ਮਲੂਕਾ 'ਚ ਅਧਿਆਪਕ ਦਿਵਸ ’ਤੇ ਵਿਸ਼ੇਸ਼ ਸਮਾਗਮ ਕਰਵਾਇਆ ਮਲੂਕਾ 'ਚ ਅਧਿਆਪਕ ਦਿਵਸ ’ਤੇ ਵਿਸ਼ੇਸ਼ ਸਮਾਗਮ ਕਰਵਾਇਆ
Publish Date: Sun, 06 Sep 2026 03:54 PM (IST)
Updated Date: Sun, 06 Sep 2026 03:55 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿਖੇ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਰ ਕੌਰ ਦੀ ਅਗਵਾਈ ਹੇਠ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਪ੍ਰਤੀ ਪਿਆਰ, ਸਤਿਕਾਰ ਅਤੇ ਧੰਨਵਾਦ ਦੀ ਭਾਵਨਾ ਨੂੰ ਵੱਖ-ਵੱਖ ਪੇਸ਼ਕਾਰੀਆਂ ਰਾਹੀਂ ਪ੍ਰਗਟ ਕੀਤਾ। ਅਧਿਆਪਕ ਦਿਵਸ ਨੂੰ ਮੁੱਖ ਰੱਖਦਿਆਂ ਵਿਸ਼ੇਸ਼ ਅਸੈਂਬਲੀ ਦਾ ਪ੍ਰਬੰਧ ਜਮਾਤ ਅੱਠਵੀਂ ਲੋਟਸ ਵੱਲੋਂ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਮਿਊਜ਼ਿਕ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਕੀਤੀ ਗਈ। ਸੰਗੀਤ ਅਧਿਆਪਕ ਸੁਖਜਿੰਦਰ ਸਿੰਘ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਨੇ ਬਹੁਤ ਹੀ ਭਾਵਪੂਰਨ ਢੰਗ ਨਾਲ ਸ਼ਬਦ ਗੁਰ ਬਿਨੁ ਘੋਰ ਅੰਧਾਰੁ ਗਾਇਨ ਪੇਸ਼ ਕੀਤਾ। ਇਸ ਉਪਰੰਤ ਜਮਾਤ ਗਿਆਰ੍ਹਵੀਂ ਦੇ ਵਿਦਿਆਰਥੀ ਗੁਰਨੂਰ ਸਿੰਘ ਅਤੇ ਮਨਵੀਰ ਕੌਰ ਨੇ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਪ੍ਰਭਾਵਸ਼ਾਲੀ ਭਾਸ਼ਣ ਪੇਸ਼ ਕੀਤਾ। ਉਨ੍ਹਾਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਅਧਿਆਪਕ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਦੇ ਨਾਲ-ਨਾਲ ਉਨ੍ਹਾਂ ਵਿੱਚ ਗਿਆਨ, ਅਨੁਸ਼ਾਸਨ, ਨੈਤਿਕਤਾ ਅਤੇ ਚੰਗੇ ਸੰਸਕਾਰ ਪੈਦਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।ਇਸੇ ਦੌਰਾਨ ਜਮਾਤ ਅੱਠਵੀਂ ਲੋਟਸ ਦੀਆਂ ਵਿਦਿਆਰਥਣਾਂ ਸਹਿਜਪ੍ਰੀਤ ਕੌਰ ਅਤੇ ਅਵਨੀਤ ਕੌਰ ਨੇ ਅਧਿਆਪਕਾਂ ਨੂੰ ਸਮਰਪਿਤ ਇੱਕ ਸੁੰਦਰ ਅਤੇ ਭਾਵਪੂਰਨ ਕਵਿਤਾ ਪੇਸ਼ ਕੀਤੀ। ਇਸ ਮੌਕੇ ਸਕੂਲ ਦੇ ਅਧਿਆਪਕ ਸ੍ਰੀਮਤੀ ਛਿੰਦਰਪਾਲ ਕੌਰ ਅਤੇ ਸ੍ਰੀਮਤੀ ਰਵਿੰਦਰ ਕੌਰ ਨੇ ਵੀ ਅਧਿਆਪਕ ਦਿਵਸ ਨਾਲ ਸਬੰਧਤ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਅਧਿਆਪਕਾਂ ਦਾ ਸਤਿਕਾਰ ਕਰਨ, ਮਿਹਨਤ ਨਾਲ ਪੜ੍ਹਾਈ ਕਰਨ ਅਤੇ ਜੀਵਨ ਵਿੱਚ ਉੱਚੇ ਆਦਰਸ਼ਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਸ੍ਰੀਮਤੀ ਗੁਰਿੰਦਰ ਕੌਰ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਿਦਿਆਰਥੀਆਂ ਵੱਲੋਂ ਕੀਤੀਆਂ ਪਿਆਰ-ਭਰੀਆਂ ਪੇਸ਼ਕਾਰੀਆਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਕਿਹਾ ਕਿ ਅਧਿਆਪਕ ਸਿਰਫ਼ ਗਿਆਨ ਦੇਣ ਵਾਲੇ ਨਹੀਂ, ਸਗੋਂ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਵਾਲੇ ਮਾਰਗਦਰਸ਼ਕ ਵੀ ਹੁੰਦੇ ਹਨ। ਸਮੁੱਚਾ ਸਮਾਗਮ ਅਧਿਆਪਕਾਂ ਪ੍ਰਤੀ ਸਤਿਕਾਰ, ਪਿਆਰ ਦੀ ਭਾਵਨਾ ਨਾਲ ਭਰਪੂਰ ਰਿਹਾ ਅਤੇ ਇਹ ਦਿਨ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਯਾਦਗਾਰ ਬਣ ਗਿਆ।