ਵੀਰਪਾਲ ਭਗਤਾ, ਭਗਤਾ ਭਾਈਕਾ : ਸਥਾਨਕ ਹਲਕੇ ਅੰਦਰ ਪੁਲਿਸ ਕਾਂਗਰਸੀ ਵਰਕਰਾਂ ਵਾਂਗ ਕੰਮ ਕਰ ਰਹੀ ਹੈ ਅਤੇ ਅਕਾਲੀ ਵਰਕਰਾਂ ਖ਼ਿਲਾਫ਼ ਝੂਠੇ ਮੁਕੱਦਮੇ ਦਰਜ ਕਰਕੇ ਉਨ੍ਹਾਂ ਨੂੰ ਜਬਰੀ ਕਾਂਗਰਸ 'ਚ ਸ਼ਾਮਲ ਹੋਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਪ੍ਰੰਤੂ ਸੱਤਾਧਾਰੀਆਂ ਦੀ ਸ਼ਹਿ 'ਤੇ ਅਕਾਲੀ ਵਰਕਰਾਂ ਨੂੰ ਤੰਗ ਪ੍ਰਰੇਸ਼ਾਨ ਕਰਨ ਵਾਲੇ ਅਫਸਰਾਂ ਅਤੇ ਸੱਤਾਧਾਰੀਆਂ ਨੂੰ ਸੂਬੇ ਵਿਚ ਅਕਾਲੀ ਸਰਕਾਰ ਆਉਣ 'ਤੇ ਕਮਿਸ਼ਨ ਬਣਾਕੇ ਪਹਿਲੇ ਤਿੰਨ ਮਹੀਨਿਆਂ ਦੇ ਅੰਦਰ ਅੰਦਰ ਕਾਨੂੰਨੀ ਤੌਰ 'ਤੇ ਟੰਗ ਕੇ ਸਬਕ ਸਿਖਾ ਦਿਆਂਗੇ। ਇਹ ਪ੍ਰਗਟਾਵਾ ਸਿਕੰਦਰ ਸਿੰਘ ਮਲੂਕਾ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਨੇ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ 7 ਫਰਵਰੀ ਦੇ ਦੌਰੇ ਦੀਆਂ ਤਿਆਰੀਆਂ ਸਬੰਧੀ ਪਿੰਡ ਮਲੂਕਾ ਵਿਖੇ ਰੱਖੀ ਹਲਕਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।

ਇਸ ਮੌਕੇ ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ ਪੁਲਿਸ ਨੇ ਪਿੰਡ ਕੋਠਾਗੁਰੂ ਦੇ ਦੋ ਵਿਅਕਤੀਆਂ 'ਤੇ ਕੁਝ ਦਿਨ ਪਹਿਲਾਂ ਅੰਨ੍ਹਾ ਤਸ਼ੱਦਦ ਕੀਤਾ, ਜਿਸ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਤੇ ਫਿਰ ਉਨ੍ਹਾਂ ਨੂੰ ਹੋਰ ਮੁਕੱਦਮੇ ਦਾ ਡਰ ਦੇ ਕੇ ਕਾਂਗਰਸ 'ਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦ ਪੁਲਿਸ ਵਿਅਕਤੀਆਂ ਦੀ ਕੁੱਟਮਾਰ ਕਰ ਰਹੀ ਸੀ ਤਾਂ ਇਹ ਵੀਡੀਓ ਇਕ ਸੱਤਾਧਾਰੀ ਆਗੂ ਨੂੰ ਵੀ ਵਿਖਾਈ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਇਸ ਕੁੱਟਮਾਰ ਦੌਰਾਨ ਇਕ ਵਿਅਕਤੀ ਦੇ ਸਿਰ ਵਿਚ ਗੰਭੀਰ ਸੱਟ ਵੀ ਲੱਗ ਗਈ ਜੋ ਕਿ ਮੋਹਾਲੀ ਵਿਖੇ ਜ਼ਿੰਦਗੀ ਮੌਤ ਦੀ ਲੜਾਈ ਲੜ ਰਿਹਾ ਹੈ। ਮਲੂਕਾ ਨੇ ਕਿਹਾ ਕਿ ਜੇ ਉਕਤ ਜ਼ਖ਼ਮੀ ਵਿਅਕਤੀ ਦਾ ਕੋਈ ਜਾਨੀ ਨੁਕਸਾਨ ਹੋਇਆ ਤਾਂ ਇਸ ਦੇ ਜ਼ਿੰਮੇਵਾਰ ਵਿਅਕਤੀਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਨਗਰ ਪੰਚਾਇਤ ਚੋਣਾਂ ਦੌਰਾਨ ਕਾਂਗਰਸ ਦੀ ਹਰ ਧੱਕੇਸ਼ਾਹੀ ਦਾ ਠੋਕਵਾਂ ਜਵਾਬ ਦਿੱਤਾ ਜਾਵੇਗਾ।

ਇਸ ਮੌਕੇ ਗੁਰਪ੍ਰਰੀਤ ਸਿੰਘ ਮਲੂਕਾ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰਰੀਸਦ ਬਠਿੰਡਾ ਨੇ ਸਖਤ ਲਹਿਜੇ 'ਚ ਕਿਹਾ ਕਿ ਜੇਕਰ ਲੋਕ ਕਾਂਗਰਸ ਦੇ ਹੱਕ ਵਿਚ ਹਨ ਤਾਂ ਫਿਰ ਚੋਣਾਂ ਵਿਚ ਧੱਕੇਸ਼ਾਹੀ ਕਿਉਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੱਤਾਧਾਰੀਆਂ ਦੇ ਹਰ ਧੱਕੇਸ਼ਾਹੀ ਦਾ ਹਿਸਾਬ ਕੀਤਾ ਜਾਵੇਗਾ ਤੇ ਅਕਾਲੀ ਵਰਕਰਾਂ ਨਾਲ ਕੋਈ ਵੀ ਜ਼ਿਆਦਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਦੋ ਮਿੰਟ ਦਾ ਮੌਨ ਧਾਰਕੇ ਸ਼ਰਧਾਂਜਲੀ ਭੇਟ ਕੀਤੀ ਗਈ।

ਇਸ ਮੌਕੇ ਜਗਮੋਹਨ ਲਾਲ ਪ੍ਰਧਾਨ, ਸਤਨਾਮ ਸਿੰਘ ਭਾਈਰੂਪਾ, ਅਜਾਇਬ ਸਿੰਘ ਹਮੀਰਗੜ੍ਹ, ਸੁਰਿੰਦਰ ਜੋੜਾ, ਜਸਪਾਲ ਸਿੰਘ ਦਿਆਲਪੁਰਾ, ਗੁਲਾਬ ਚੰਦ ਸਿੰਗਲਾ ਆਦਿ ਸੂਬਾ ਸਰਕਾਰ ਦੀਆਂ ਧੱਕੇਸ਼ਾਹੀਆਂ ਦੀ ਕਰੜੀ ਨਿੰਦਾ ਕੀਤੀ। ਇਸ ਸਮੇਂ ਰਾਕੇਸ਼ ਕੁਮਾਰ ਗੋਇਲ, ਗਗਨਦੀਪ ਸਿੰਘ ਗਰੇਵਾਲ, ਹਰਿੰਦਰ ਸਿੰਘ ਮਹਿਰਾਜ, ਭੁਪਿੰਦਰ ਸਿੰਘ ਗੁਰੂਸਰ, ਬਲੋਰ ਸਿੰਘ ਕਾਂਗੜ, ਸਰਬਜੀਤ ਸਿੰਘ ਕਾਂਗੜ, ਸੁਖਜਿੰਦਰ ਸਿੰਘ ਖਾਨਦਾਨ, ਜਗਦੀਸ਼ ਸਿੰਘ ਜਲਾਲ, ਸਤਵਿੰਦਰਪਾਲ ਸਿੰਘ ਪਿੰਦਰ, ਸੁਖਜੀਤ ਸਿੰਘ ਅਕਾਲੀ, ਗੁਰਪਾਲ ਸਿੰਘ ਭੱਟੀ, ਨਾਇਬ ਸਿੰਘ ਹਮੀਰਗੜ੍ਹ, ਸੁਖਮੰਦਰ ਸਿੰਘ ਸਰਾਂ, ਸੁਖਦੇਵ ਸਿੰਘ ਦਿਆਲਪੁਰਾ, ਬਲੋਰ ਸਿੰਘ ਕੋਠਾ, ਮਨਿੰਦਰ ਸਿੰਘ ਕੋਠਾ, ਹਰਜੀਤ ਸਿੰਘ ਮਲੂਕਾ, ਰਾਜਿੰਦਰਪਾਲ ਰਾਜੂ, ਰਾਮ ਸਿੰਘ ਬਾਦਲ, ਗੋਲੂ ਸਿੰਘ ਬਰਾੜ, ਮੰਦਰ ਸਿੰਘ ਕੋਇਰ ਸਿੰਘ ਵਾਲਾ, ਜਗਦੀਸ਼ ਸਿੰਘ ਰਾਮੂਵਾਲਾ, ਜਗਦੇਵ ਸਿੰਘ ਆਕਲੀਆਂ, ਜਗਸੀਰ ਸਿੰਘ ਗਿੱਲ, ਸੇਮੀ ਭਾਈਰੂਪਾ, ਗੁਰਬਚਨ ਸਿੰਘ ਕਲੇਰ, ਮਨਪ੍ਰਰੀਤ ਸਿੰਘ ਗੁਰੂਸਰ ਆਦਿ ਹਾਜ਼ਰ ਸਨ।