ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ : ਐਸਐਚਓ ਸਿੱਧੂ
ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ : ਐਸਐਚਓ ਸਿੱਧੂ
Publish Date: Sat, 29 Aug 2026 04:53 PM (IST)
Updated Date: Sat, 29 Aug 2026 04:55 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਥਾਣਾ ਰਾਮਪੁਰਾ ਸਦਰ ਦੇ ਥਾਣਾ ਮੁਖੀ ਬਲਜੀਤ ਸਿੰਘ ਸਿੱਧੂ ਨੇ ਨਸ਼ਾ ਛਡਾਊ ਕਮੇਟੀ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਚਿੱਟਾ, ਨਸ਼ੀਲੀਆਂ ਗੋਲੀਆਂ ਸਮੇਤ ਕਿਸੇ ਵੀ ਤਰ੍ਹਾਂ ਦਾ ਨਸ਼ਾ ਵੇਚਣ ਵਾਲੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਨਸ਼ੇ ਦੀ ਅਲਾਮਤ ਸਮਾਜ ਨੂੰ ਘੁਣ ਵਾਂਗ ਖਾ ਰਹੀ ਹੈ ਅਤੇ ਇਸ ਕਾਰਨ ਕਈ ਨੌਜਵਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਥਾਣਾ ਮੁਖੀ ਨੇ ਚਿਤਾਵਨੀ ਦਿੱਤੀ ਕਿ ਨਸ਼ਾ ਵੇਚਣ ਵਾਲਿਆਂ ਦੀ ਮਦਦ ਕਰਨ ਵਾਲਿਆਂ ਨਾਲ ਵੀ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਵੇਚਣ ਵਾਲਿਆਂ ਸਬੰਧੀ ਜਾਣਕਾਰੀ ਪੁਲਿਸ ਨੂੰ ਦੇਣ। ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ। ਸਿੱਧੂ ਨੇ ਦੱਸਿਆ ਕਿ ਥਾਣੇ ਦਾ ਚਾਰਜ ਸੰਭਾਲਣ ਤੋਂ ਬਾਅਦ ਨਸ਼ਾ ਤਸਕਰੀ ਵਿਚ ਸ਼ਾਮਲ ਕਈ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦੇ ਇਲਾਜ ਲਈ ਵੀ ਪੁਲਿਸ ਸਹਿਯੋਗ ਕਰੇਗੀ। ਉਨ੍ਹਾਂ ਸਮਾਜ ਦੇ ਹਰ ਵਰਗ ਨੂੰ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ।