ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਰੁਜ਼ਗਾਰ ਦੇ ਹੁਨਰਾਂ ਤੇ ਇੰਟਰਵਿਊ ਦੀ ਤਿਆਰੀ ਸਬੰਧੀ ਛੇ ਰੋਜ਼ਾ ਵਰਕਸ਼ਾਪ ਸਫ਼ਲਤਾਪੂਰਵਕ ਸੰਪੰਨ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਰੁਜ਼ਗਾਰ ਦੇ ਹੁਨਰਾਂ ਅਤੇ ਇੰਟਰਵਿਊ ਦੀ ਤਿਆਰੀ ਸਬੰਧੀ ਛੇ ਰੋਜ਼ਾ ਵਰਕਸ਼ਾਪ ਸਫ਼ਲਤਾਪੂਰਵਕ ਸੰਪੰਨ
Publish Date: Wed, 14 Oct 2026 05:06 PM (IST)
Updated Date: Wed, 14 Oct 2026 05:09 PM (IST)
ਖੁਸ਼ਦੀਪ ਸਿੰਘ ਗਿੱਲ ਪੰਜਾਬੀ ਜਾਗਰਣ ਤਲਵੰਡੀ ਸਾਬੋ ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਤਲਵੰਡੀ ਸਾਬੋ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈੱਲ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ ਕੌਂਸਲ (ਆਈਆਈਸੀ) ਵੱਲੋਂ ਨਾਂਦੀ ਫਾਊਂਡੇਸ਼ਨ ਦੇ ਸਹਿਯੋਗ ਨਾਲ ਕਰਵਾਈ ਗਈ ਰੁਜ਼ਗਾਰ ਯੋਗਤਾ ਤੇ ਇੰਟਰਵਿਊ ਹੁਨਰਾਂ ਸਬੰਧੀ ਛੇ ਰੋਜ਼ਾ ਵਰਕਸ਼ਾਪ ਸਫ਼ਲਤਾਪੂਰਵਕ ਸੰਪੰਨ ਹੋ ਗਈ। ਇਸ ਦਾ ਉਦੇਸ਼ ਵਿਦਿਆਰਥਣਾਂ ਨੂੰ ਰੁਜ਼ਗਾਰ ਦੇ ਖੇਤਰ ਦੀਆਂ ਲੋੜਾਂ ਅਨੁਸਾਰ ਤਿਆਰ ਕਰਨਾ ਤੇ ਉਨ੍ਹਾਂ ਦਾ ਸਰਬਪੱਖੀ ਵਿਕਾਸ ਕਰਨਾ ਸੀ। ਵਰਕਸ਼ਾਪ ਦੌਰਾਨ ਨਾਂਦੀ ਫਾਊਂਡੇਸ਼ਨ ਤੋਂ ਮਿਸ ਮਨਦੀਪ ਕੌਰ ਅਤੇ ਮਿਸਟਰ ਵਿਵੇਕ ਪਠਾਣੀਆ ਨੇ ਰੀਸੋਰਸ ਪਰਸਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਇੰਟਰਵਿਊ ਦੀ ਤਿਆਰੀ, ਪ੍ਰਭਾਵਸ਼ਾਲੀ ਸੰਚਾਰ, ਸ਼ਖ਼ਸੀਅਤ ਵਿਕਾਸ, ਟੀਚੇ ਨਿਰਧਾਰਤ ਕਰਨ, ਆਤਮ-ਵਿਸ਼ਵਾਸ ਵਧਾਉਣ ਅਤੇ ਪੇਸ਼ੇਵਰ ਜੀਵਨ ਵਿੱਚ ਸਫ਼ਲਤਾ ਹਾਸਲ ਕਰਨ ਸਬੰਧੀ ਜਾਣਕਾਰੀ ਦਿੱਤੀ। ਵਰਕਸ਼ਾਪ ਦੌਰਾਨ ਕਰਵਾਏ ਗਏ ਵਿਹਾਰਕ ਸੈਸ਼ਨਾਂ ਰਾਹੀਂ ਵਿਦਿਆਰਥਣਾਂ ਨੂੰ ਇੰਟਰਵਿਊ ਦਾ ਸਾਹਮਣਾ ਕਰਨ, ਆਪਣੀ ਗੱਲ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰਨ ਅਤੇ ਪੇਸ਼ੇਵਰ ਮਾਹੌਲ ਦੀਆਂ ਲੋੜਾਂ ਨੂੰ ਸਮਝਣ ਦਾ ਮੌਕਾ ਮਿਲਿਆ। ਇਨ੍ਹਾਂ ਗਤੀਵਿਧੀਆਂ ਨੇ ਵਿਦਿਆਰਥਣਾਂ ਨੂੰ ਭਵਿੱਖ ਦੇ ਰੁਜ਼ਗਾਰ ਮੌਕਿਆਂ ਲਈ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ। ਕਾਲਜ ਪ੍ਰਿੰਸੀਪਲ ਡਾ. ਮਨੋਰਮਾ ਸਮਾਗ ਨੇ ਨਾਂਦੀ ਫਾਊਂਡੇਸ਼ਨ ਅਤੇ ਮਹਿੰਦਰਾ ਕਲਾਸਰੂਮ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥਣਾਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ ਵਿਹਾਰਕ ਗਿਆਨ ਅਤੇ ਪੇਸ਼ੇਵਰ ਹੁਨਰ ਪ੍ਰਦਾਨ ਕਰਦੇ ਹਨ। ਉਨ੍ਹਾਂ ਪਲੇਸਮੈਂਟ ਸੈੱਲ ਅਤੇ ਆਈਆਈਸੀ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਟ੍ਰੇਨਿੰਗ ਅਤੇ ਪਲੇਸਮੈਂਟ ਸੈੱਲ ਇੰਚਾਰਜ ਡਾ. ਸਪਨਜੀਤ ਕੌਰ ਨੇ ਰੀਸੋਰਸ ਪਰਸਨ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰੋ. ਸ਼ਾਲਿਨੀ ਸਹਿਗਲ, ਪ੍ਰੋ. ਰਾਜਨਦੀਪ ਕੌਰ, ਡਾ. ਇੰਦਰਪ੍ਰੀਤ ਕੌਰ, ਪ੍ਰੋ. ਸਰਬਜੀਤ ਕੌਰ ਅਤੇ ਪ੍ਰੋ. ਬਲਦੀਪ ਕੌਰ ਵੀ ਹਾਜ਼ਰ ਸਨ।