ਮਿਸ਼ਨ 2027 ਵੱਲ ਵਧਦੇ ਕਦਮ, ਯੂਥ ਕਾਂਗਰਸ ਨੇ ਤਿੰਨ ਨੌਜਵਾਨਾਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ
ਮਿਸ਼ਨ 2027 ਵੱਲ ਵਧਦੇ ਕਦਮ, ਯੂਥ ਕਾਂਗਰਸ ਨੇ ਤਿੰਨ ਨੌਜਵਾਨਾਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ
Publish Date: Sun, 27 Sep 2026 04:08 PM (IST)
Updated Date: Sun, 27 Sep 2026 04:09 PM (IST)
ਹਰਪ੍ਰੀਤ ਮਦੇਸ਼ਾ, ਪੰਜਾਬੀ ਜਾਗਰਣ ਨਥਾਣਾ ਹਲਕਾ ਭੁੱਚੋ ਮੰਡੀ ਦੇ ਪਿੰਡ ਪੂਹਲਾ ਵਿਖੇ ਪੰਜਾਬ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਸ਼ੁਭਮ ਸ਼ਰਮਾ ਸੂਬੀ ਦੀ ਪ੍ਰੇਰਨਾ ਅਤੇ ਜ਼ਿਲ੍ਹਾ ਦਿਹਾਤੀ ਕਾਂਗਰਸ ਬਠਿੰਡਾ ਦੇ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਦੀ ਰਹਿਨੁਮਾਈ ਹੇਠ ‘ਯੂਥ ਜੋੜੋ ਮੁਹਿੰਮ’ ਤਹਿਤ ਮੀਟਿੰਗ ਕੀਤੀ ਗਈ। ਇਸ ਦੌਰਾਨ ਆਗਾਮੀ ਸਮੇਂ ਵਿੱਚ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਅਤੇ ਜਥੇਬੰਦਕ ਢਾਂਚੇ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਯੂਥ ਬਲਾਕ ਪ੍ਰਧਾਨ ਪਰਿੰਦਰ ਪੈਵੀ ਵੱਲੋਂ ਸਾਥੀ ਮੰਦਰ ਸਿੰਘ, ਸੁਖਮੰਦਰ ਸਿੰਘ ਅਤੇ ਹਰਦੀਪ ਸਿੰਘ ਨੂੰ ਜਨਰਲ ਸਕੱਤਰ ਦੇ ਨਿਯੁਕਤੀ ਪੱਤਰ ਸੌਂਪੇ ਗਏ। ਨਵ-ਨਿਯੁਕਤ ਅਹੁਦੇਦਾਰਾਂ ਨੂੰ ਬੂਥ ਪੱਧਰ ’ਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਜਥੇਬੰਦੀ ਨਾਲ ਜੋੜਨ ਦੀ ਜ਼ਿੰਮੇਵਾਰੀ ਸੌਂਪੀ ਗਈ। ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਗੁਰਤੇਜ ਸਿੰਘ ਭੋਲਾ, ਐੱਸ.ਸੀ. ਡਿਪਾਰਟਮੈਂਟ ਦੇ ਬਲਾਕ ਪ੍ਰਧਾਨ ਪਰਗਟ ਸਿੰਘ ਤੁੰਗਵਾਲੀ, ਚੇਅਰਮੈਨ ਕੁਲਵਿੰਦਰ ਸਿੰਘ ਨਾਥਪੁਰਾ, ਬਲਕਰਨ ਸਿੰਘ ਨਾਥਪੁਰਾ, ਬਿੱਟੂ ਸਿੰਘ, ਸੁਖਮੰਦਰ ਸਿੰਘ, ਕਾਕਾ ਮੈਂਬਰ, ਗੁਰਵਿੰਦਰ ਸਿੰਘ, ਜਗਜੀਤ ਮੈਂਬਰ ਅਤੇ ਬਲਵਿੰਦਰ ਸਿੰਘ ਸਾਬਕਾ ਸਰਪੰਚ ਸਮੇਤ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।