- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਿੰਮਤ ਸਿੰਘ ਕੁੱਤੀਵਾਲ ਨੂੰ 'ਰਤਨ ਪੰਜਾਬ ਦਾ' ਅਵਾਰਡ ਮਿਲਣ 'ਤੇ ਪਿੰਡ ਵਾਸੀਆਂ ਵੱਲੋਂ ਵਿਸ਼ੇਸ਼ ਸਨਮਾਨ

ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ
ਮੌੜ ਮੰਡੀ : ਪਿਛਲੇ ਦਿਨੀਂ ਜਾਗਰਣ ਗਰੁੱਪ ਵੱਲੋਂ ਚੰਡੀਗੜ੍ਹ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਹਿੰਮਤ ਸਿੰਘ ਕੁੱਤੀਵਾਲ ਨੂੰ 'ਰਤਨ ਪੰਜਾਬ ਦਾ' ਅਵਾਰਡ ਨਾਲ ਨਵਾਜਿਆ ਗਿਆ ਹੈ। ਇਸ ਵੱਡੀ ਪ੍ਰਾਪਤੀ ਤੋਂ ਬਾਅਦ ਪਿੰਡ ਪੁੱਜਣ 'ਤੇ ਪਿੰਡ ਵਾਸੀਆਂ ਵੱਲੋਂ ਵੱਡਾ ਇਕੱਠ ਕਰਕੇ ਹਿੰਮਤ ਸਿੰਘ ਕੁੱਤੀਵਾਲ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪਿੰਡ ਵਾਸੀਆਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਹਿੰਮਤ ਸਿੰਘ ਕੁੱਤੀਵਾਲ ਨੇ ਇਹ ਅਵਾਰਡ ਹਾਸਲ ਕਰਕੇ ਪੂਰੇ ਇਲਾਕੇ ਅਤੇ ਪਿੰਡ ਦਾ ਨਾਂ ਰੋਸ਼ਨ ਕੀਤਾ ਹੈ। ਪਿੰਡ ਵਾਸੀਆਂ ਨੇ ਐਲਾਨ ਕੀਤਾ ਕਿ ਉਹ ਹਮੇਸ਼ਾ ਹਿੰਮਤ ਸਿੰਘ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹਿਣਗੇ ਅਤੇ ਹਰ ਮੁਸ਼ਕਿਲ ਵਿੱਚ ਉਨ੍ਹਾਂ ਦਾ ਸਾਥ ਦੇਣਗੇ। ਪਿੰਡ ਵਾਸੀਆਂ ਨੇ ਸਾਰੇ ਪਾਸ ਪੰਜਾਬ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਤੋਂ ਮੰਗ ਕੀਤੀ ਹੈ ਕਿ ਮੌੜ ਹਲਕੇ ਦੇ ਜਮੀਨੀ ਪੱਧਰ ਨਾਲ ਜੁੜੇ ਹੋਏ ਪਾਰਟੀ ਲਈ ਦਿਨ ਰਾਤ ਮਿਹਨਤ ਕਰਨ ਵਾਲੇ ਯੁੱਗ ਨਸ਼ਿਆਂ ਵਿਰੁੱਧ ਤੇ ਜ਼ਿਲ੍ਹਾ ਵਾਈਸ ਪ੍ਰਧਾਨ ਹਿੰਮਤ ਸਿੰਘ ਕੁੱਤੀਵਾਲ ਨੂੰ ਟਿਕਟ ਦਿੱਤੀ ਜਾਵੇ ਤਾਂ ਜੋ ਉਹ ਇਹ ਚੋਣ ਜਿੱਤ ਕੇ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਪਾ ਸਕਣ। ਇਸ ਸਨਮਾਨ ਲਈ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਹਿੰਮਤ ਸਿੰਘ ਕੁੱਤੀਵਾਲ ਨੇ ਕਿਹਾ ਕਿ ਉਹ ਲੋਕਾਂ ਦੇ ਇਸ ਪਿਆਰ ਅਤੇ ਵਿਸ਼ਵਾਸ ਦੇ ਸਦਾ ਰੀਣੀ ਰਹਿਣਗੇ। ਇਸ ਮੌਕੇ ਮੈਂਬਰ ਬਲਕਰਨ ਸਿੰਘ, ਕਰਮਜੀਤ ਸਿੰਘ, ਗੁਰਦੀਪ ਸਿੰਘ, ਬਲਾਕ ਪ੍ਰਧਾਨ ਤੇ ਕਲੱਬ ਪ੍ਰਧਾਨ ਨਿਰਮਲ ਸਿੰਘ, ਹਲਕਾ ਪ੍ਰਧਾਨ ਯੁੱਧ ਨਸ਼ਿਆ ਵਿਰੁੱਧ ਗੁਰਪ੍ਰੀਤ ਸਿੰਘ ਨੰਬਰਦਾਰ ਹਲਕਾ ਵਾਈਸ ਪ੍ਰਧਾਨ ਜਸਵਿੰਦਰ ਸਿੰਘ ਕੁੱਬੇ ਪਿੰਡ ਦੇ ਪੰਚ, ਮੋਹਤਬਰ ਵਿਅਕਤੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।