ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਪੰਜਵੇਂ ਦਮਦਮਾ ਸਾਹਿਤਕ ਮੇਲੇ ਵਿਚ ਕੀਤੀ ਸ਼ਮੂਲੀਅਤ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਪੰਜਵੇਂ ਦਮਦਮਾ ਸਾਹਿਤਕ ਮੇਲੇ ਵਿਚ ਕੀਤੀ ਸ਼ਮੂਲੀਅਤ
Publish Date: Thu, 05 Nov 2026 04:45 PM (IST)
Updated Date: Thu, 05 Nov 2026 04:47 PM (IST)
ਖੁਸ਼ਦੀਪ ਸਿੰਘ ਗਿੱਲ ਪੰਜਾਬੀ ਜਾਗਰਣ ਤਲਵੰਡੀ ਸਾਬੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਤਲਵੰਡੀ ਸਾਬੋ ਦੇ ਪੰਜਾਬੀ ਵਿਭਾਗ ਵੱਲੋਂ ਵਿਦਿਆਰਥਣਾਂ ਨੂੰ ਸਾਹਿਤਕ ਗਤੀਵਿਧੀਆਂ ਨਾਲ ਜੋੜਨ ਦੇ ਉਦੇਸ਼ ਨਾਲ ਪੰਜਾਬੀ ਯੂਨੀਵਰਸਿਟੀ, ਗੁਰੂ ਕਾਸ਼ੀ ਕੈਂਪਸ, ਦਮਦਮਾ ਸਾਹਿਬ ਵਿਖੇ ਆਯੋਜਿਤ ਪੰਜਵੇਂ ਦਮਦਮਾ ਸਾਹਿਤਕ ਮੇਲੇ ਵਿੱਚ ਸ਼ਮੂਲੀਅਤ ਕਰਵਾਈ ਗਈ। ਇਸ ਮੌਕੇ ਬੀ.ਏ. ਭਾਗ ਤੀਜਾ ਦੀਆਂ ਪੰਜਾਬੀ ਅਤੇ ਅੰਗਰੇਜ਼ੀ ਸਾਹਿਤ ਦੀਆਂ ਵਿਦਿਆਰਥਣਾਂ ਅਤੇ ਬੀ.ਐੱਸ.ਸੀ. ਭਾਗ ਤੀਜਾ ਦੀਆਂ ਵਿਦਿਆਰਥਣਾਂ ਨੇ ਮੇਲੇ ਵਿੱਚ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥਣਾਂ ਨੇ ਸਾਹਿਤਕ ਮੇਲੇ ਦੌਰਾਨ ਕਰਵਾਏ ਗਏ ਵਿਚਾਰ-ਚਰਚਾ ਸੈਸ਼ਨ ਵਿੱਚ ਸ਼ਿਰਕਤ ਕੀਤੀ ਅਤੇ ਪ੍ਰਸਿੱਧ ਮਾਰਕਸਵਾਦੀ ਤੇ ਸੱਭਿਆਚਾਰਕ ਚਿੰਤਕ ਤਸਕੀਨ ਦੇ ਵਿਚਾਰਾਂ ਨੂੰ ਸੁਣਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਮੇਲੇ ਵਿੱਚ ਲਗਾਈ ਗਈ ਪੁਸਤਕ ਪ੍ਰਦਰਸ਼ਨੀ ਦਾ ਦੌਰਾ ਕੀਤਾ ਅਤੇ ਆਪਣੀ ਰੁਚੀ ਅਨੁਸਾਰ ਮਨਪਸੰਦ ਪੁਸਤਕਾਂ ਦੀ ਖਰੀਦਦਾਰੀ ਵੀ ਕੀਤੀ। ਕਾਲਜ ਪ੍ਰਿੰਸੀਪਲ ਡਾ. ਮਨੋਰਮਾ ਸਮਾਗ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਾਹਿਤਕ ਮੇਲੇ ਵਿਦਿਆਰਥਣਾਂ ਵਿੱਚ ਪੜ੍ਹਨ ਦੀ ਰੁਚੀ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਗਿਆਨ, ਸੋਚਣ-ਸਮਝਣ ਦੀ ਸਮਰੱਥਾ ਅਤੇ ਸਾਹਿਤਕ ਚੇਤਨਾ ਨੂੰ ਵੀ ਵਿਕਸਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਪੁਸਤਕਾਂ ਮਨੁੱਖ ਦੀਆਂ ਸੱਚੀਆਂ ਮਿੱਤਰ ਹਨ ਅਤੇ ਵਿਦਿਆਰਥੀਆਂ ਨੂੰ ਆਪਣੇ ਪਾਠਕ੍ਰਮ ਤੋਂ ਇਲਾਵਾ ਸਾਹਿਤਕ ਪੁਸਤਕਾਂ ਪੜ੍ਹਨ ਲਈ ਵੀ ਸਮਾਂ ਕੱਢਣਾ ਚਾਹੀਦਾ ਹੈ। ਇਸ ਮੌਕੇ ਵਿਦਿਆਰਥਣਾਂ ਦੇ ਨਾਲ ਪੰਜਾਬੀ ਵਿਭਾਗ ਦੇ ਮੁਖੀ ਡਾ. ਅਮਨਪਾਲ ਕੌਰ ਅਤੇ ਪ੍ਰੋ. ਧਨਵੀਰ ਕੌਰ ਵੀ ਹਾਜ਼ਰ ਸਨ।