ਪੱਤਰਕਾਰ ਭਾਈ ਮਾਨ ਸਿੰਘ ਲਿਖਾਰੀ ਨੂੰ ਸਦਮਾ, ਪਿਤਾ ਦਾ ਦੇਹਾਂਤ ਪੱਤਰਕਾਰ ਭਾਈ ਮਾਨ ਸਿੰਘ ਲਿਖਾਰੀ ਨੂੰ ਸਦਮਾ, ਪਿਤਾ ਜਥੇਦਾਰ ਬਾਬਾ ਸ਼ੇਰ ਸਿੰਘ ਦਾ ਦਿਹਾਂਤ
Publish Date: Thu, 24 Sep 2026 05:03 PM (IST)
Updated Date: Fri, 25 Sep 2026 04:04 AM (IST)
ਫੋਟੋ : 2 ਕੈਪ਼ਸਨ : ਦਾਰ ਬਾਬਾ ਸ਼ੇਰ ਸਿੰਘ ਦੀ ਫਾਈਲ ਫੋਟੋ। ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ : ਦਮਦਮਾ ਸਾਹਿਬ ਪ੍ਰੈੱਸ ਕਲੱਬ ਤਲਵੰਡੀ ਸਾਬੋ ਦੇ ਅਹੁਦੇਦਾਰ ਅਤੇ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨਾਲ ਜੁੜੇ ਲਿਖਾਰੀ ਭਾਈ ਮਾਨ ਸਿੰਘ ਲਿਖਾਰੀ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਗ੍ਰੰਥੀ ਸਿੰਘ ਵਜੋਂ ਸੇਵਾਵਾਂ ਨਿਭਾ ਰਹੇ ਭਾਈ ਨਿਸ਼ਾਨ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਜਥੇਦਾਰ ਬਾਬਾ ਸ਼ੇਰ ਸਿੰਘ (70) ਦਾ ਅਚਾਨਕ ਦਿਹਾਂਤ ਹੋ ਗਿਆ। ਜਥੇਦਾਰ ਬਾਬਾ ਸ਼ੇਰ ਸਿੰਘ ਪਿਛਲੇ ਲੰਬੇ ਸਮੇਂ ਤੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨਾਲ ਜੁੜ ਕੇ ਧਾਰਮਿਕ ਸੇਵਾਵਾਂ ਨਿਭਾਅ ਰਹੇ ਸਨ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਮਿਲਦਿਆਂ ਹੀ ਧਾਰਮਿਕ, ਸਮਾਜਿਕ, ਰਾਜਸੀ ਅਤੇ ਪੱਤਰਕਾਰ ਭਾਈਚਾਰੇ ਵਿੱਚ ਸੋਗ ਦੀ ਲਹਿਰ ਫੈਲ ਗਈ। ਬੀਤੇ ਦਿਨੀਂ ਉਨ੍ਹਾਂ ਦਾ ਅੰਤਿਮ ਸੰਸਕਾਰ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀਆਂ ਦੀ ਮੌਜੂਦਗੀ ਵਿੱਚ ਕਰ ਦਿੱਤਾ ਗਿਆ। ਜਥੇਦਾਰ ਬਾਬਾ ਸ਼ੇਰ ਸਿੰਘ ਦੇ ਦੇਹਾਂਤ ’ਤੇ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਸਮੇਤ ਵੱਖ-ਵੱਖ ਧਾਰਮਿਕ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸੇ ਤਰ੍ਹਾਂ ਬੁੰਗਾ ਮਸਤੂਆਣਾ ਮੁਖੀ ਬਾਬਾ ਕਾਕਾ ਸਿੰਘ, ਹਲਕਾ ਵਿਧਾਇਕਾ ਬਲਜਿੰਦਰ ਕੌਰ, ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ, ਅਕਾਲੀ ਦਲ ਦੇ ਹਲਕਾ ਇੰਚਾਰਜ ਰਵਨੀਤ ਸਿੰਘ ਸਿੱਧੂ, ਜਥੇਦਾਰ ਮੋਹਨ ਸਿੰਘ ਬੰਗੀ, ਸ਼੍ਰੋਮਣੀ ਕਮੇਟੀ ਮੈਂਬਰ ਜਗਦੀਪ ਸਿੰਘ ਗੋਗੀ, ਕਾਂਗਰਸੀ ਆਗੂ ਕ੍ਰਿਸ਼ਨ ਸਿੰਘ ਭਾਗੀਵਾਂਦਰ, ਭਾਜਪਾ ਆਗੂ ਨਵਜੋਤ ਸਿੰਘ ਗੁਣੀ, ਸੁਖਵਿੰਦਰ ਸਿੰਘ ਗੁਣੀ ਸਮੇਤ ਵੱਖ-ਵੱਖ ਆਗੂਆਂ ਅਤੇ ਪਤਵੰਤੇ ਵਿਅਕਤੀਆਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਦਮਦਮਾ ਸਾਹਿਬ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਵੀ ਭਾਈ ਮਾਨ ਸਿੰਘ ਲਿਖਾਰੀ ਨਾਲ ਦੁੱਖ ਸਾਂਝਾ ਕਰਦਿਆਂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ।