ਸੇਂਟ ਜ਼ੇਵੀਅਰਜ਼ ਸਕੂਲ ਦੀ ਤਿੰਨ ਰੋਜ਼ਾ ਸਪੋਰਟਸ ਮੀਟ ਸੰਪੰਨ ਸੇਂਟ ਜ਼ੇਵੀਅਰਜ਼ ਸਕੂਲ ਦੀ ਤਿੰਨ ਰੋਜ਼ਾ ਸਪੋਰਟਸ ਮੀਟ ਸੰਪੰਨ
Publish Date: Sun, 15 Nov 2026 04:11 PM (IST)
Updated Date: Sun, 15 Nov 2026 04:12 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਰਾਮਪੁਰਾ ਫੂਲ ਦੇ ਨਾਮਵਰ ਸੇਂਟ ਜ਼ੇਵੀਅਰਜ਼ ਸਕੂਲ ਵਿਖੇ ਤਿੰਨ ਰੋਜ਼ਾ ਸਾਲਾਨਾ ਸਪੋਰਟਸ ਮੀਟ ਬੜੀ ਧੂਮ-ਧਾਮ ਅਤੇ ਉਤਸ਼ਾਹ ਨਾਲ ਸੰਪੰਨ ਹੋਈ। ਸਮਾਗਮ ਦੀ ਅਗਵਾਈ ਪ੍ਰਿੰਸੀਪਲ ਫਾਦਰ ਜੈਰੀ ਪੌਲ ਲੋਬੋ, ਮੈਨੇਜਰ ਫਾਦਰ ਆਂਦਰੇ ਫਰਨਾਂਡਿਜ, ਕੋਆਰਡੀਨੇਟਰ ਮੈਡਮ ਪ੍ਰੇਮ ਲਤਾ ਅਤੇ ਮੈਡਮ ਅੰਜੂ ਬਾਲਾ ਨੇ ਕੀਤੀ। ਸਮਾਗਮ ਦਾ ਉਦਘਾਟਨ ਮੁੱਖ ਮਹਿਮਾਨ ਐਡਵੋਕੇਟ ਪਵਨ ਕੁਮਾਰ ਗਰਗ ਨੇ ਅਸਮਾਨ ਵਿੱਚ ਰੰਗ-ਬਿਰੰਗੇ ਗੁਬਾਰੇ ਛੱਡ ਕੇ ਕੀਤਾ। ਇਸ ਮੌਕੇ ਸਕੂਲ ਦੇ ਚਾਰ ਹਾਊਸਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਮਾਰਚ ਪਾਸਟ ਕੀਤਾ। ਪਹਿਲੇ ਦਿਨ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ 100 ਮੀਟਰ, 200 ਮੀਟਰ, ਰਿਲੇਅ ਰੇਸ, ਸਪੂਨ ਦੌੜ, ਮਟਕਾ ਦੌੜ ਅਤੇ ਰੱਸਾਕਸ਼ੀ ਦੇ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਖੇਡ ਭਾਵਨਾ ਨਾਲ ਭਾਗ ਲਿਆ। ਇਸ ਦਿਨ ਸਫ਼ਾਇਅਰ ਹਾਊਸ ਨੇ ਓਵਰਆਲ ਟਰਾਫ਼ੀ ਜਿੱਤੀ। ਮੁੱਖ ਮਹਿਮਾਨ ਨੇ ਜੇਤੂਆਂ ਨੂੰ ਤਮਗੇ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਦੂਜੇ ਦਿਨ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੇ ਖੇਡ ਮੁਕਾਬਲੇ ਕਰਵਾਏ ਗਏ। ਇਸ ਮੌਕੇ ਡਾਕਟਰ ਸੁਸ਼ਾਂਤ ਗਰਗ ਅਤੇ ਡਾਕਟਰ ਭਾਨੂ ਪ੍ਰਿਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਵਿਦਿਆਰਥੀਆਂ ਨੇ ਹਰੇ ਪੌਦੇ ਭੇਟ ਕਰਕੇ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਦੌਰਾਨ ਸਵਾਗਤੀ ਗੀਤ ਅਤੇ ਸੱਭਿਆਚਾਰਕ ਡਾਂਸ ਵੀ ਪੇਸ਼ ਕੀਤਾ ਗਿਆ। ਤੀਜੇ ਦਿਨ ਨਰਸਰੀ ਤੋਂ ਯੂਕੇਜੀ ਤੱਕ ਦੇ ਨੰਨ੍ਹੇ-ਮੁੰਨੇ ਬੱਚਿਆਂ ਨੇ ਕੈਂਡੀ ਰੇਸ, ਸਕੂਬੀ-ਡੂਬੀ ਰੇਸ, ਵੌਬਲ ਐਂਡ ਬੈਲੈਂਸ ਰੇਸ ਅਤੇ ਗਰੁੱਪ ਰੇਸ ਵਿੱਚ ਭਾਗ ਲਿਆ। ਇਸ ਦਿਨ ਫੂਲ ਟਾਊਨ ਕਲੱਬ ਦੇ ਪ੍ਰਧਾਨ ਦਵਿੰਦਰ ਕੁਮਾਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਪ੍ਰਿੰਸੀਪਲ ਅਤੇ ਮੈਨੇਜਰ ਨਾਲ ਮਿਲ ਕੇ ਜੇਤੂ ਬੱਚਿਆਂ ਨੂੰ ਤਮਗੇ ਅਤੇ ਸਰਟੀਫਿਕੇਟ ਵੰਡੇ। ਅੰਤ ਵਿੱਚ ਪ੍ਰਿੰਸੀਪਲ ਫਾਦਰ ਜੈਰੀ ਪੌਲ ਲੋਬੋ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਸਰੀਰਕ ਤੰਦਰੁਸਤੀ ਅਤੇ ਟੀਮ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਸਮਾਗਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ।