ਗੂੰਗੇ-ਬੋਲੇ ਬੱਚਿਆਂ ਨਾਲ ਬਿਤਾਇਆ ਸਮਾਂ, ਬੱਚਿਆਂ ਨੂੰ ਆਪਣੇ ਹੱਥੀਂ ਖਾਣਾ ਪਰੋਸਿਆ ਗੂੰਗੇ-ਬੋਲੇ ਬੱਚਿਆਂ ਨਾਲ ਬਿਤਾਇਆ ਸਮਾਂ, ਬੱਚਿਆਂ ਨੂੰ ਆਪਣੇ ਹੱਥੀਂ ਖਾਣਾ ਪਰੋਸਿਆ
Publish Date: Mon, 17 Aug 2026 04:17 PM (IST)
Updated Date: Mon, 17 Aug 2026 04:18 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ ਨੇ ਗੂੰਗੇ-ਬੋਲੇ ਬੱਚਿਆਂ ਨਾਲ ਸਮਾਂ ਬਿਤਾਇਆ ਤੇ ਆਪਣੇ ਹੱਥੀਂ ਉਨ੍ਹਾਂ ਨੂੰ ਖਾਣਾ ਪਰੋਸਿਆ। ਇਸ ਮੌਕੇ ਉਨ੍ਹਾਂ ਬੱਚਿਆਂ ਨਾਲ ਪਿਆਰ ਤੇ ਆਪਣਾਪਣ ਸਾਂਝਾ ਕਰਦਿਆਂ ਉਨ੍ਹਾਂ ਦੀ ਖੁਸ਼ੀ ਵਿਚ ਸ਼ਾਮਲ ਹੋਏ। ਉਨ੍ਹਾਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਆਪਣਾ ਜਨਮ ਦਿਨ ਗੂੰਗੇ ਬੋਲੇ ਬੱਚਿਆਂ ਨਾਲ ਸੈਲੀਬਰੇਟ ਕੀਤਾ। ਭੱਲਾ ਨੇ ਕਿਹਾ ਕਿ ਜਨਮ ਦਿਨ ਵਰਗੇ ਖੁਸ਼ੀ ਦੇ ਮੌਕਿਆਂ ਨੂੰ ਸਿਰਫ਼ ਨਿੱਜੀ ਖੁਸ਼ੀ ਤਕ ਸੀਮਤ ਰੱਖਣ ਦੀ ਬਜਾਏ ਸਮਾਜ ਦੇ ਲੋੜਵੰਦ ਅਤੇ ਵਿਸ਼ੇਸ਼ ਬੱਚਿਆਂ ਨਾਲ ਸਾਂਝਾ ਕਰਨਾ ਵਧੇਰੇ ਸੰਤੁਸ਼ਟੀ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣਾ ਅਤੇ ਲੋੜਵੰਦਾਂ ਦੀ ਸਹਾਇਤਾ ਕਰਨਾ ਹੀ ਅਸਲ ਖੁਸ਼ੀ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਕਈ ਅਜਿਹੇ ਵਰਗ ਹਨ ਜਿਨ੍ਹਾਂ ਨੂੰ ਪਿਆਰ, ਸਹਿਯੋਗ ਅਤੇ ਹੌਸਲੇ ਦੀ ਲੋੜ ਹੁੰਦੀ ਹੈ। ਜੇਕਰ ਖੁਸ਼ੀ ਦੇ ਮੌਕਿਆਂ ’ਤੇ ਇਨ੍ਹਾਂ ਲੋਕਾਂ ਨਾਲ ਸਮਾਂ ਬਿਤਾਇਆ ਜਾਵੇ ਤਾਂ ਇਸ ਨਾਲ ਨਾ ਸਿਰਫ਼ ਉਨ੍ਹਾਂ ਦੇ ਚਿਹਰਿਆਂ ’ਤੇ ਮੁਸਕਰਾਹਟ ਆਉਂਦੀ ਹੈ, ਸਗੋਂ ਖੁਦ ਨੂੰ ਵੀ ਅੰਦਰੂਨੀ ਖੁਸ਼ੀ ਅਤੇ ਸੰਤੁਸ਼ਟੀ ਮਿਲਦੀ ਹੈ। ਭੱਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜਨਮ ਦਿਨ ਅਤੇ ਹੋਰ ਖੁਸ਼ੀ ਦੇ ਮੌਕਿਆਂ ਨੂੰ ਲੋਕ ਭਲਾਈ ਦੇ ਕੰਮਾਂ ਨਾਲ ਜੋੜਨ ਅਤੇ ਲੋੜਵੰਦਾਂ ਦੀ ਮਦਦ ਕਰਨ। ਉਨ੍ਹਾਂ ਕਿਹਾ ਕਿ ਸਮਾਜ ਸੇਵਾ ਲਈ ਕਿਸੇ ਖਾਸ ਦਿਨ ਦੀ ਉਡੀਕ ਕਰਨ ਦੀ ਲੋੜ ਨਹੀਂ, ਸਗੋਂ ਆਪਣੀ ਸਮਰੱਥਾ ਅਨੁਸਾਰ ਹਰ ਵਿਅਕਤੀ ਨੂੰ ਮਨੁੱਖਤਾ ਦੀ ਭਲਾਈ ਲਈ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਗੂੰਗੇ ਬੋਲੇ ਬੱਚਿਆਂ ਦੇ ਸਕੂਲ ਦਾ ਸਟਾਫ ਵੀ ਹਾਜਰ ਸੀ। ਜਤਿੰਦਰ ਭੱਲਾ, ਉਸਦੀ ਪਤਨੀ ਮਨਜਿੰਦਰ ਕੌਰ ਭੱਲਾ ਅਤੇ ਪੁੱਤਰ ਮਾਨਵਜੋਤ ਭੱਲਾ ਨੇ ਬੱਚਿਆਂ ਨੂੰ ਖਾਣਾ ਪਰੋਸਿਆ।