- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਖਬੀਰ ਸਿੰਘ ਮਾਇਸਰਖਾਨਾ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਅਤੇ ਸਰਕਾਰ ਦੀਆਂ ਨੀਤੀਆਂ ਸਬੰਧੀ ਕਈ ਤਿੱਖੀਆਂ ਟਿੱਪਣੀਆਂ ਕੀਤੀਆਂ ਸਨ। ਉਨ੍ਹਾਂ ਵੱਲੋਂ ਸਿੱਖਿਆ ਕ੍ਰਾਂਤੀ ਦੇ ਮੁੱਦੇ ਨੂੰ ਲੈ ਕੇ ਵੀ ਪਾਰਟੀ ’ਤੇ ਸਵਾਲ ਚੁੱਕੇ ਗਏ ਸਨ। ਸੋਸ਼ਲ ਮੀਡੀਆ ’ਤੇ ਉਨ੍ਹਾਂ ਦਾ ਇਹ ਲਾਈਵ ਕਾਫ਼ੀ ਚਰਚਾ ਵਿੱਚ ਰਿਹਾ ਸੀ।

ਬਠਿੰਡਾ : ਮੌੜ ਮੰਡੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖ਼ਾਰਜ ਕਰ ਦਿੱਤਾ ਗਿਆ ਹੈ। ਪਾਰਟੀ ਵੱਲੋਂ ਇਸ ਸਬੰਧੀ ਅਧਿਕਾਰਤ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ। ਇਹ ਪੱਤਰ ਆਮ ਆਦਮੀ ਪਾਰਟੀ ਦੇ ਆਗੂ ਹਰਚੰਦ ਸਿੰਘ ਬਰਸਟ ਦੇ ਦਸਤਖ਼ਤਾਂ ਹੇਠ ਜਾਰੀ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਮਾਇਸਰਖਾਨਾ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਅਤੇ ਸਰਕਾਰ ਦੀਆਂ ਨੀਤੀਆਂ ਸਬੰਧੀ ਕਈ ਤਿੱਖੀਆਂ ਟਿੱਪਣੀਆਂ ਕੀਤੀਆਂ ਸਨ। ਉਨ੍ਹਾਂ ਵੱਲੋਂ ਸਿੱਖਿਆ ਕ੍ਰਾਂਤੀ ਦੇ ਮੁੱਦੇ ਨੂੰ ਲੈ ਕੇ ਵੀ ਪਾਰਟੀ ’ਤੇ ਸਵਾਲ ਚੁੱਕੇ ਗਏ ਸਨ। ਸੋਸ਼ਲ ਮੀਡੀਆ ’ਤੇ ਉਨ੍ਹਾਂ ਦਾ ਇਹ ਲਾਈਵ ਕਾਫ਼ੀ ਚਰਚਾ ਵਿੱਚ ਰਿਹਾ ਸੀ।
ਪਾਰਟੀ ਵੱਲੋਂ ਜਾਰੀ ਕੀਤੇ ਪੱਤਰ ਵਿੱਚ ਉਨ੍ਹਾਂ ’ਤੇ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਉਂਦਿਆਂ ਮੁੱਢਲੀ ਮੈਂਬਰਸ਼ਿਪ ਖ਼ਤਮ ਕਰਨ ਦੀ ਗੱਲ ਕਹੀ ਗਈ ਹੈ।
ਉਧਰ, ਪਾਰਟੀ ਨਾਲ ਜੁੜੇ ਸੂਤਰਾਂ ਅਨੁਸਾਰ ਸੁਖਬੀਰ ਸਿੰਘ ਮਾਇਸਰਖਾਨਾ ਵੱਲੋਂ ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ਅਗਲੀ ਚੋਣ ਲਈ ਮੁੜ ਟਿਕਟ ਹਾਸਲ ਕਰਨ ਲਈ ਯਤਨ ਕੀਤੇ ਜਾ ਰਹੇ ਸਨ। ਸੂਤਰਾਂ ਦਾ ਦਾਅਵਾ ਹੈ ਕਿ ਟਿਕਟ ਸਬੰਧੀ ਪਾਰਟੀ ਵੱਲੋਂ ਹਾਂ-ਪੱਖੀ ਹੁੰਗਾਰਾ ਨਾ ਮਿਲਣ ਤੋਂ ਬਾਅਦ ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ’ਤੇ ਪਾਰਟੀ ਖ਼ਿਲਾਫ਼ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਗਈ। ਹਾਲਾਂਕਿ ਟਿਕਟ ਸਬੰਧੀ ਇਸ ਪੱਖ ਦੀ ਪਾਰਟੀ ਵੱਲੋਂ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਕੀਤੀ ਗਈ।
ਵਿਧਾਇਕ ਦੀ ਮੁੱਢਲੀ ਮੈਂਬਰਸ਼ਿਪ ਖ਼ਤਮ ਕੀਤੇ ਜਾਣ ਤੋਂ ਬਾਅਦ ਮੌੜ ਮੰਡੀ ਹਲਕੇ ਦੀ ਸਿਆਸਤ ਵਿੱਚ ਵੀ ਨਵੀਂ ਚਰਚਾ ਛਿੜ ਗਈ ਹੈ। ਹੁਣ ਸੁਖਬੀਰ ਸਿੰਘ ਮਾਇਸਰਖਾਨਾ ਵੱਲੋਂ ਇਸ ਕਾਰਵਾਈ ’ਤੇ ਕੀ ਪ੍ਰਤੀਕਿਰਿਆ ਦਿੱਤੀ ਜਾਂਦੀ ਹੈ, ਇਸ ’ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹਨ।