ਸੀਨੀਅਰ ਸਟਾਫ਼ ਰਿਪੋਰਟਰ, ਬਠਿੰਡਾ : ਡਾ. ਤੇਜਵੰਤ ਸਿੰਘ ਿਢੱਲੋਂ ਸਿਵਲ ਸਰਜਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਮੀਨਾਕਸ਼ੀ ਸਿੰਗਲਾ ਜਿਲ੍ਹਾ ਟੀਕਾਕਰਨ ਅਫ਼ਸਰ, ਡਾ. ਸ਼ਤੀਸ਼ ਜਿੰਦਲ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਵਿਚ ਜੀਐੱਨਐੱਮ ਟ੍ਰੇਨਿੰਗ ਸਕੂਲ ਦੇ ਸਹਿਯੋਗ ਨਾਲ ਸਪੈਸ਼ਲ ਨੈਸ਼ਨਲ ਪਲਸ ਪੋਲੀਓ ਰਾਊਂਂਡ 28 ਮਈ ਲਈ ਰੈਲੀ ਕੱਢੀ ਗਈ। ਰੈਲੀ ਨੂੰ ਡਾ. ਮੀਨਾਕਸ਼ੀ ਸਿੰਗਲਾ, ਡਾ. ਸ਼ਤੀਸ਼ ਜਿੰਦਲ ਅਤੇ ਮਨਿੰਦਰਪਾਲ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਰੈਲੀ ਵਿਚ ਬੱਚਿਆਂ ਨੇ ਹੱਥਾਂ ਵਿਚ ਜਾਗਰੂਕਤਾ ਬੈਨਰ ਅਤੇ ਤਖਤੀਆਂ ਫੜੀਆਂ ਹੋਈਆਂ ਸਨ। ਰੈਲੀ ਦਫ਼ਤਰ ਸਿਵਲ ਸਰਜਨ ਤੋਂ ਸ਼ੁਰੂ ਕਰਕੇ ਵੱਖ ਵੱਖ ਬਜ਼ਾਰਾਂ ਵਿਚੋਂ ਹੁੰਦੀ ਹੋਈ ਅਤੇ ਲੋਕਾਂ ਨੂੰ ਜਾਗਰੂਕ ਕਰਦੀ ਹੋਈ ਵਾਪਸ ਆਈ। ਇਸ ਸਮੇਂ ਡਾ. ਮਯੰਕਜੋਤ ਸਿੰਘ ਜ਼ਿਲ੍ਹਾ ਐਪੀਡਮੈਲੋਜਿਸਟ, ਵਿਨੋਦ ਖੁਰਾਣਾ ਅਤੇ ਕ੍ਰਿਸ਼ਨ ਕੁਮਾਰ ਮਾਸ ਮੀਡੀਆ ਅਫ਼ਸਰ, ਨਰਿੰਦਰ ਕੁਮਾਰ ਜਿਲ੍ਹਾ ਬੀਸੀਸੀ, ਪਵਨਜੀਤ ਕੌਰ ਬੀਈਈ, ਹਰਜੀਤ ਸਿੰਘ, ਹਰੀਸ਼ ਕੁਮਾਰ, ਬਲਦੇਵ ਸਿੰਘ, ਮੈਡਮ ਪ੍ਰਮਿੰਦਰ ਅਤੇ ਜੀਐਨਐਮ ਟੇ੍ਨਿੰਗ ਸਕੂਲ ਦੇ ਸਿਖਿਆਰਥੀ ਹਾਜ਼ਰ ਸਨ। ਇਸ ਸਮੇਂ ਡਾ. ਮੀਨਾਕਸ਼ੀ ਸਿੰਗਲਾ ਅਤੇ ਡਾ. ਸ਼ਤੀਸ਼ ਜਿੰਦਲ ਨੇ ਦੱਸਿਆ ਕਿ ਬੇਸ਼ੱਕ ਵਿਸ਼ਵ ਸਿਹਤ ਸੰਸਥਾ ਨੇ ਭਾਰਤ ਨੂੰ ਪੋਲੀਓ ਮੁਕਤ ਦੇਸ਼ ਐਲਾਨਿਆ ਹੋਇਆ ਹੈ, ਪਰ ਗੁਆਂਢੀ ਦੇਸ਼ਾਂ ਵਿਚ ਅਜੇ ਵੀ ਪੋਲੀਓ ਦੇ ਕੇਸ ਆ ਰਹੇ ਹਨ। ਉਨਾਂ੍ਹ ਦੇਸ਼ਾਂ ਵਿਚ ਭਾਰਤ ਦੀ ਮਾਈਗੇ੍ਸ਼ਨ ਹੋਣ ਕਰਕੇ ਭਾਰਤ ਨੂੰ ਪੋਲੀਓ ਦਾ ਅਜੇ ਵੀ ਖਤਰਾ ਬਣਿਆ ਹੋਇਆ ਹੈ। ਇਸ ਲਈ ਭਾਰਤ ਦੀ ਪੋਲੀਓ ਮੁਕਤੀ ਨੂੰ ਬਰਕਰਾਰ ਰੱਖਣ ਲਈ 0 ਤੋਂ 5 ਸਾਲ ਤੱਕ ਦੇ ਹਰੇਕ ਬੱਚੇ ਨੂੰ ਪੋਲੀਓ ਬੂੰਦਾਂ ਪਿਆਉਣੀਆਂ ਜਰੂਰੀ ਹੈ। ਇਸੇ ਮੁਹਿੰਮ ਅਧੀਨ ਜਿਲ੍ਹਾ ਬਠਿੰਡਾ ਸਮੇਤ ਪੰਜਾਬ ਦੇ 12 ਜ਼ਿਲਿ੍ਹਆਂ ਵਿਚ ਸਪੈਸ਼ਲ ਨੈਸ਼ਨਲ ਪੋਲੀਓ ਰਾਊੱਡ 28 ਤੋਂ 30 ਮਈ ਤਕ ਕੀਤਾ ਜਾ ਰਿਹਾ ਹੈ। ਉਨਾਂ੍ਹ ਦੱਸਿਆ ਕਿ ਇਸ ਮੁਹਿੰਮ ਲਈ 1316 ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ 28 ਮਈ ਨੂੰ ਬੂਥਾਂ 'ਤੇ ਬੈਠ ਕੇ ਅਤੇ 29 ਅਤੇ 30 ਮਈ ਨੂੰ ਘਰ ਘਰ ਜਾ ਕੇ 0 ਤੋਂ 5 ਸਾਲ ਤਕ ਦੇ ਹਰੇਕ ਬੱਚੇ ਨੂੰ ਪੋਲੀਓ ਬੂੰਦਾਂ ਪਿਆਉਣਗੀਆਂ। ਟ੍ਾਂਜਿਟ ਟੀਮਾਂ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ਅਤੇ ਮੋਬਾਇਲ ਟੀਮਾਂ ਫੈਕਟਰੀਆਂ, ਭੱਠਿਆਂ ਅਤੇ ਹੋਰ ਦੂਰ ਦੁਰਾਡੇ ਦੇ ਇਲਾਕਿਆਂ ਵਿਚ ਜਾ ਕੇ ਪੋਲੀਓ ਬੂੰਦਾਂ ਪਿਆਉਣਗੀਆਂ। ਵਿਨੋਦ ਖੁਰਾਣਾ ਨੇ ਸਮੂਹ ਸਮਾਜ ਸੇਵੀ ਸੰਸਥਾਵਾਂ, ਕਲੱਬਾਂ ਅਤੇ ਮੀਡੀਆ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਦੇ ਇਸ ਨੋਬਲ ਕਾਰਜ ਵਿਚ ਸਹਿਯੋਗ ਦੇਣ ਤਾਂ ਜੋ ਕੋਈ ਵੀ 5 ਸਾਲ ਤੱਕ ਦਾ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾ ਰਹੇ। ਉਨਾਂ੍ਹ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ 0 ਤੋਂ 5 ਸਾਲ ਤਕ ਦੇ ਬੱਚਿਆਂ ਨੁੂੰ 28 ਮਈ ਨੂੰ ਪੋਲੀਓ ਬੂੰਦਾਂ ਜਰੂਰ ਪਿਆਉਣ।