ਵੋਟਰ ਸੂਚੀਆਂ ਦੀ ਸੁਧਾਈ ਲਈ ਬਠਿੰਡਾ ਜ਼ਿਲ੍ਹੇ ਦੇ ਸਾਰੇ ਬੂਥਾਂ ’ਤੇ ਵਿਸ਼ੇਸ਼ ਕੈਂਪ ਲਾਏ ਵੋਟਰ ਸੂਚੀਆਂ ਦੀ ਸੁਧਾਈ ਲਈ ਬਠਿੰਡਾ ਜ਼ਿਲ੍ਹੇ ਦੇ ਸਾਰੇ ਬੂਥਾਂ ’ਤੇ ਵਿਸ਼ੇਸ਼ ਕੈਂਪ ਲਾਏ
Publish Date: Sun, 25 Oct 2026 06:28 PM (IST)
Updated Date: Sun, 25 Oct 2026 06:31 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਸਮਰੀ ਰਿਵੀਜ਼ਨ (ਐੱਸਐੱਸਆਰ) ਤਹਿਤ ਵੋਟਰ ਸੂਚੀਆਂ ਨੂੰ ਸਹੀ, ਪਾਰਦਰਸ਼ੀ ਅਤੇ ਤਰੁੱਟੀ-ਰਹਿਤ ਬਣਾਉਣ ਲਈ ਜ਼ਿਲ੍ਹਾ ਬਠਿੰਡਾ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਾਏ ਗਏ। ਇਨ੍ਹਾਂ ਕੈਂਪਾਂ ਦੌਰਾਨ ਆਮ ਲੋਕਾਂ ਨੂੰ ਵੋਟਰ ਸੂਚੀ ਨਾਲ ਸਬੰਧਤ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਸ਼ਨੀਵਾਰ ਨੂੰ ਜ਼ਿਲ੍ਹੇ ਦੇ ਹਰੇਕ ਬੂਥ ’ਤੇ ਦੁਪਹਿਰ 3 ਤੋਂ ਸ਼ਾਮ 5 ਵਜੇ ਤੱਕ ਬੂਥ ਲੈਵਲ ਅਫ਼ਸਰ (ਬੀਐੱਲਓ) ਹਾਜ਼ਰ ਰਹੇ। ਉਨ੍ਹਾਂ ਨੇ ਲੋਕਾਂ ਨੂੰ ਨਵੀਆਂ ਵੋਟਾਂ ਬਣਾਉਣ ਅਤੇ ਵੋਟਰ ਸੂਚੀ ਵਿੱਚ ਦਰਜ ਵੇਰਵਿਆਂ ਦੀ ਜਾਂਚ ਕਰਨ ਵਿਚ ਸਹਾਇਤਾ ਦਿੱਤੀ। ਉਨ੍ਹਾਂ ਦੱਸਿਆ ਕਿ ਕੈਂਪਾਂ ਦੌਰਾਨ ਯੋਗ ਨੌਜਵਾਨਾਂ, ਖ਼ਾਸ ਕਰਕੇ 1 ਜਨਵਰੀ 2027 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨਾਗਰਿਕਾਂ ਦੀਆਂ ਨਵੀਆਂ ਵੋਟਾਂ ਬਣਾਉਣ ਲਈ ਫਾਰਮ ਭਰਵਾਏ ਗਏ। ਇਸ ਤੋਂ ਇਲਾਵਾ, ਵੋਟਰਾਂ ਨੂੰ ਆਪਣੇ ਨਾਮ, ਪਤੇ ਅਤੇ ਹੋਰ ਵੇਰਵਿਆਂ ਦੀ ਜਾਂਚ ਕਰਨ ਅਤੇ ਕਿਸੇ ਵੀ ਤਰੁੱਟੀ ਨੂੰ ਦਰੁਸਤ ਕਰਵਾਉਣ ਲਈ ਵੀ ਮਦਦ ਦਿੱਤੀ ਗਈ। ਡਿਪਟੀ ਕਮਿਸ਼ਨਰ ਨੇ ਇਸ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਜ਼ਿਲ੍ਹਾ ਵਾਸੀਆਂ ਅਤੇ ਬੀ.ਐੱਲ.ਓਜ਼ ਦਾ ਧੰਨਵਾਦ ਕੀਤਾ। ਉਨ੍ਹਾਂ ਅਪੀਲ ਕੀਤੀ ਕਿ ਵੋਟਰ ਸੂਚੀਆਂ ਨੂੰ ਸਹੀ ਅਤੇ ਅਪਡੇਟ ਰੱਖਣ ਲਈ ਲੋਕ ਭਵਿੱਖ ਵਿੱਚ ਵੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ।