ਸੇਂਟ ਜ਼ੇਵੀਅਰਜ਼ ਈ-ਸਕੂਲ ਦੇ ਖਿਡਾਰੀਆਂ ਨੇ ਬਲਾਕ ਪੱਧਰ ਖੋ-ਖੋ ’ਚ ਮਾਰੀਆਂ ਮੱਲਾਂ
ਸੇਂਟ ਜ਼ੇਵੀਅਰਜ਼ ਈ-ਸਕੂਲ ਦੇ ਖਿਡਾਰੀਆਂ ਨੇ ਬਲਾਕ ਪੱਧਰ ਖੋ-ਖੋ ਵਿਚ ਮਾਰੀਆਂ ਮੱਲਾਂ
Publish Date: Sat, 12 Sep 2026 04:26 PM (IST)
Updated Date: Sat, 12 Sep 2026 04:29 PM (IST)
ਧਰਮਪਾਲ ਸਿੰਘ, ਪੰਜਾਬੀ ਜਾਗਰਣ ਸੰਗਤ, ਸੇਂਟ ਜ਼ੇਵੀਅਰਜ਼ ਈ-ਸਕੂਲ, ਸੰਗਤ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਐਥਲੈਟਿਕਸ ਅਤੇ ਖੋ-ਖੋ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਐਥਲੈਟਿਕਸ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ 800 ਮੀਟਰ, 600 ਮੀਟਰ, 400 ਮੀਟਰ, 200 ਮੀਟਰ ਅਤੇ 60 ਮੀਟਰ ਦੌੜ ਤੋਂ ਇਲਾਵਾ ਲਾਂਗ ਜੰਪ ਤੇ ਸ਼ਾਟ ਪੁੱਟ ਵਿੱਚ ਸੋਨੇ, ਚਾਂਦੀ ਅਤੇ ਕਾਂਸੀ ਦੇ ਤਮਗੇ ਜਿੱਤੇ। ਇਸ ਤੋਂ ਇਲਾਵਾ ਅੰਡਰ-14 ਅਤੇ ਅੰਡਰ-17 ਵਰਗ ਦੀਆਂ ਲੜਕੀਆਂ ਅਤੇ ਲੜਕਿਆਂ ਦੀਆਂ ਖੋ-ਖੋ ਟੀਮਾਂ ਨੇ ਵੀ ਬਲਾਕ ਪੱਧਰ ’ਤੇ ਸੋਨੇ ਦੇ ਤਮਗੇ ਹਾਸਲ ਕਰਕੇ ਸਕੂਲ ਲਈ ਮਾਣ ਵਾਲੀ ਪ੍ਰਾਪਤੀ ਕੀਤੀ। ਵਿਦਿਆਰਥੀਆਂ ਦੀ ਇਸ ਸਫਲਤਾ ਨਾਲ ਸਕੂਲ ਪਰਿਵਾਰ ਵਿੱਚ ਖੁਸ਼ੀ ਦੀ ਲਹਿਰ ਹੈ। ਸਕੂਲ ਦੇ ਚੇਅਰਮੈਨ ਅਮਿਤ ਗੁਪਤਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਪ੍ਰਸ਼ਾਸਨਿਕ ਸਲਾਹਕਾਰ ਐਡਵੋਕੇਟ ਲਵਿਸ਼ ਗੁਪਤਾ ਤੇ ਪ੍ਰਿੰਸੀਪਲ ਮਿਸ ਪ੍ਰਾਚੀ ਸ਼ਰਮਾ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੱਚਿਆਂ ਦੀ ਸਫਲਤਾ ਵਿੱਚ ਮਾਪਿਆਂ ਦੇ ਸਹਿਯੋਗ ਦੀ ਅਹਿਮ ਭੂਮਿਕਾ ਹੁੰਦੀ ਹੈ। ਸਕੂਲ ਪ੍ਰਬੰਧਕਾਂ ਵੱਲੋਂ ਕੋਚ ਤਰਸੇਮ ਸਿੰਘ ਅਤੇ ਮਿਸ ਰੱਜੀ ਦੀ ਮਿਹਨਤ ਤੇ ਮਾਰਗਦਰਸ਼ਨ ਦੀ ਵੀ ਵਿਸ਼ੇਸ਼ ਸ਼ਲਾਘਾ ਕੀਤੀ ਗਈ।