- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਦੇ ਨਾਲ ਹੀ ਉਸ ਦੀ ਮਾਤਾ ਨੇ ਵੀ ਅਕੈਡਮੀ ਸੰਚਾਲਕ ''ਤੇ ਧਮਕੀਆਂ ਦੇਣ ਦੇ ਦੋਸ਼ ਲਗਾਉਂਦਿਆਂ ਨਿਰਪੱਖ ਜਾਂਚ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਪੁਲਿਸ ਭਰਤੀ ਦੀ ਤਿਆਰੀ ਕਰ ਰਹੇ ਇੱਕ ਨੌਜਵਾਨ ਨਾਲ ਕਥਿਤ ਤੌਰ ''ਤੇ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਬਠਿੰਡਾ ਪੁਲਿਸ ਨੇ ਅਕਾਲ ਫਿਜ਼ੀਕਲ ਅਕੈਡਮੀ ਦੇ ਸੰਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਘਟਨਾ ਦੀ ਸੀਸੀਟੀਵੀ ਫੁਟੇਜ ਸੋਸ਼ਲ ਮੀਡੀਆ ''ਤੇ ਵਾਇਰਲ ਹੋਣ ਤੋਂ ਬਾਅਦ ਮਾਮਲੇ ਨੇ ਤੂਲ ਫੜ ਲਿਆ, ਜਿਸ ਉਪਰੰਤ ਪੀੜਤ ਵਿਦਿਆਰਥੀ ਦੇ ਬਿਆਨਾਂ ਦੇ ਆਧਾਰ ''ਤੇ ਥਾਣਾ ਨਥਾਣਾ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਦੋਸ਼ੀ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਫਗਵਾੜਾ ਦੇ ਰਹਿਣ ਵਾਲੇ ਪ੍ਰਭਦੀਪ ਨੇ ਦੱਸਿਆ ਕਿ ਉਹ ਭੁੱਚੋ ਮੰਡੀ ਸਥਿਤ ਅਕਾਲ ਫਿਜ਼ੀਕਲ ਅਕੈਡਮੀ ਵਿੱਚ ਪੁਲਿਸ ਭਰਤੀ ਦੀ ਤਿਆਰੀ ਕਰ ਰਿਹਾ ਸੀ। ਉਸ ਦਾ ਦੋਸ਼ ਹੈ ਕਿ ਇੱਕ ਵਿਦਿਆਰਥਣ ਦੇ ਪੈਰ ਵਿੱਚ ਸੱਟ ਲੱਗਣ ''ਤੇ ਉਹ ਉਸ ਦੇ ਕਮਰੇ ਵਿੱਚ ਪੱਟੀ ਕਰਨ ਗਿਆ ਸੀ। ਇਸ ਦੌਰਾਨ ਅਕੈਡਮੀ ਸੰਚਾਲਕ ਉੱਥੇ ਪਹੁੰਚ ਗਿਆ ਅਤੇ ਬਿਨਾਂ ਕੋਈ ਗੱਲ ਸੁਣੇ ਉਸ ''ਤੇ ਡੰਡਿਆਂ, ਲੱਤਾਂ ਅਤੇ ਮੁੱਕਿਆਂ ਨਾਲ ਹਮਲਾ ਕਰ ਦਿੱਤਾ। ਸ਼ਿਕਾਇਤ ਮੁਤਾਬਕ ਇਹ ਸਾਰੀ ਘਟਨਾ ਅਕੈਡਮੀ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਵੀਡੀਓ ਸੋਸ਼ਲ ਮੀਡੀਆ ''ਤੇ ਵਾਇਰਲ ਹੋਣ ਤੋਂ ਬਾਅਦ ਮਾਮਲਾ ਚਰਚਾ ਦਾ ਵਿਸ਼ਾ ਬਣ ਗਿਆ। ਹਾਲਾਂਕਿ, ਵਾਇਰਲ ਵੀਡੀਓ ਦੀ ਸੁਤੰਤਰ ਤੌਰ ''ਤੇ ਪੁਸ਼ਟੀ ਨਹੀਂ ਹੋ ਸਕੀ ਹੈ। ਜ਼
ਖ਼ਮੀ ਵਿਦਿਆਰਥੀ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਜਾਰੀ ਹੈ। ਪੀੜਤ ਨੇ ਇਹ ਵੀ ਦੋਸ਼ ਲਗਾਇਆ ਕਿ ਅਕੈਡਮੀ ਵੱਲੋਂ ਨੌਕਰੀ ਦਿਵਾਉਣ ਦਾ ਭਰੋਸਾ ਦੇ ਕੇ ਉਸ ਤੋਂ ਭਾਰੀ ਫੀਸ ਵਸੂਲੀ ਗਈ ਸੀ। ਇਸ ਦੇ ਨਾਲ ਹੀ ਉਸ ਦੀ ਮਾਤਾ ਨੇ ਵੀ ਅਕੈਡਮੀ ਸੰਚਾਲਕ ''ਤੇ ਧਮਕੀਆਂ ਦੇਣ ਦੇ ਦੋਸ਼ ਲਗਾਉਂਦਿਆਂ ਨਿਰਪੱਖ ਜਾਂਚ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਥਾਣਾ ਨਥਾਣਾ ਦੇ ਮੁਖੀ ਇੰਸਪੈਕਟਰ ਹਰਜੀਵਨ ਸਿੰਘ ਨੇ ਦੱਸਿਆ ਕਿ ਪੀੜਤ ਦੇ ਬਿਆਨਾਂ ਦੇ ਆਧਾਰ ''ਤੇ ਬੁਰਜ ਕਾਹਨ ਸਿੰਘ ਵਾਲਾ ਦੇ ਰਹਿਣ ਵਾਲੇ ਅਕੈਡਮੀ ਸੰਚਾਲਕ ਗੁਰਜੰਟ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਦੋਸ਼ੀ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ ਅਤੇ ਉਸ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ। ਉਧਰ ਵਾਇਰਲ ਵੀਡੀਓ ਤੋਂ ਬਾਅਦ ਸਥਾਨਕ ਲੋਕਾਂ ਨੇ ਅਕੈਡਮੀ ਦੇ ਲਾਇਸੈਂਸ ਅਤੇ ਹੋਰ ਲੋੜੀਂਦੇ ਦਸਤਾਵੇਜ਼ਾਂ ਦੀ ਵੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।