ਪੰਜਾਬੀ ਜਾਗਰਣ ਬਠਿੰਡਾ ਟੀਮ, ਬਠਿੰਡਾ : ਕੇਂਦਰੀ ਜੇਲ੍ਹ 'ਚ ਬੰਦ ਜਲੰਧਰ ਦੇ ਗੈਂਗਸਟਰ ਨਵੀਨ ਸੈਣੀ ਨੂੰ ਮੋਬਾਇਲ ਪਹੁੰਚਾਉਣ ਦੇ ਮਾਮਲੇ 'ਚ ਦਰਜ ਕੀਤੇ ਕੇਸ 'ਚ ਥਾਣਾ ਕੈਂਟ ਦੇ ਐੱਸਐੱਚਓ ਤਹਰਜੀਤ ਸਿੰਘ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੇਂਦਰੀ ਜੇਲ੍ਹ 'ਚ ਤਾਇਨਾਤ ਪੰਜਾਬ ਪੁਲਿਸ ਦੇ ਏਐੱਸਆਈ ਪਵਨ ਕੁਮਾਰ ਤੇ ਇੱਕ ਹੌਲਦਾਰ ਵੱਲੋਂ ਜੇਲ੍ਹ 'ਚ ਬੰਦ ਗੈਂਗਸਟਰ ਨੂੰ ਮੋਬਾਈਲ ਪਹੁੰਚਾਇਆ ਜਾ ਰਿਹਾ ਸੀ, ਜਿਸ ਨੂੰ ਜੇਲ੍ਹ ਅਧਿਕਾਰੀਆਂ ਨੇ ਮੌਕੇ 'ਤੇ ਫੜ ਲਿਆ ਸੀ। ਇਹ ਘਟਨਾ ਪੰਜ ਨਵੰਬਰ ਦੀ ਦੱਸੀ ਜਾ ਰਹੀ ਹੈ ਜਿਸ ਤੋਂ ਬਾਅਦ ਐੱਸਐੱਚਓ ਵੱਲੋਂ ਦੋਵਾਂ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਨੌ ਨਵੰਬਰ ਇਹ ਕੇਸ ਦਰਜ ਕੀਤਾ ਗਿਆ ਸੀ। ਐੱਸਐੱਸਪੀ ਬਠਿੰਡਾ ਡਾ. ਨਾਨਕ ਸਿੰਘ ਨੇ ਦੱਸਿਆ ਕਿ ਐੱਸਐੱਚਓ ਨੇ ਦੋਵਾਂ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕਰਨ 'ਚ ਲਾਪਰਵਾਹੀ ਵਰਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਕਾਰਨ ਐੱਸਐੱਚਓ ਹਰਜੀਤ ਸਿੰਘ ਨੂੰ ਥਾਣਾ ਕੈਂਟ ਤੋਂ ਪੁਲਿਸ ਲਾਈਨ ਭੇਜ ਦਿੱਤਾ ਗਿਆ ਹੈ।

Posted By: Amita Verma