ਸ਼ੁਭਮ ਸੈਣੀ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਕੀਤੀ ਮੁਲਾਕਾਤ, ਹਲਕੇ ਦੇ ਮੁੱਦਿਆਂ ’ਤੇ ਹੋਈ ਚਰਚਾ ਸ਼ੁਭਮ ਸੈਣੀ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਕੀਤੀ ਮੁਲਾਕਾਤ, ਹਲਕੇ ਦੇ ਮੁੱਦਿਆਂ ’ਤੇ ਹੋਈ ਚਰਚਾ
Publish Date: Sat, 24 Oct 2026 04:20 PM (IST)
Updated Date: Sat, 24 Oct 2026 04:22 PM (IST)
ਖੁਸ਼ਦੀਪ ਸਿੰਘ ਗਿੱਲ ਪੰਜਾਬੀ ਜਾਗਰਣ ਤਲਵੰਡੀ ਸਾਬੋ ਯੂਥ ਕਾਂਗਰਸ ਬਲਾਕ ਤਲਵੰਡੀ ਸਾਬੋ ਦੇ ਪ੍ਰਧਾਨ ਸ਼ੁਭਮ ਸੈਣੀ ਨੇ ਬੀਤੇ ਦਿਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਉਨ੍ਹਾਂ ਦੀ ਰਿਹਾਇਸ਼ ਮੋਰਿੰਡਾ ਵਿਖੇ ਮੁਲਾਕਾਤ ਕੀਤੀ। ਇਸ ਦੌਰਾਨ ਹਲਕਾ ਤਲਵੰਡੀ ਸਾਬੋ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਤੋਂ ਇਲਾਵਾ ਨੌਜਵਾਨਾਂ ਦੀਆਂ ਸਮੱਸਿਆਵਾਂ, ਨਸ਼ਿਆਂ ਦੇ ਵਧ ਰਹੇ ਪ੍ਰਭਾਵ ਅਤੇ ਬੇਰੁਜ਼ਗਾਰੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਤੋਂ ਬਾਅਦ ਗੱਲਬਾਤ ਕਰਦਿਆਂ ਸ਼ੁਭਮ ਸੈਣੀ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ’ਚ ਵਾਪਰ ਰਹੀਆਂ ਵੱਖ-ਵੱਖ ਘਟਨਾਵਾਂ ਤੇ ਲੋਕਾਂ ਦੀਆਂ ਸਮੱਸਿਆਵਾਂ ਕਾਰਨ ਸਰਕਾਰ ਪ੍ਰਤੀ ਲੋਕਾਂ ਵਿੱਚ ਨਾਰਾਜ਼ਗੀ ਵਧ ਰਹੀ ਹੈ। ਸ਼ੁਭਮ ਸੈਣੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਫੈਸਲਿਆਂ ਵਿਚ ਦਿੱਲੀ ਦੀ ਲੀਡਰਸ਼ਿਪ ਦਾ ਪ੍ਰਭਾਵ ਨਜ਼ਰ ਆਉਂਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਪੱਧਰ ’ਤੇ ਫੈਸਲੇ ਲੈਣ ਦੀ ਬਜਾਏ ਦਿੱਲੀ ਦੀ ਲੀਡਰਸ਼ਿਪ ਦੇ ਮਾਰਗਦਰਸ਼ਨ ਅਨੁਸਾਰ ਕੰਮ ਕਰ ਰਹੇ ਹਨ। ਉਨ੍ਹਾਂ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨਸ਼ਿਆਂ ਨੂੰ ਖਤਮ ਕਰਨ ਦੇ ਦਾਅਵਿਆਂ ਦੇ ਬਾਵਜੂਦ ਪਿੰਡਾਂ ਅਤੇ ਸ਼ਹਿਰਾਂ ਵਿਚ ਨਸ਼ਿਆਂ ਦੀ ਵਿਕਰੀ ਨੂੰ ਲੈ ਕੇ ਲੋਕ ਚਿੰਤਤ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਨੌਜਵਾਨ ਪੀੜ੍ਹੀ ਦਾ ਭਵਿੱਖ ਪ੍ਰਭਾਵਿਤ ਹੋ ਰਿਹਾ ਹੈ, ਜਦਕਿ ਬੇਰੁਜ਼ਗਾਰੀ ਵੀ ਨੌਜਵਾਨਾਂ ਲਈ ਵੱਡੀ ਚੁਣੌਤੀ ਬਣੀ ਹੋਈ ਹੈ। ਸ਼ੁਭਮ ਸੈਣੀ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਸਰਕਾਰ ਨੂੰ ਜ਼ਮੀਨੀ ਪੱਧਰ ’ਤੇ ਕੰਮ ਕਰਨਾ ਚਾਹੀਦਾ ਹੈ।