Bathinda News : ਨਸ਼ਿਆਂ ਵਿਰੁੱਧ ਸਖ਼ਤ ਐਕਸ਼ਨ: ਨਸ਼ੀਲੇ ਪਦਾਰਥਾਂ ਸਮੇਤ 9 ਵਿਅਕਤੀ ਗ੍ਰਿਫ਼ਤਾਰ
ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਨਸ਼ਾ ਕਰਨ ਦੇ ਮਾਮਲਿਆਂ ਵਿਚ ਕਈ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤੇ ਹਨ। ਪੁਲਿਸ ਨੇ ਮੁਲਜ਼ਮਾਂ ਕੋਲੋਂ ਹੈਰੋਇਨ, ਨਸ਼ੀਲੇ ਕੈਪਸੂਲ, ਭੰਗ ਅਤੇ ਸ਼ਰਾਬ ਸਮੇਤ ਹੋਰ ਸਾਮਾਨ ਬਰਾਮਦ ਕੀਤਾ ਹੈ।ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਬੱਸ ਸਟੈਂਡ ਤੋਂ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਤਿੰਨ ਕਿਲੋ ਗਿੱਲੀ ਭੰਗ ਬਰਾਮਦ ਕੀਤੀ। ਮੁਲਜ਼ਮਾਂ ਦੀ ਪਛਾਣ ਹਰਦੇਵ ਨਗਰ ਵਾਸੀ ਭੂਰਾ ਅਤੇ ਨਰੂਆਣਾ ਰੋਡ ਵਾਸੀ ਜਸਵਿੰਦਰ ਸਿੰਘ ਵਜੋਂ ਹੋਈ ਹੈ। ਇਸੇ ਥਾਣੇ ਦੇ ਸਹਾਇਕ ਥਾਣੇਦਾਰ ਅੰਮ੍ਰਿਤਪਾਲ ਸਿੰਘ ਨੇ ਹਾਜ
Publish Date: Wed, 19 Aug 2026 04:46 PM (IST)
Updated Date: Wed, 19 Aug 2026 04:56 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ - ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਨਸ਼ਾ ਕਰਨ ਦੇ ਮਾਮਲਿਆਂ ਵਿਚ ਕਈ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤੇ ਹਨ। ਪੁਲਿਸ ਨੇ ਮੁਲਜ਼ਮਾਂ ਕੋਲੋਂ ਹੈਰੋਇਨ, ਨਸ਼ੀਲੇ ਕੈਪਸੂਲ, ਭੰਗ ਅਤੇ ਸ਼ਰਾਬ ਸਮੇਤ ਹੋਰ ਸਾਮਾਨ ਬਰਾਮਦ ਕੀਤਾ ਹੈ। ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਬੱਸ ਸਟੈਂਡ ਤੋਂ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਤਿੰਨ ਕਿਲੋ ਗਿੱਲੀ ਭੰਗ ਬਰਾਮਦ ਕੀਤੀ। ਮੁਲਜ਼ਮਾਂ ਦੀ ਪਛਾਣ ਹਰਦੇਵ ਨਗਰ ਵਾਸੀ ਭੂਰਾ ਅਤੇ ਨਰੂਆਣਾ ਰੋਡ ਵਾਸੀ ਜਸਵਿੰਦਰ ਸਿੰਘ ਵਜੋਂ ਹੋਈ ਹੈ। ਇਸੇ ਥਾਣੇ ਦੇ ਸਹਾਇਕ ਥਾਣੇਦਾਰ ਅੰਮ੍ਰਿਤਪਾਲ ਸਿੰਘ ਨੇ ਹਾਜ਼ੀ ਰਤਨ ਚੌਕ ਬਠਿੰਡਾ ਤੋਂ ਗੋਪਾਲ ਨਗਰ ਵਾਸੀ ਅਮਰਨਾਥ ਨੂੰ ਹਰਿਆਣਾ ਮਾਰਕਾ ਦੇਸੀ ਸ਼ਰਾਬ ਦੀਆਂ 14 ਬੋਤਲਾਂ ਸਮੇਤ ਕਾਬੂ ਕੀਤਾ। ਥਾਣਾ ਸਦਰ ਬਠਿੰਡਾ ਦੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਪਿੰਡ ਬੀੜ ਤਲਾਬ ਤੋਂ ਜਿੱਤ ਸਿੰਘ ਨੂੰ 4.85 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ।
ਥਾਣਾ ਨੇਹੀਆਂਵਾਲਾ ਦੇ ਸਹਾਇਕ ਥਾਣੇਦਾਰ ਹਰਮੀਤ ਸਿੰਘ ਨੇ ਪਿੰਡ ਮਹਿਮਾ ਸਰਜਾ ਤੋਂ 300 ਨਸ਼ੀਲੇ ਕੈਪਸੂਲਾਂ ਸਮੇਤ ਮਹਿਮਾ ਸਵਾਈ ਵਾਸੀ ਹਰਦੀਪ ਸਿੰਘ ਨੂੰ ਕਾਬੂ ਕੀਤਾ। ਥਾਣਾ ਭਗਤਾ ਭਾਈਕਾ ਦੇ ਹੌਲਦਾਰ ਤਰਸੇਮ ਸਿੰਘ ਨੇ ਭਗਤਾ ਭਾਈਕਾ ਤੋਂ ਮਨਪ੍ਰੀਤ ਸਿੰਘ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਥਾਣਾ ਫੂਲ ਦੇ ਸਹਾਇਕ ਥਾਣੇਦਾਰ ਸੁਖਮੰਦਰ ਸਿੰਘ ਨੇ ਪਿੰਡ ਸਿਧਾਣਾ ਤੋਂ ਹਰਭਜਨ ਸਿੰਘ ਨੂੰ ਦੋ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਥਾਣਾ ਰਾਮਾਂ ਦੀ ਸਹਾਇਕ ਥਾਣੇਦਾਰ ਪਰਮਜੀਤ ਕੌਰ ਨੇ ਪਿੰਡ ਗਾਟਵਾਲੀ ਤੋਂ ਮਨਦੀਪ ਕੌਰ ਨੂੰ 60 ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕੀਤਾ। ਇਸੇ ਥਾਣੇ ਦੇ ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਨੇ ਪਿੰਡ ਤਰਖਾਣਵਾਲਾ ਤੋਂ ਬਲਜਿੰਦਰ ਸਿੰਘ ਨੂੰ 6.27 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ।
ਥਾਣਾ ਨਥਾਣਾ ਪੁਲਿਸ ਨੇ ਪਿੰਡ ਲਹਿਰਾ ਖਾਨਾ ਤੋਂ ਭੁੱਚੋ ਮੰਡੀ ਵਾਸੀ ਅਮਨਦੀਪ ਸਿੰਘ ਨੂੰ ਨਸ਼ਾ ਕਰਦੇ ਹੋਏ ਕਾਬੂ ਕੀਤਾ। ਉਸ ਕੋਲੋਂ ਸਿਲਵਰ ਪੰਨੀ, ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਹੋਇਆ। ਇਸ ਤੋਂ ਇਲਾਵਾ ਥਾਣਾ ਫੂਲ ਦੇ ਸਹਾਇਕ ਥਾਣੇਦਾਰ ਅਰਜਨ ਸਿੰਘ ਨੇ ਪਿੰਡ ਭਾਈ ਰੂਪਾ ਵਾਸੀ ਜੈਕੀ ਕੁਮਾਰ ਨੂੰ ਕਾਬੂ ਕਰਕੇ ਉਸ ਦਾ ਡੋਪ ਟੈਸਟ ਕਰਵਾਇਆ, ਜੋ ਪਾਜ਼ੇਟਿਵ ਆਇਆ। ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰਕੇ ਬਾਅਦ ਵਿੱਚ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ।