ਬੰਦੀ ਸਿੰਘਾਂ ਦੀ ਰਿਹਾਈ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਆਰੰਭ ਬੰਦੀ ਸਿੰਘਾਂ ਦੀ ਰਿਹਾਈ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
Publish Date: Thu, 27 Aug 2026 06:34 PM (IST)
Updated Date: Fri, 28 Aug 2026 04:02 AM (IST)
* ਹਰ ਪਿੰਡ ਤੇ ਹਰ ਨਗਰ ਦੇ ਗੁਰਦੁਆਰਾ ਸਾਹਿਬ ਚ ਕਰਵਾਏ ਜਾਣ ਸ੍ਰੀ ਅਖੰਡ ਪਾਠ : ਜਥੇਦਾਰ ਗਿਆਨੀ ਟੇਕ ਸਿੰਘ ਫੋਟੋ : 41 ਕੈਪਸ਼ਨ : ਬੰਦੀ ਸਿੰਘਾਂ ਦੀ ਜਲਦ ਰਿਹਾਈ ਤੇ ਚੜ੍ਹਦੀ ਕਲਾ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਆਰੰਭ ਮੌਕੇ ਅਰਦਾਸ ਵਿਚ ਸ਼ਾਮਲ ਹੁੰਦੀ ਸੰਗਤ। ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ : ਸਮੂਹ ਬੰਦੀ ਸਿੰਘਾਂ ਦੀ ਜਲਦੀ ਰਿਹਾਈ ਤੇ ਉਨ੍ਹਾਂ ਦੀ ਚੜ੍ਹਦੀ ਕਲਾ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਇਨ੍ਹਾਂ ਧਾਰਮਿਕ ਸਮਾਗਮਾਂ ਦੇ ਭੋਗ 29 ਅਗਸਤ ਨੂੰ ਪਾਏ ਜਾਣਗੇ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਦੇਸ਼-ਵਿਦੇਸ਼ ਦੀ ਸਮੂਹ ਸੰਗਤ ਨੂੰ ਸਮਾਗਮ ’ਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਗਿਆਨੀ ਜਗਤਾਰ ਸਿੰਘ, ਮੁੱਖ ਗ੍ਰੰਥੀ ਤਖ਼ਤ ਸ੍ਰੀ ਦਮਦਮਾ ਸਾਹਿਬ ਨੇ ਅਰਦਾਸ ਕੀਤੀ, ਜਦਕਿ ਗਿਆਨੀ ਆਲਮ ਸਿੰਘ ਨੇ ਸੰਗਤ ਨੂੰ ਪਾਵਨ ਹੁਕਮਨਾਮਾ ਸਰਵਣ ਕਰਵਾਇਆ। ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸਮੂਹ ਸਿੱਖ ਸੰਗਤ ਨੂੰ ਇਕਜੁੱਟ ਹੋ ਕੇ ਅਰਦਾਸ ਕਰਨੀ ਚਾਹੀਦੀ ਹੈ। ਉਨ੍ਹਾਂ ਅਪੀਲ ਕੀਤੀ ਕਿ ਤਖ਼ਤ ਸਾਹਿਬ ਤੋਂ ਇਲਾਵਾ ਹਰ ਪਿੰਡ ਤੇ ਸ਼ਹਿਰ ਦੇ ਗੁਰਦੁਆਰਾ ਸਾਹਿਬ ’ਚ ਵੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਸਮੂਹਿਕ ਅਰਦਾਸ ਕੀਤੀ ਜਾਵੇ। ਉਨ੍ਹਾਂ ਧਾਰਮਿਕ ਜਥੇਬੰਦੀਆਂ, ਸਭਾ-ਸੁਸਾਇਟੀਆਂ ਤੇ ਨਗਰ ਵਾਸੀਆਂ ਨੂੰ ਇਸ ਪੰਥਕ ਕਾਰਜ ’ਚ ਸਹਿਯੋਗ ਦੇਣ ਦਾ ਸੱਦਾ ਦਿੱਤਾ। ਇਸ ਮੌਕੇ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਮਨਦੀਪ ਸਿੰਘ, ਗੁਰਦੇਵ ਸਿੰਘ, ਗੁਰਸੇਵਕ ਸਿੰਘ ਕਿੰਗਰਾ ਤੇ ਗਿਆਨੀ ਆਲਮ ਸਿੰਘ ਹਾਜ਼ਰ ਸਨ।