ਪੱਤਰ ਪੇ੍ਰਰਕ, ਭਗਤਾ ਭਾਈਕਾ :

ਸਥਾਨਕ ਸ਼ਹਿਰ ਵਿਖੇ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਵਿਖੇ ਸਰਬੱਤ ਦੇ ਭਲੇ ਲਈ ਅਰਦਾਸ ਕਰਵਾਈ ਗਈ, ਜਿਸ 'ਚ ਸੰਗਤਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਸ੍ਰੀ ਗੁਰੂ ਰਵਿਦਾਸ ਕਮੇਟੀ ਅਤੇ ਡਾ. ਬੀਆਰ ਅੰਬੇਡਕਰ ਸੇਵਾ ਸੁਸਾਇਟੀ ਦੇ ਪ੍ਰਬੰਧਕਾਂ ਵਲੋਂ ਧਰਮਸ਼ਾਲਾ ਲਈ ਦਾਨ ਕਰਨ ਵਾਲੇ ਸਵਰਨ ਸਿੰਘ ਸੋਨੀ, ਸਤਨਾਮ ਸਿੰਘ ਫ਼ੌਜੀ, ਕੇਵਲ ਸਿੰਘ ਮਾਣੂਕੇ ਅਤੇ ਫੌਜਾ ਸਿੰਘ ਭਗਤਾ ਦਾ ਵਿਸ਼ੇਸ ਤੌਰ 'ਤੇ ਸਨਮਾਨ ਕੀਤਾ ਗਿਆ। ਇਸ ਸਮੇਂ ਮਾਸਟਰ ਜਸਪਾਲ ਸਿੰਘ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸੇਵਾ ਸੁਸਾਇਟੀ ਭਗਤਾ ਅਤੇ ਜਗਰਾਜ ਸਿੰਘ ਗੱਗੀ ਮੈਂਬਰ ਡਾ. ਬੀਆਰ ਅੰਬੇਡਕਰ ਸੇਵਾ ਸੁਸਾਇਟੀ ਭਗਤਾ ਨੇ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ। ਉਨਾਂ੍ਹ ਕਿਹਾ ਕਿ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਧਰਮਸ਼ਾਲਾ ਦੀ ਸੁੰਦਰਤਾ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਜਗਰਾਜ ਸਿੰਘ ਗੱਗੀ ਨੇ ਕਿਹਾ ਕਿ ਡਾ. ਬੀਆਰ ਅੰਬੇਡਕਰ ਸੇਵਾ ਸੁਸਾਇਟੀ ਵਲੋਂ ਲੋੜਵੰਦ ਲੋਕਾਂ ਨੂੰ ਸਰਕਾਰੀ ਸਹੂਲਤਾਂ ਪ੍ਰਦਾਨ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਰਾਮ ਸਿੰਘ ਵਾਈਸ ਚੇਅਰਮੈਨ, ਸੁਖਰਾਜ ਸਿੰਘ ਮੋਮੀ, ਮਾ. ਜਗਸੀਰ ਸਿੰਘ ਸੀਰਾ, ਸਤਨਾਮ ਸਿੰਘ ਮੋਮੀ, ਮੰਗਲਜੀਤ ਸਿੰਘ ਬੰਗਾ, ਸਤਨਾਮ ਸਿੰਘ ਕੌਲਧਾਰ, ਸੁਖਵਿੰਦਰ ਸਿੰਘ ਬੰਗਾ, ਸੁਖਪਾਲ ਸਿੰਘ ਬੰਗਾ ਆਦਿ ਹਾਜ਼ਰ ਸਨ।