- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਠਿੰਡਾ ਦਿਹਾਤੀ ਦੇ ਪਿੰਡ ਕੋਟ ਸ਼ਮੀਰ ਲਈ ਬੁੱਧਵਾਰ ਦਾ ਦਿਨ ਬੇਹੱਦ ਮੰਦਭਾਗਾ ਰਿਹਾ। ਦਿਨ ਚੜ੍ਹਦਿਆਂ ਹੀ ਪਿੰਡ ’ਚ ਇੱਕ ਤੋਂ ਬਾਅਦ ਇਕ ਚਾਰ ਵਿਅਕਤੀਆਂ ਦੀ ਮੌਤ ਦੀ ਖ਼ਬਰ ਸਾਹਮਣੇ ਆਉਣ ਨਾਲ ਸਮੁੱਚਾ ਪਿੰਡ ਸੋਗ ’ਚ ਡੁੱਬ ਗਿਆ।

ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ, ਕੋਟਫੱਤਾ : ਬਠਿੰਡਾ ਦਿਹਾਤੀ ਦੇ ਪਿੰਡ ਕੋਟ ਸ਼ਮੀਰ ਲਈ ਬੁੱਧਵਾਰ ਦਾ ਦਿਨ ਬੇਹੱਦ ਮੰਦਭਾਗਾ ਰਿਹਾ। ਦਿਨ ਚੜ੍ਹਦਿਆਂ ਹੀ ਪਿੰਡ ’ਚ ਇੱਕ ਤੋਂ ਬਾਅਦ ਇਕ ਚਾਰ ਵਿਅਕਤੀਆਂ ਦੀ ਮੌਤ ਦੀ ਖ਼ਬਰ ਸਾਹਮਣੇ ਆਉਣ ਨਾਲ ਸਮੁੱਚਾ ਪਿੰਡ ਸੋਗ ’ਚ ਡੁੱਬ ਗਿਆ। ਇੱਕੋ ਦਿਨ ਚਾਰ ਵਿਅਕਤੀਆਂ ਦੇ ਅਚਾਨਕ ਚਲਾਣੇ ਦੀ ਖ਼ਬਰ ਨੇ ਪਿੰਡ ਵਾਸੀਆਂ ਨੂੰ ਝੰਜੋੜ ਕੇ ਰੱਖ ਦਿੱਤਾ।
ਜਾਣਕਾਰੀ ਅਨੁਸਾਰ ਪਿੰਡ ਦੇ ਗੁਰਜੰਟ ਸਿੰਘ ਪੁੱਤਰ ਹਰਨੇਕ ਸਿੰਘ ਸਾਬਕਾ ਪੰਚ, ਗੁਰਮੇਲ ਸਿੰਘ ਉਰਫ਼ ਗੇਲੀ ਪੁੱਤਰ ਪ੍ਰਿਥੀ ਸਿੰਘ, ਗਾਂਧੀ ਪ੍ਰਜਾਪਤ ਤੇ ਗੁਰਪ੍ਰੀਤ ਸਿੰਘ ਪੁੱਤਰ ਸਵਰਗੀ ਅੰਗਰੇਜ ਸਿੰਘ ਦੀ ਮੌਤ ਹੋਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਇਨ੍ਹਾਂ ਚਾਰਾਂ ਦੀ ਮੌਤ ਦਾ ਕਾਰਨ ਹਾਰਟ ਅਟੈਕ ਦੱਸਿਆ ਜਾ ਰਿਹਾ ਹੈ, ਹਾਲਾਂਕਿ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਮੈਡੀਕਲ ਜਾਂਚ ਤੋਂ ਬਾਅਦ ਹੀ ਹੋ ਸਕੇਗੀ।