ਜਸਪਾਲ ਸਿੰਘ ਿਢੱਲੋਂ, ਚਾਉਕੇ

ਦੇਸ਼ ਵਿਚ ਫੈਲ ਰਹੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜਿਥੇ ਸਮੇਂ ਦੀਆਂ ਸਰਕਾਰਾਂ ਵੱਲੋਂ ਠੋਸ ਯਤਨ ਕੀਤੇ ਜਾ ਰਹੇ ਹਨ, ਉਥੇ ਪਿੰਡਾਂ ਦੀਆਂ ਚੁਣੀਆਂ ਹੋਈਆਂ ਪੰਚਾਇਤਾਂ ਨੇ ਵੀ ਆਪਣੇ ਫ਼ਰਜ਼ਾਂ ਨੂੰ ਪਛਾਣਦਿਆਂ ਆਪੋ ਆਪਣੇ ਪਿੰਡਾਂ ਵਿਚ ਜਿਥੇ ਠੀਕਰੀ ਪਹਿਰੇ ਦੇਣੇ ਸੁਰੂ ਕਰ ਦਿੱਤੇ ਹਨ ਉਥੇ ਬਹੁਤੇ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਹਰ ਤਰ੍ਹਾਂ ਦੇ ਵਾਇਰਸ ਨੂੰ ਰੋਕਣ ਲਈ ਪਿੰਡਾਂ ਦੀਆਂ ਗਲੀਆਂ ਨੂੰ ਵਾਇਰਸ ਮੁਕਤ ਦੀਵਾਈ ਨਾਲ ਸੈਨੇਟਾਇਜ਼ਰ ਕੀਤਾ ਜਾ ਰਿਹਾ ਹੈ। ਪਿੰਡ ਗਿੱਲਕਲਾਂ ਦੇ ਉਦਮੀ ਅਤੇ ਨੌਜਵਾਨ ਸਰਪੰਚ ਅੰਗਰੇਜ਼ ਸਿੰਘ ਅਤੇ ਪੰਚ ਸੁਖਵਿੰਦਰ ਸਿੰਘ ਸੁਖਨਾ ਨੇ ਦੱਸਿਆ ਕਿ ਪਿੰਡ ਦੀਆਂ ਸਾਰੀਆਂ ਹੀ ਗਲੀਆਂ ਨੂੰ ਸੈਨੇਟਾਇਜ਼ਰ ਕੀਤਾ ਗਿਆ ਹੈ ਤਾਂ ਜੋ ਪਿੰਡ ਵਿਚ ਇਸ ਤਰ੍ਹਾਂ ਦੀ ਬੀਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਚਾਇਤ ਵੱਲੋਂ ਪਿੰਡ ਵਿਚ ਬਾਹਰੋਂ ਆਉਣ ਵਾਲੇ ਹਰ ਵਿਅਕਤੀ 'ਤੇ ਬਾਜ਼ ਅੱਖ ਰੱਖੀ ਜਾ ਰਹੀ ਹੈ ਅਤੇ ਪਤਾ ਲੱਗਣ 'ਤੇ ਪ੍ਰਸਾਸ਼ਨ ਦੇ ਧਿਆਨ ਵਿਚ ਲਿਆਂਦਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਮੁੱਚੇ ਪਿੰਡ ਦੇ ਲੋੜਵੰਦ ਪਰਿਵਾਰਾਂ ਨੂੰ ਸਮੂਹ ਨਗਰ ਨਿਵਾਸੀਆਂ ਵੱਲੋਂ ਰਾਸ਼ਨ ਇਕੱਠਾ ਕਰਕੇ ਦਿੱਤਾ ਗਿਆ। ਇਸ ਮੌਕੇ ਪੰਚ ਅਜਮੇਰ ਸਿੰਘ ਛੋਟਾ, ਪੰਚ ਸੁਖਵੀਰ ਸਿੰਘ ਆਦਿ ਤੋਂ ਇਲਾਵਾ ਪਿੰਡ ਦੇ ਨੌਜਵਾਨਾਂ ਨੇ ਵਾਇਰਸ ਮੁਕਤ ਸਪਰੇਅ ਦਾ ਿਛੜਕਾਅ ਕਰਕੇ ਆਪਣਾਂ ਬਣਦਾ ਯੋਗਦਾਨ ਪਾਇਆ।