ਡਾ. ਜੋਬਨਪ੍ਰੀਤ ਸਿੰਘ ਸਰਾਂ ਦਾ ਵਿਸ਼ੇਸ਼ ਸਨਮਾਨ ਡਾ. ਜੋਬਨਪ੍ਰੀਤ ਸਿੰਘ ਸਰਾਂ ਦਾ ਵਿਸ਼ੇਸ਼ ਸਨਮਾਨ
Publish Date: Sat, 24 Oct 2026 03:49 PM (IST)
Updated Date: Sat, 24 Oct 2026 03:52 PM (IST)
ਧਰਮਪਾਲ ਸਿੰਘ, ਪੰਜਾਬੀ ਜਾਗਰਣ ਸੰਗਤ ਮੰਡੀ, ਸਬ ਡਵੀਜ਼ਨਲ ਹਸਪਤਾਲ ਘੁੱਦਾ ਵਿਖੇ ਹੱਡੀਆਂ ਦੇ ਰੋਗਾਂ ਦੇ ਮਾਹਿਰ ਡਾ. ਜੋਬਨਪ੍ਰੀਤ ਸਿੰਘ ਸਰਾਂ ਨੂੰ ਬੇਮਿਸਾਲ ਸਿਹਤ ਸੇਵਾਵਾਂ ਤੇ ਮਰੀਜ਼ਾਂ ਪ੍ਰਤੀ ਸਮਰਪਿਤ ਭਾਵਨਾ ਲਈ ਬਾਬਾ ਬਲੀਆ ਵੈਲਫੇਅਰ ਕਲੱਬ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਲੱਬ ਦੇ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਡਾ. ਸਰਾਂ ਵੱਲੋਂ ਮਰੀਜ਼ਾਂ ਨੂੰ ਬਿਹਤਰ ਇਲਾਜ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਮਰਪਿਤ ਡਾਕਟਰਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਅਜਿਹੇ ਡਾਕਟਰ ਮਰੀਜ਼ਾਂ ਦਾ ਇਲਾਜ ਕਰਨ ਦੇ ਨਾਲ-ਨਾਲ ਲੋਕਾਂ ਦਾ ਸਰਕਾਰੀ ਸਿਹਤ ਪ੍ਰਣਾਲੀ ਵਿਚ ਭਰੋਸਾ ਵੀ ਮਜ਼ਬੂਤ ਕਰਦੇ ਹਨ। ਡਾ. ਜੋਬਨਪ੍ਰੀਤ ਸਿੰਘ ਸਰਾਂ ਦੀਆਂ ਸੇਵਾਵਾਂ ਹੋਰਨਾਂ ਲਈ ਵੀ ਪ੍ਰੇਰਨਾ ਦਾ ਸਰੋਤ ਹਨ। ਇਸ ਮੌਕੇ ਕਲੱਬ ਦੇ ਮੈਂਬਰਾਂ ਅਤੇ ਨਗਰ ਨਿਵਾਸੀਆਂ ਨੇ ਉਨ੍ਹਾਂ ਦੇ ਸਮਾਜ ਪ੍ਰਤੀ ਯੋਗਦਾਨ ਦੀ ਸ਼ਲਾਘਾ ਕਰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਸਿਹਤ ਸੇਵਾਵਾਂ ਜਾਰੀ ਰੱਖਣ ਦੀ ਕਾਮਨਾ ਕੀਤੀ।ਇਸ ਮੌਕੇ ਕਲੱਬ ਦੇ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਡਾ. ਸਰਾਂ ਵੱਲੋਂ ਮਰੀਜ਼ਾਂ ਨੂੰ ਬਿਹਤਰ ਇਲਾਜ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਮਰਪਿਤ ਡਾਕਟਰਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ।