ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਮਲੂਕਾ ‘ਚ ਖੇਡ ਮੇਲਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਮਲੂਕਾ ‘ਚ ਖੇਡ ਮੇਲਾ
Publish Date: Tue, 27 Oct 2026 04:29 PM (IST)
Updated Date: Tue, 27 Oct 2026 04:31 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤਪਿੰਡ ਮਲੂਕਾ ਵਿਖੇ ਡੀਐੱਸਪੀ ਫੂਲ ਮਨੋਜ ਕੁਮਾਰ ਦੀ ਅਗਵਾਈ ਹੇਠ ਖੇਡ ਮੇਲਾ ਕਰਵਾਇਆਗਿਆ, ਜਿਸ ਵਿਚ ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਖੇਡ ਮੇਲੇ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਦੌੜਾਂ ਤੇ ਲੰਬੀ ਛਾਲ ਦੇ ਮੁਕਾਬਲਿਆਂ ਵਿਚ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਪਾਸੇ ਲਾਉਣ ਲਈ ਖੇਡਾਂ ਬਹੁਤ ਮਹੱਤਵਪੂਰਨ ਹਨ। ਖੇਡਾਂ ਨਾਲ ਨੌਜਵਾਨਾਂ ਦਾ ਸਰੀਰਕ ਤੇ ਮਾਨਸਿਕ ਵਿਕਾਸ ਹੁੰਦਾ ਹੈ ਅਤੇ ਉਨ੍ਹਾਂ ਵਿਚ ਅਨੁਸ਼ਾਸਨ, ਮਿਹਨਤ ਤੇ ਟੀਮ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਤੇ ਪੜ੍ਹਾਈ ਵੱਲ ਧਿਆਨ ਦੇਣ ਦੀ ਅਪੀਲ ਕੀਤੀ। ਡੀਐੱਸਪੀ ਫੂਲ ਮਨੋਜ ਕੁਮਾਰ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਖੇਡ ਮੇਲੇ ਕਰਵਾਉਣ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਪੁਲਿਸ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦਾ ਸਹਿਯੋਗ ਜ਼ਰੂਰੀ ਹੈ। ਖੇਡ ਮੁਕਾਬਲਿਆਂ ਦੇ ਨਤੀਜਿਆਂ ਵਿਚ 100 ਮੀਟਰ ਦੌੜ ਅੰਡਰ-14 ਲੜਕਿਆਂ ਵਿਚ ਗੁਰਨੂਰ ਸਿੰਘ ਨੇ ਪਹਿਲਾ, ਸੰਦੀਪ ਸਿੰਘ ਨੇ ਦੂਜਾ ਅਤੇ ਸੇਵਕ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-17 ਲੜਕਿਆਂ ਦੀ 100 ਮੀਟਰ ਦੌੜ ਵਿਚ ਮਨਪ੍ਰੀਤ ਸਿੰਘ ਪਹਿਲੇ, ਮਨਜੋਤ ਸਿੰਘ ਦੂਜੇ ਤੇ ਮਨਜੀਤ ਸਿੰਘ ਤੀਜੇ ਸਥਾਨ ’ਤੇ ਰਹੇ। ਅੰਡਰ-19 ਲੜਕਿਆਂ ਦੀ 100 ਮੀਟਰ ਦੌੜ ਵਿਚ ਗੁਰਸ਼ਰਨ ਸਿੰਘ ਨੇ ਪਹਿਲਾ ਤੇ ਜਸ਼ਨਦੀਪ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਅੰਡਰ-19 ਲੜਕੀਆਂ ਦੀ 100 ਮੀਟਰ ਦੌੜ ਵਿਚ ਪ੍ਰਨੀਤ ਕੌਰ ਪਹਿਲੇ ਅਤੇ ਜਸਵਿੰਦਰ ਕੌਰ ਦੂਜੇ ਸਥਾਨ ’ਤੇ ਰਹੀਆਂ। 60 ਮੀਟਰ ਦੌੜ ਅੰਡਰ-11 ਲੜਕੀਆਂ ਵਿਚ ਐਸ਼ਵੀਰ ਕੌਰ ਪਹਿਲੇ, ਪ੍ਰਨੀਤ ਕੌਰ ਦੂਜੇ ਅਤੇ ਨਵਨੀਤ ਕੌਰ ਤੀਜੇ ਸਥਾਨ ’ਤੇ ਰਹੀਆਂ। ਇਸੇ ਉਮਰ ਵਰਗ ਦੇ ਲੜਕਿਆਂ ਵਿਚ ਪ੍ਰਭਜੋਤ ਸਿੰਘ ਨੇ ਪਹਿਲਾ, ਵੀਰ ਸਿੰਘ ਨੇ ਦੂਜਾ ਅਤੇ ਹਰਜੋਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-14 ਲੜਕੀਆਂ ਦੀ ਦੌੜ ਵਿਚ ਜੈਸਮੀਨ ਕੌਰ ਪਹਿਲੇ ਸਥਾਨ ’ਤੇ ਰਹੀ, ਜਦਕਿ ਰਾਜਦੀਪ ਕੌਰ ਅਤੇ ਕਮਲਜੀਤ ਕੌਰ ਨੇ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-17 ਲੜਕੀਆਂ ਦੀ ਦੌੜ ਵਿਚ ਨੀਤਿਕਾ ਢਿੱਲੋਂ ਪਹਿਲੇ, ਹਰਲੀਨ ਕੌਰ ਦੂਜੇ ਅਤੇ ਸਵਿਤਰੀ ਤੀਜੇ ਸਥਾਨ ’ਤੇ ਰਹੀਆਂ। ਲੰਬੀ ਛਾਲ ਦੇ ਅੰਡਰ-14 ਲੜਕਿਆਂ ਦੇ ਮੁਕਾਬਲੇ ਵਿਚ ਜਸ਼ਨਪ੍ਰੀਤ ਸਿੰਘ ਨੇ ਪਹਿਲਾ, ਗੁਰਜਸਜੀਤ ਸਿੰਘ ਨੇ ਦੂਜਾ ਅਤੇ ਨਵਰਾਜ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਉਮਰ ਵਰਗ ਦੀਆਂ ਲੜਕੀਆਂ ਵਿਚ ਸੁਖਪ੍ਰੀਤ ਕੌਰ ਪਹਿਲੇ, ਗੈਬਨਪ੍ਰੀਤ ਕੌਰ ਦੂਜੇ ਅਤੇ ਸੰਜਨਾ ਤੀਜੇ ਸਥਾਨ ’ਤੇ ਰਹੀਆਂ। ਅੰਡਰ-17 ਲੜਕਿਆਂ ਦੀ ਲੰਬੀ ਛਾਲ ਵਿਚ ਸਹਿਜਦੀਪ ਸਿੰਘ ਨੇ ਪਹਿਲਾ, ਰੌਸ਼ਨ ਸਿੰਘ ਨੇ ਦੂਜਾ ਤੇ ਰਵਿੰਦਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-19 ਲੜਕਿਆਂ ਦੇ ਮੁਕਾਬਲੇ ਵਿਚ ਸੁਖਜੀਤ ਸਿੰਘ ਪਹਿਲੇ ਤੇ ਅਰਮਾਨ ਸੇਠੀ ਦੂਜੇ ਸਥਾਨ ’ਤੇ ਰਹੇ, ਜਦਕਿ ਲੜਕੀਆਂ ਦੇ ਇਸੇ ਵਰਗ ਵਿਚ ਪੂਜਾ ਨੇ ਪਹਿਲਾ, ਹਰਮਨਪ੍ਰੀਤ ਨੇ ਦੂਜਾ ਅਤੇ ਨਿਤਿਕਾ ਨੇ ਤੀਜਾ ਸਥਾਨ ਹਾਸਲ ਕੀਤਾ। ਇਕ ਹੋਰ ਲੰਬੀ ਛਾਲ ਮੁਕਾਬਲੇ ਵਿਚ ਨਵਦੀਪ ਸਿੰਘ ਪਹਿਲੇ, ਗੁਰ ਫਤਿਹ ਸਿੰਘ ਦੂਜੇ ਤੇ ਫਤਿਹ ਵੀਰ ਸਿੰਘ ਤੀਜੇ ਸਥਾਨ ’ਤੇ ਰਹੇ। ਲੜਕੀਆਂ ਦੇ ਮੁਕਾਬਲੇ ਵਿਚ ਰੋਸ਼ਨਪ੍ਰੀਤ ਕੌਰ ਨੇ ਪਹਿਲਾ, ਜਸਨੂਰ ਕੌਰ ਨੇ ਦੂਜਾ ਤੇ ਜੋਆ ਨੇ ਤੀਜਾ ਸਥਾਨ ਹਾਸਲ ਕੀਤਾ। ਕਬੱਡੀ ਦੇ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲੂਕਾ ਲੜਕੇ ਦੀ ਟੀਮ ਫਸਟ ਅਤੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਦੀ ਟੀਮ ਸੈਕਿੰਡ ਰਹੀ। ਇਸ ਖੇਡ ਮੇਲੇ ਵਿਚ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮਲੂਕਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਮਲੂਕਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਦੇ ਵਿਦਿਆਰਥੀਆਂ ਨੇ ਭਾਗ ਲਿਆ। ਸਮਾਗਮ ਨੂੰ ਸਫ਼ਲ ਬਣਾਉਣ ਵਿਚ ਥਾਣਾ ਮੁਖੀ ਪਰਬਤ ਸਿੰਘ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਇਸ ਮੌਕੇ ਪ੍ਰਿੰਸੀਪਲ ਰਾਕੇਸ਼ ਕੁਮਾਰ, ਮਨਦੀਪ ਸਿੰਘ ਜ਼ੋਨਲ ਖੇਡ ਇੰਚਾਰਜ, ਰੇਸ਼ਮ ਸਿੰਘ ਮਲੂਕਾ, ਇਕੱਤਰ ਸਿੰਘ ਮਲੂਕਾ, ਗੁਰਮੀਤ ਸਿੰਘ ਮਲੂਕਾ, ਬੇਅੰਤ ਸਿੰਘ ਮਲੂਕਾ, ਗੁਰਦੀਪ ਸਿੰਘ ਹਾਕੀ ਕੋਚ ਅਤੇ ਸਵਰਨਜੀਤ ਕੌਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।