ਵਿਦਿਆਰਥਣ ਦੀ ਰਾਜ ਪੱਧਰੀ ਕਵਿਤਾ ਮੁਕਾਬਲੇ ਲਈ ਹੋਈ ਚੋਣ
ਵਿਦਿਆਰਥਣ ਦੀ ਰਾਜ ਪੱਧਰੀ ਕਵਿਤਾ ਮੁਕਾਬਲੇ ਲਈ ਹੋਈ ਚੋਣ
Publish Date: Sun, 04 Oct 2026 04:10 PM (IST)
Updated Date: Sun, 04 Oct 2026 04:11 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਸਿੱਖਿਆ ਅਤੇ ਕਲਾ ਮੰਚ ਪੰਜਾਬ ਵੱਲੋਂ ਕਰਵਾਏ ਗਏ ਰਾਜ ਪੱਧਰੀ ਆਨਲਾਈਨ ਮੁਕਾਬਲਿਆਂ ਦੌਰਾਨ ਸਰਕਾਰੀ ਹਾਈ ਸਕੂਲ ਰਾਜਗੜ੍ਹ ਦੀ ਹੋਣਹਾਰ ਵਿਦਿਆਰਥਣ ਨੇ ਆਪਣੀ ਪ੍ਰਤਿਭਾ ਦਾ ਲੋਹਾ ਮੰਨਵਾਇਆ ਹੈ, ਜਿਸ ਦੇ ਸਦਕਾ ਉਕਤ ਵਿਦਿਆਰਥਣ ਦੀ ਕਵਿਤਾ ਵਿੱਚ ਰਾਜ ਪੱਧਰੀ ਮੁਕਾਬਲੇ ਲਈ ਚੋਣ ਹੋਈ। ਬਲਾਕ ਨੋਡਲ ਅਫ਼ਸਰ ਸ੍ਰੀ ਰਾਕੇਸ਼ ਕੁਮਾਰ ਭਗਤਾ ਅਤੇ ਸਕੂਲ ਮੁਖੀ ਮਨਦੀਪ ਸਿੰਘ ਦੱਸਿਆ ਕਿ ਗਾਈਡ ਅਧਿਆਪਕ ਸ੍ਰੀਮਤੀ ਸਿਮਰਜੀਤ ਕੌਰ ਦੀ ਯੋਗ ਅਗਵਾਈ ਹੇਠ ਵਿਦਿਆਰਥਣ ਕੋਮਲਪ੍ਰੀਤ ਕੌਰ ਪੁੱਤਰੀ ਹਰਜਿੰਦਰ ਸਿੰਘ ਵਾਸੀ ਰਾਜਗੜ੍ਹ ਦੀ ਦਿਨ-ਰਾਤ ਦੀ ਸਖ਼ਤ ਮਿਹਨਤ ਸਦਕਾ ਇਹ ਵੱਡੀ ਸਫ਼ਲਤਾ ਮਿਲੀ ਹੈ। ਆਨਲਾਈਨ ਮੁਕਾਬਲੇ ਜਿੱਤਣ ਤੋਂ ਬਾਅਦ ਹੁਣ ਇਹ ਬੱਚੀ ਅੱਗੇ ਹੋਣ ਵਾਲੇ ਰਾਜ ਪੱਧਰੀ ਆਫ਼ਲਾਈਨ ਕਵਿਤਾ ਮੁਕਾਬਲੇ ਵਿਚ ਹਿੱਸਾ ਲਵੇਗੀ। ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਮਮਤਾ ਖੁਰਾਣਾ ਸੇਠੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਚਮਕੌਰ ਸਿੰਘ ਨੇ ਇਸ ਸ਼ਾਨਦਾਰ ਪ੍ਰਾਪਤੀ ਤੇ ਸਮੂਹ ਅਧਿਆਪਕਾਂ, ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਅਤੇ ਉਸ ਦੇ ਮਾਪਿਆਂ ਨੂੰ ਮੁਬਾਰਕਾਂ ਦਿੱਤੀਆ। ਸਕੂਲ ਦੇ ਸਮੂਹ ਅਧਿਆਪਕ ਵੀ ਬੱਚੀ ਦੀ ਇਸ ਪ੍ਰਾਪਤੀ ਤੇ ਮਾਣ ਮਹਿਸੂਸ ਕਰ ਰਹੇ ਹਨ।