤਾ ਨੇ ਸ਼ਿਰਕਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਐਨਕੇ ਸ਼ਰਮਾ ਨੇ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਅਤੇ ਰਵੀਪ੍ਰੀਤ ਸਿੰਘ ਸਿੱਧੂ ਦੀ ਜਿੱਤ ਲਈ ਸਰਗਰਮੀ ਨਾਲ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਹਰ ਘਰ ਵਿਚ ਤਿੰਨ ਕਿਲੋਵਾਟ ਦਾ ਸੋਲਰ ਸਿਸਟਮ ਲਾ ਕੇ ਲੋਕਾਂ ਨੂੰ ਬਿਜਲੀ ਬਿੱਲਾਂ ਤੋਂ ਰਾਹਤ ਦਿਵਾਉਣ ਦਾ ਉਪਰਾਲਾ ਕੀਤਾ ਜਾਵੇਗਾ। ਉਨ੍ਹਾਂ ਵਪਾਰ ਨੂੰ ਉਤਸ਼ਾਹਿਤ ਕਰਨ ਲਈ ਨਵੀਆਂ ਫੈਕਟਰੀਆਂ ਸਥਾਪਤ ਕਰਨ ਅਤੇ ਵਪਾਰੀਆਂ ਨੂੰ ਇੰਸਪੈਕਟਰੀ ਰਾਜ ਤੋਂ ਮੁਕਤੀ ਦਿਵਾਉਣ ਦੀ ਗੱਲ ਵੀ ਕਹੀ। ਐਨਕੇ ਸ਼ਰਮਾ ਨੇ ਰਾਮਾਂ ਮੰਡੀ ਦੀ ਮਾੜੀ ਸੀਵਰੇਜ ਵਿਵਸਥਾ ਅਤੇ ਟੁੱਟੀਆਂ ਸੜਕਾਂ ਦੇ ਮੁੱਦੇ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਡੋਰ-ਟੂ-ਡੋਰ ਪ੍ਰਚਾਰ ਲਈ ਵਰਕਰਾਂ ਦੀਆਂ ਡਿਊਟੀਆਂ ਵੀ ਲਾਈਆਂ ਗਈਆਂ। ਰਵੀਪ੍ਰੀਤ ਸਿੰਘ ਸਿੱਧੂ ਅਤੇ ਮੋਹਿਤ ਗੁਪਤਾ ਨੇ ਵੀ ਸੰਬੋਧਨ ਕੀਤਾ ਅਤੇ ਮੀਟਿੰਗ ਨੂੰ ਸਫਲ ਬਣਾਉਣ ਲਈ ਵਰਕਰਾਂ ਦਾ ਧੰਨਵਾਦ ਕੀਤਾ। ਮੀਟਿੰਗ ਵਿੱਚ ਗੋਲਡੀ ਮਹੇਸ਼ਵਰੀ, ਵਿਜੇ ਕੁਮਾਰ ਲਹਿਰੀ, ਪੱਪੂ ਧਾਲੀਵਾਲ, ਰਾਜ ਕਰਨ ਰਾਜ, ਦਰਸ਼ਨ ਸਿੰਘ ਮਿਸਤਰੀ, ਬਾਬਾ ਅਸਰੈਲ ਖਾਂ, ਸਿੰਪੀ ਬਾਂਗਲਾ, ਨਿਰਮਲ ਓਸਵਾਲ, ਦੀਦਾਰ ਸਿੰਘ ਮੱਕੜ, ਧਰਮ ਸਿੰਘ ਪੁਨਿਹਾਣੀ, ਅੰਤਰਜਾਮੀ, ਸੁਰਜੀਤ ਸਿੰਘ ਸਾਬਕਾ ਸਰਪੰਚ ਰਾਮਸਰਾ, ਗੁਰਿੰਦਰ ਮੱਕੜ, ਮੰਗੂ ਅਰੋੜਾ, ਭੋਲਾ ਮਾਨਸਾ, ਵੀਰਪਾਲ ਕੌਰ, ਵਿਜੇ ਸ਼੍ਰੀ, ਸਮਿਤੀ, ਟੀਨਾ ਸਿੰਗਲਾ, ਸੰਜੀਵ ਭੋਲਾ ਜੈਨ, ਰੂਪ ਸਿੱਧੂ ਅਤੇ ਡਾ. ਸੋਹਨ ਕਲਿਆਣੀ ਸਮੇਤ ਹੋਰ ਵਰਕਰ ਹਾਜ਼ਰ ਸਨ।