- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਜਗਸੀਰ ਸਿੰਘ ਜੱਗਾ ਕਲਿਆਣ ਅਤੇ ਹਲਕਾ ਇੰਚਾਰਜ ਡਾ. ਦਲਜੀਤ ਸਿੰਘ ਗੁਰੂ ਨੇ ਨਵ-ਚੁਣੇ ਪ੍ਰਧਾਨ ਅਤੇ ਵਾਈਸ ਪ੍ਰਧਾਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਥਾਣਾ ਨਗਰ ਪੰਚਾਇਤ ਵਿੱਚ ਮਿਲੀ ਇਹ ਜਿੱਤ ਲੋਕਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਅਤੇ ਪਾਰਟੀ ਪ੍ਰਤੀ ਪ੍ਰਗਟਾਏ ਵਿਸ਼ਵਾਸ ਦੀ ਜਿੱਤ ਹੈ।

ਪੱਤਰ ਪ੍ਰੇਰਕ, ਨਥਾਣਾ : ਥਾਣਾ ਨਗਰ ਪੰਚਾਇਤ ਦੀ ਪ੍ਰਧਾਨਗੀ ਅਤੇ ਵਾਈਸ ਪ੍ਰਧਾਨਗੀ ਦੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਗੁਰਭੇਜ ਸਿੰਘ ਦੀ ਧਰਮ ਪਤਨੀ ਬੀਬੀ ਸਿਮਰਨਜੀਤ ਕੌਰ ਨੂੰ ਨਗਰ ਪੰਚਾਇਤ ਦਾ ਪ੍ਰਧਾਨ ਅਤੇ ਸ੍ਰੀ ਕੁਲਦੀਪ ਰਾਏ ਸਿੰਘ ਨੂੰ ਵਾਈਸ ਪ੍ਰਧਾਨ ਚੁਣਿਆ ਗਿਆ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਜਗਸੀਰ ਸਿੰਘ ਜੱਗਾ ਕਲਿਆਣ ਅਤੇ ਹਲਕਾ ਇੰਚਾਰਜ ਡਾ. ਦਲਜੀਤ ਸਿੰਘ ਗੁਰੂ ਨੇ ਨਵ-ਚੁਣੇ ਪ੍ਰਧਾਨ ਅਤੇ ਵਾਈਸ ਪ੍ਰਧਾਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਥਾਣਾ ਨਗਰ ਪੰਚਾਇਤ ਵਿੱਚ ਮਿਲੀ ਇਹ ਜਿੱਤ ਲੋਕਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਅਤੇ ਪਾਰਟੀ ਪ੍ਰਤੀ ਪ੍ਰਗਟਾਏ ਵਿਸ਼ਵਾਸ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਇਹ ਜਿੱਤ ਸਮੂਹ ਮੈਂਬਰਾਂ ਦੀ ਏਕਤਾ, ਪਾਰਟੀ ਵਰਕਰਾਂ ਦੀ ਨਿਰੰਤਰ ਮਿਹਨਤ ਅਤੇ ਲੋਕਾਂ ਦੇ ਮਜ਼ਬੂਤ ਸਮਰਥਨ ਦਾ ਨਤੀਜਾ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਅਤੇ ਪੰਜਾਬੀਅਤ ਦੇ ਹਿੱਤਾਂ ਲਈ ਵਚਨਬੱਧ ਰਿਹਾ ਹੈ ਅਤੇ ਨਥਾਣਾ ਦੇ ਲੋਕਾਂ ਦੀਆਂ ਉਮੀਦਾਂ 'ਤੇ ਪੂਰੀ ਤਰ੍ਹਾਂ ਖਰਾ ਉਤਰਨ ਲਈ ਨਵੀਂ ਟੀਮ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰੇਗੀ। ਨਗਰ ਪੰਚਾਇਤ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇਣ ਦੇ ਨਾਲ-ਨਾਲ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੇ ਹੱਲ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।
ਜਗਸੀਰ ਸਿੰਘ ਜੱਗਾ ਕਲਿਆਣ ਅਤੇ ਡਾ. ਦਲਜੀਤ ਸਿੰਘ ਗੁਰੂ ਨੇ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਸਮੂਹ ਲੀਡਰਸ਼ਿਪ, ਪਾਰਟੀ ਹਾਈ ਕਮਾਂਡ, ਸਮੂਹ ਆਗੂਆਂ, ਵਰਕਰਾਂ ਅਤੇ ਨਥਾਣਾ ਦੇ ਸਮੂਹ ਸਾਥੀਆਂ ਦਾ ਦਿਲੋਂ ਧੰਨਵਾਦ ਕੀਤਾ। ਸਰਕਲ ਪ੍ਰਧਾਨ ਗੁਰਭੇਜ ਸਿੰਘ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ 'ਤੇ ਪ੍ਰਗਟਾਏ ਵਿਸ਼ਵਾਸ ਨੂੰ ਕਦੇ ਵੀ ਟੁੱਟਣ ਨਹੀਂ ਦਿੱਤਾ ਜਾਵੇਗਾ ਅਤੇ ਲੋਕ ਸੇਵਾ ਨੂੰ ਹੀ ਆਪਣਾ ਮੁੱਖ ਉਦੇਸ਼ ਬਣਾਇਆ ਜਾਵੇਗਾ।
ਉਨ੍ਹਾਂ ਵਾਹਿਗੁਰੂ ਜੀ ਅੱਗੇ ਅਰਦਾਸ ਕੀਤੀ ਕਿ ਉਹ ਨਗਰ ਪੰਚਾਇਤ ਦੀ ਨਵੀਂ ਟੀਮ ਨੂੰ ਲੋਕ ਸੇਵਾ ਲਈ ਹਮੇਸ਼ਾ ਚੜ੍ਹਦੀ ਕਲਾ, ਤਾਕਤ ਅਤੇ ਕਾਮਯਾਬੀ ਬਖ਼ਸ਼ਣ ਤਾਂ ਜੋ ਨਥਾਣਾ ਦੇ ਸਰਵਪੱਖੀ ਵਿਕਾਸ ਨੂੰ ਨਵੀਆਂ ਬੁਲੰਦੀਆਂ ਤੱਕ ਪਹੁੰਚਾਇਆ ਜਾ ਸਕੇ।