ਖੇਡਾਂ ਵਤਨ ਪੰਜਾਬ ਨੌਜਵਾਨਾਂ ਲਈ ਨਵੀਂ ਉਮੀਦ ਦੀ ਕਿਰਨ : ਜਸਵਿੰਦਰ ਕੌਰ ਖੇਡਾਂ ਵਤਨ ਪੰਜਾਬ ਨੌਜਵਾਨਾਂ ਲਈ ਨਵੀਂ ਉਮੀਦ ਦੀ ਕਿਰਨ : ਜਸਵਿੰਦਰ ਕੌਰ
Publish Date: Sun, 06 Sep 2026 04:08 PM (IST)
Updated Date: Sun, 06 Sep 2026 04:10 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਾ ਮੰਡੀ ਬਠਿੰਡਾ ਵਿਖੇ ‘ਖੇਡਾਂ ਵਤਨ ਪੰਜਾਬ’ ਸੀਜ਼ਨ-4 ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਪੰਜਾਬੀ ਗਾਇਕੀ ਦੇ ਬਾਬਾ ਬੋਹੜ ਗੁਰਦਾਸ ਮਾਨ ਅਤੇ ਪ੍ਰਸਿੱਧ ਗਾਇਕ ਕੁਲਵਿੰਦਰ ਬਿੱਲਾ ਵੱਲੋਂ ਰੰਗਾਰੰਗ ਪੇਸ਼ਕਾਰੀਆਂ ਨਾਲ ਸਮਾਗਮ ਨੂੰ ਚਾਰ ਚੰਨ ਲਗਾਏ ਗਏ। ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਿਰਕਤ ਕੀਤੀ ਅਤੇ ਖੇਡਾਂ ਤੇ ਪੰਜਾਬੀ ਸੱਭਿਆਚਾਰ ਦੇ ਇਸ ਸੁਮੇਲ ਦਾ ਆਨੰਦ ਮਾਣਿਆ। ਇਸ ਮੌਕੇ ਹਲਕਾ ਤਲਵੰਡੀ ਸਾਬੋ ਦੇ ਪਿੰਡ ਜਗਾ ਰਾਮ ਤੀਰਥ ਦੀ ਸਰਪੰਚ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਮੈਂਬਰ ਚੌਧਰੀ ਜਸਵਿੰਦਰ ਕੌਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਅਜਿਹੀਆਂ ਖੇਡਾਂ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਬੇਹੱਦ ਸਾਰਥਕ ਉਪਰਾਲਾ ਹਨ। ਚੌਧਰੀ ਜਸਵਿੰਦਰ ਕੌਰ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਮਾੜੀਆਂ ਅਲਾਮਤਾਂ ਤੋਂ ਦੂਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਰਾਹੀਂ ਨੌਜਵਾਨ ਆਪਣੇ ਹੁਨਰ ਨੂੰ ਨਿਖਾਰ ਕੇ ਵੱਖ-ਵੱਖ ਖੇਤਰਾਂ ਵਿੱਚ ਰੁਜ਼ਗਾਰ ਦੇ ਮੌਕੇ ਵੀ ਹਾਸਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਦਾ ਮਕਸਦ ਸਿਰਫ਼ ਮੈਡਲ ਜਾਂ ਨੌਕਰੀ ਹਾਸਲ ਕਰਨਾ ਹੀ ਨਹੀਂ, ਸਗੋਂ ਨੌਜਵਾਨਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਬਣਾਉਣਾ ਵੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਖੇਡਾਂ ਨਾਲ ਜੁੜਨ ਅਤੇ ਤੰਦਰੁਸਤ ਪੰਜਾਬ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ।