ਸੇਂਟ ਜ਼ੇਵੀਅਰਜ਼ ਸਕੂਲ ਨੇ ਮਨਾਇਆ ਸੁਤੰਤਰਤਾ ਦਿਵਸ ਸੇਂਟ ਜ਼ੇਵੀਅਰਜ਼ ਸਕੂਲ ਨੇ ਮਨਾਇਆ ਸਵਤੰਤਰਤਾ ਦਿਵਸ
Publish Date: Sun, 16 Aug 2026 05:54 PM (IST)
Updated Date: Mon, 17 Aug 2026 04:06 AM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ :ਰਾਮਪੁਰਾ ਫੂਲ: ਸਥਾਨਕ ਸੇਂਟ ਜ਼ੇਵੀਅਰਜ਼ ਸਕੂਲ ਵਿਖੇ ‘ਕੁਰਬਾਨੀ ਦਾ ਵਿਰਸਾ, ਭਵਿੱਖ ਦੀ ਆਸ’ ਥੀਮ ਤਹਿਤ ਸਵਤੰਤਰਤਾ ਦਿਵਸ ਮਨਾਇਆ ਗਿਆ। ਸਮਾਗਮ ਵਿੱਚ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ ਫਾਦਰ ਜੈਰੀ ਪੌਲ ਲੋਬੋ ਅਤੇ ਮੈਨੇਜਰ ਫਾਦਰ ਆਂਦਰੇ ਫਰਨਾਂਡਿਜ ਦੇ ਸਵਾਗਤ ਨਾਲ ਹੋਈ। ਵਿਦਿਆਰਥੀਆਂ ਨੇ ਸਵਾਗਤੀ ਗੀਤ ਪੇਸ਼ ਕਰਕੇ ਹਾਜ਼ਰੀਨ ਦਾ ਸਵਾਗਤ ਕੀਤਾ। ਇਸ ਮੌਕੇ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਨਾਟਕ ਪੇਸ਼ ਕਰਦਿਆਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ। ਵਿਦਿਆਰਥੀਆਂ ਨੇ ਦੇਸ਼ ਭਗਤੀ ਗੀਤਾਂ ਰਾਹੀਂ ਦੇਸ਼ ਪ੍ਰਤੀ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਵੀ ਕੀਤਾ। ਸਕੂਲ ਦੇ ਪ੍ਰਿੰਸੀਪਲ ਫਾਦਰ ਜੈਰੀ ਪੌਲ ਲੋਬੋ ਨੇ ਆਪਣੇ ਪ੍ਰੇਰਣਾਦਾਇਕ ਸੰਬੋਧਨ ਵਿੱਚ ਆਜ਼ਾਦੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਣਾ ਲੈ ਕੇ ਦੇਸ਼ ਪ੍ਰਤੀ ਵਫ਼ਾਦਾਰੀ, ਮਿਹਨਤ ਅਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਮੈਨੇਜਰ ਫਾਦਰ ਆਂਦਰੇ ਫਰਨਾਂਡਿਜ ਨੇ ਕਿਹਾ ਕਿ ਦੇਸ਼ ਭਗਤਾਂ ਨੇ ਬਿਨਾਂ ਕਿਸੇ ਸਵਾਰਥ ਤੋਂ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ, ਜਿਸ ਤੋਂ ਨੌਜਵਾਨ ਪੀੜ੍ਹੀ ਨੂੰ ਸਿੱਖਿਆ ਲੈਣੀ ਚਾਹੀਦੀ ਹੈ। ਕੋਆਰਡੀਨੇਟਰ ਪ੍ਰੇਮ ਲਤਾ ਅਤੇ ਅੰਜੂ ਬਾਲਾ ਨੇ ਸਮਾਗਮ ਨੂੰ ਸਫਲ ਬਣਾਉਣ ਲਈ ਯੋਗ ਅਗਵਾਈ ਕੀਤੀ। ਅੰਤ ਵਿੱਚ ਡਿਪਟੀ ਹੈੱਡ ਗਰਲ ਨੇ ਹਾਜ਼ਰੀਨ ਦਾ ਧੰਨਵਾਦ ਕੀਤਾ। ਰਾਸ਼ਟਰੀ ਗੀਤ ਨਾਲ ਸਮਾਗਮ ਦੀ ਸਮਾਪਤੀ ਹੋਈ।